Sun, Apr 28, 2024
Whatsapp

ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ - ਧਾਮੀ

Written by  Jasmeet Singh -- December 29th 2023 03:45 PM
ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ - ਧਾਮੀ

ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ - ਧਾਮੀ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ (Veer Bal Diwas) ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ (Sahibzadas) ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ ਮਾਮਲੇ ਮੰਤਰਾਲਿਆਂ ਸਮੇਤ ਸੀ.ਬੀ.ਐੱਸ.ਈ (CBSE) ਪਾਸੋਂ ਇਸ ਬਾਰੇ ਸਪਸ਼ਟੀਕਰਨ ਮੰਗਿਆ ਹੈ। 

ਇਹ ਵੀ ਪੜ੍ਹੋ: ਸਫ਼ਰ-ਏ-ਸ਼ਹਾਦਤ ਭਾਗ ਪਹਿਲਾ: ਸ੍ਰੀ ਅਨੰਦਪੁਰ ਸਾਹਿਬ ਵਸਣ ਤੋਂ ਲੈ ਕੇ ਕਿਲ੍ਹਾ ਅਨੰਦਗੜ੍ਹ ਛੱਡਣ ਤੱਕ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀ ਕਿਹਾ?

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀ ਕਿਸੇ ਵੀ ਸਿੱਖ-ਵਿਰੋਧੀ ਹਰਕਤ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਹਾਲ ਹੀ ਵਿੱਚ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਸਬੰਧੀ ਨਿਰਦੇਸ਼ਾਂ ਤਹਿਤ ਵੱਖ-ਵੱਖ ਸੂਬਿਆਂ ਅੰਦਰ ਵਿਦਿਅਕ ਅਦਾਰਿਆਂ ਵਿੱਚ ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦੀਆਂ ਸਾਹਮਣੇ ਆਈਆਂ ਹਰਕਤਾਂ ਬਾਰੇ ਸਿੱਖ ਸੰਗਤ ਵੱਲੋਂ ਵੱਡੇ ਇਤਰਾਜ਼ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਹਰਕਤਾਂ ਦਾ ਨੋਟਿਸ ਲੈਂਦਿਆਂ 


ਇਹ ਵੀ ਪੜ੍ਹੋ: ਸਫ਼ਰ-ਏ-ਸ਼ਹਾਦਤ ਭਾਗ ਦੂਜਾ: ਅਨੰਦਗੜ੍ਹ ਛੱਡਣ ਮਗਰੋਂ ਸਰਸਾ ਦੇ ਕੰਡੇ ਪਰਿਵਾਰ ਵਿਛੋੜੇ ਤੱਕ ਦੀ ਗਾਥਾ

ਸੀ.ਬੀ.ਐੱਸ.ਈ ਨੂੰ ਆਪਣਾ ਪੱਖ ਰੱਖਣ ਲਈ ਕਿਹਾ 

ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਤੇ ਸੀ.ਬੀ.ਐੱਸ.ਈ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਿਹਾੜੇ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ, ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦਾ ਜੋ ਖਦਸ਼ਾ ਸੀ ਉਸੇ ਦਾ ਹੀ ਨਤੀਜਾ ਹੈ ਕਿ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਹੁਣ ਸਾਹਿਬਜ਼ਾਦਿਆਂ ਦੇ ਕਿਰਦਾਰ ਬੱਚਿਆਂ ਪਾਸੋਂ ਕਰਵਾਉਣ ਦੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ: ਸਫ਼ਰ-ਏ-ਸ਼ਹਾਦਤ ਭਾਗ ਤੀਜਾ: ਚਮਕੌਰ ਦੀ ਜੰਗ, ਜਦੋਂ 10 ਲੱਖ ਨਾਲ ਲੜੇ ਗੁਰੂ ਗੋਬਿੰਦ ਸਿੰਘ ਦੇ 40 ਸਿੰਘ

ਉਨ੍ਹਾਂ ਕਿਹਾ ਕਿ ਇਸ ਸਿੱਖ ਵਿਰੋਧੀ ਵਰਤਾਰੇ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਦੀ ਬਣਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਸਿੱਖ ਜਗਤ ਕਦੇ ਵੀ ਪ੍ਰਵਾਨ ਨਹੀਂ ਕਰ ਸਕਦਾ ਅਤੇ ਸਾਹਿਬਜ਼ਾਦਿਆਂ ਦੇ ਕਿਰਦਾਰ ਕਰਵਾਉਣ ਵਾਲੇ ਵਿਦਿਅਕ ਅਦਾਰਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਫ਼ਰ-ਏ-ਸ਼ਹਾਦਤ ਭਾਗ ਚੌਥਾ: ਇੰਨੇ ਤਸੀਹੇ ਦੇ ਕੀਤਾ ਸੀ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ

-

Top News view more...

Latest News view more...