Philadelphia Firing : ਅਮਰੀਕਾ 'ਚ ਫਿਰ ਚੱਲੀਆਂ ਤਾਬੜਤੋੜ ਗੋਲੀਆਂ , 3 ਦੀ ਮੌਤ, 10 ਜ਼ਖਮੀ
Philadelphia Firing : ਅਮਰੀਕਾ 'ਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਵਾਰ ਗੋਲੀਬਾਰੀ ਦੀ ਘਟਨਾ ਅਮਰੀਕਾ ਦੇ ਦੱਖਣੀ ਫਿਲਾਡੇਲਫੀਆ ਦੇ ਇੱਕ ਇਲਾਕੇ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਹੋਰ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚ 2 ਨਾਬਾਲਗ ਵੀ ਸ਼ਾਮਲ ਹਨ।
ਫਿਲਾਡੇਲਫੀਆ ਪੁਲਿਸ ਕਮਿਸ਼ਨਰ ਕੇਵਿਨ ਬੇਥਲ ਨੇ ਕਿਹਾ ਕਿ ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਇੱਕ ਹਥਿਆਰ ਬਰਾਮਦ ਕੀਤਾ ਗਿਆ ਹੈ। ਕੇਵਿਨ ਬੇਥਲ ਨੇ ਕਿਹਾ ਕਿ ਇਹ ਗੋਲੀਬਾਰੀ ਦੀ ਘਟਨਾ ਗ੍ਰੇਜ਼ ਫੈਰੀ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਵਾਪਰੀ। ਇਹ ਘਟਨਾ ਰਾਤ 1 ਵਜੇ ਦੇ ਕਰੀਬ ਵਾਪਰੀ। ਹਾਲਾਂਕਿ, ਉਸ ਸਮੇਂ ਵੀ ਬਹੁਤ ਸਾਰੇ ਲੋਕ ਉੱਥੇ ਮੌਜੂਦ ਸਨ।
ਪੁਲਿਸ ਨੇ ਕਿਹਾ ਕਿ ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਇੱਕ ਹਥਿਆਰ ਬਰਾਮਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਕੇਵਿਨ ਬੇਥਲ ਨੇ ਕਿਹਾ ਕਿ ਪੁਲਿਸ ਨੇ ਸ਼ਨੀਵਾਰ ਦੇਰ ਰਾਤ ਤੋਂ ਐਤਵਾਰ ਸਵੇਰ ਤੱਕ ਉਸੇ ਇਲਾਕੇ ਵਿੱਚ ਕਾਰਵਾਈ ਕੀਤੀ ਸੀ ਅਤੇ ਕੁਝ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਸਨ। ਇਹ ਪਤਾ ਨਹੀਂ ਲੱਗ ਸਕਿਆ ਕਿ ਗੋਲੀਬਾਰੀ ਪਿੱਛੇ ਕੀ ਕਾਰਨ ਸੀ।
- PTC NEWS