Pilibhit Fake Encounter: 10 ਸਿੱਖਾਂ ਦੇ ਫਰਜ਼ੀ ਪੁਲਿਸ ਮੁਕਾਬਲੇ 'ਚ 43 ਮੁਲਾਜ਼ਮ ਦੋਸ਼ੀ ਕਰਾਰ
Pilibhit Fake Encounter: ਇਲਾਹਾਬਾਦ ਹਾਈ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਦੇ 43 ਪੁਲਿਸ ਮੁਲਾਜ਼ਮਾਂ ਨੂੰ 1991 'ਚ ਹੋਏ ਪੀਲੀਭੀਤ ਫਰਜ਼ੀ ਪੁਲਿਸ ਮੁਕਾਬਲੇ ਮਾਮਲੇ 'ਚ ਦੋਸ਼ੀ ਠਹਿਰਾਇਆ ਹੈ। ਸੁਣਵਾਈ ਦੌਰਾਨ ਫੈਸਲਾ ਦਿੰਦਿਆਂ ਅਦਾਲਤ ਨੇ ਟਿਪਣੀ ਕਰਦਿਆਂ ਕਿਹਾ ਕਿ ਪੁਲਿਸ ਕਿਸੀ ਵੀ ਮੁਲਜ਼ਮ ਨੂੰ ਸਿਰਫ਼ ਇਸ ਲਈ ਨਹੀਂ ਮਾਰ ਸਕਦੀ ਕਿਉਂਕਿ ਉਹ ਇੱਕ ਖ਼ਤਰਨਾਕ ਅਪਰਾਧੀ ਹੈ।
ਇਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਨੂੰ ਅਪ੍ਰੈਲ 2016 ਵਿੱਚ IPC ਦੀ ਧਾਰਾ 120-ਬੀ, 302, 364, 365, 218, 117 ਤਹਿਤ ਦਰਜ ਹੋਏ ਕੇਸ ਵਿੱਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ। ਇੱਥੇ ਦੱਸਣਾ ਬਣਦਾ ਹੈ ਕਿ ਹਾਈਕੋਰਟ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਆਪਣੇ ਫੈਸਲੇ ਵਿੱਚ ਇਹ ਕਿਹਾ ਸੀ ਕਿ ਅਪੀਲਕਰਤਾਵਾਂ ਨੇ ਅਪਰਾਧਿਕ ਸਾਜ਼ਿਸ਼ ਰਚਦਿਆਂ 10 ਸਿੱਖਾਂ ਨੂੰ ਅਗਵਾ ਕਰਕੇ ਝੂਠੇ ਮੁਕਾਬਲੇ ਵਿੱਚ ਕਤਲ ਕੀਤ ਅਤੇ ਇਸ ਤੋਂ ਬਾਅਦ ਸਿੱਖਾਂ ਦੇ ਕਤਲ ਨੂੰ ਐਨਕਾਊਂਟਰ ਵਿੱਚ ਬਦਲਣ ਲਈ ਕਈ ਫਰਜ਼ੀ ਦਸਤਾਵੇਜ਼ ਤਿਆਰ ਕੀਤੇ।
ਇਸ ਕੇਸ ਵਿੱਚ ਪੁਲਿਸ ਅਧਿਕਾਰੀਆਂ ਨੇ ਖੂਫ਼ੀਆ ਪੁਲਿਸ ਰਿਪੋਰਟਾਂ ਦਾ ਹਵਾਲਾ ਦਿੰਦਿਆਂ 12-13 ਜੁਲਾਈ 1991 ਨੂੰ ਇੱਕ ਯਾਤਰੂ ਬੱਸ ਨੂੰ ਇਹ ਕਹਿੰਦਿਆਂ ਰੋਕਿਆ ਕਿ ਬੱਸ ਵਿੱਚ 'ਖਾਲਿਸਤਾਨ ਲਿਬਰੇਸ਼ਨ' ਦੇ ਅੱਤਵਾਦੀ ਮੌਜੂਦ ਸਨ। ਇਸ ਤੋਂ ਬਾਅਦ 10-11 ਨੌਜਵਾਨਾਂ ਨੂੰ ਪੁਲਿਸ ਆਪਣੇ ਨਾਲ ਲੈ ਗਈ ਅਤੇ ਬਾਅਦ ਵਿੱਚ ਤਿੰਨ ਵੱਖ-ਵੱਖ ਥਾਵਾਂ 'ਤੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ।
ਹਾਈਕੋਰਟ ਦੇ ਸਾਹਮਣੇ ਇਨ੍ਹਾਂ ਮੁਲਜ਼ਮਾਂ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੇ ਸਵੈ-ਰੱਖਿਆ ਦੌਰਾਨ ਇਨ੍ਹਾਂ 10 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ ਕਿਉਂਕਿ ਅੱਤਵਾਦੀਆਂ ਵੱਲੋਂ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਗਈ ਜਿਸ ਦੀ ਜਵਾਬੀ ਕਾਰਵਾਈ 'ਚ ਉਨ੍ਹਾਂ ਨੇ ਅੱਤਵਾਦੀਆਂ ਨੂੰ ਮਾਰੇ ਦਿੱਤਾ। ਹਾਲਾਂਕਿ ਅਦਾਲਤ ਨੇ ਉਨ੍ਹਾਂ ਦੀ ਦਲੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਨ੍ਹਾਂ ਦੀ ਦਲੀਲ ਡਾਕਟਰੀ ਸਬੂਤਾਂ ਦੀ ਪੁਸ਼ਟੀ ਨਹੀਂ ਕਰਦੀ।
ਹਾਲਾਂਕਿ ਅਦਾਲਤ ਨੇ ਦੇਖਿਆ ਕਿ ਇਸਤਗਾਸਾ ਪੱਖ ਇਸ ਤੱਥ ਨੂੰ ਸਥਾਪਤ ਕਰਨ ਵਿੱਚ ਅਸਫਲ ਰਿਹਾ ਕਿ ਅਪੀਲਕਰਤਾਵਾਂ ਨੇ 10 ਸਿੱਖ ਨੌਜਵਾਨਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਵਿੱਚ ਅਪਰਾਧਿਕ ਸਾਜ਼ਿਸ਼ ਰਚੀ ਸੀ। ਇਸ ਲਈ ਅਦਾਲਤ ਨੇ ਧਾਰਾ 302/120-ਬੀ, 364/120-ਬੀ, 365/120-ਬੀ, 218/120-ਬੀ, 117/120-ਬੀ ਆਈ.ਪੀ.ਸੀ. ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਭਾਰਤੀ ਦੰਡ ਵਿਧਾਨ ਦੀ ਧਾਰਾ 304 ਭਾਗ 1 ਦੇ ਤਹਿਤ ਦੋਸ਼ੀ ਠਹਿਰਾਇਆ ਹੈ।
- PTC NEWS