Talwandi Sabo News : ਨਰਮਾ ਚੁੱਗਣ ਲਈ ਜਾ ਰਹੇ ਮਜ਼ਦੂਰਾਂ ਦੀ ਪਲਟੀ ਪਿਕਅੱਪ ਗੱਡੀ , ਕਈ ਮਜ਼ਦੂਰ ਔਰਤਾਂ ਜ਼ਖਮੀ
Talwandi Sabo News : ਬਠਿੰਡਾ ਦੀ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਮਲਕਾਣਾ ਰੋਡ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 15 ਮਜ਼ਦੂਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਨਰਮਾ ਚੁੱਗਣ ਲਈ ਜਾ ਰਹੇ ਮਜ਼ਦੂਰਾਂ ਦੀ ਪਿਕਅੱਪ ਗੱਡੀ ਇੱਕ ਹੋਰ ਟਰਾਲੇ ਨੂੰ ਸਾਇਡ ਦਿੰਦੇ ਸਮੇਂ ਅਚਾਨਕ ਪਲਟ ਗਈ।
ਜ਼ਖਮੀ ਹੋਏ ਸਾਰੇ ਮਜ਼ਦੂਰਾਂ ਨੂੰ ਤੁਰੰਤ ਤਲਵੰਡੀ ਸਾਬੋ ਦੇ ਸਥਾਨਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ। ਹਾਦਸੇ ਵਿੱਚ ਕਿਸੇ ਦੀ ਜਾਨ ਨਹੀਂ ਗਈ ਪਰ ਕਈ ਸਵਾਰੀਆਂ ਨੂੰ ਗੰਭੀਰ ਸੱਟਾਂ ਆਈਆਂ ਹਨ। ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਮਜ਼ਦੂਰ ਔਰਤਾਂ ਪਿੰਡ ਚਾਉਕੇ ਤੋਂ ਮਲਕਾਣਾ ਦਿਹਾੜੀ ਕਰਨ ਜਾ ਰਹੀਆਂ ਸਨ।
- PTC NEWS