Sun, Dec 3, 2023
Whatsapp

ਪਲਾਟ ਖ਼ਰੀਦ ਘੁਟਾਲਾ : ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ ,ਹਿਮਾਚਲ ਸਣੇ ਕਈ ਥਾਵਾਂ 'ਤੇ ਚੱਲ ਰਹੀ ਛਾਪੇਮਾਰੀ

Written by  Shameela Khan -- September 29th 2023 01:56 PM -- Updated: September 29th 2023 01:57 PM
ਪਲਾਟ ਖ਼ਰੀਦ ਘੁਟਾਲਾ : ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ ,ਹਿਮਾਚਲ ਸਣੇ ਕਈ ਥਾਵਾਂ 'ਤੇ ਚੱਲ ਰਹੀ ਛਾਪੇਮਾਰੀ

ਪਲਾਟ ਖ਼ਰੀਦ ਘੁਟਾਲਾ : ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ ,ਹਿਮਾਚਲ ਸਣੇ ਕਈ ਥਾਵਾਂ 'ਤੇ ਚੱਲ ਰਹੀ ਛਾਪੇਮਾਰੀ

ਬਠਿੰਡਾ : ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਿਮਾਚਲ ਵਿੱਚ ਵੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵੀਰਵਾਰ ਰਾਤ ਤੋਂ ਹੀ ਉਸ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਦੀ ਟੀਮ ਨੇ ਬੀਤੀ ਰਾਤ ਸ਼ਿਮਲਾ ਦੇ ਝੰਜੇੜੀ ਵਿੱਚ ਛਾਪੇਮਾਰੀ ਕੀਤੀ ਪਰ ਮਨਪ੍ਰੀਤ ਬਾਦਲ ਦਾ ਕੋਈ ਸੁਰਾਗ ਨਹੀਂ ਮਿਲਿਆ।

ਅੱਜ ਸ਼ਿਮਲਾ ਦੇ ਮਸ਼ੋਬਰਾ, ਚੈਲ-ਕੋਟੀ, ਕੁਫਰੀ ਅਤੇ ਫਾਗੂ ਵਿੱਚ ਮਨਪ੍ਰੀਤ ਦੇ ਸੰਭਾਵਿਤ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਛਾਪੇਮਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੰਜਾਬ 'ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਵਿਜੀਲੈਂਸ ਦੀ ਟੀਮ ਮਨਪ੍ਰੀਤ ਬਾਦਲ ਦੀ ਭਾਲ 'ਚ 6 ਸੂਬਿਆਂ 'ਚ ਛਾਪੇਮਾਰੀ ਕਰ ਰਹੀ ਹੈ।


ਦਰਅਸਲ ਮੰਗਲਵਾਰ ਨੂੰ ਇਕ ਅਦਾਲਤ ਨੇ ਪੰਜਾਬ ਦੇ ਬਠਿੰਡਾ 'ਚ ਇਕ ਜਾਇਦਾਦ ਦੀ ਖਰੀਦ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਪੰਜਾਬ, ਦਿੱਲੀ, ਹਰਿਆਣਾ, ਉਤਰਾਖੰਡ, ਹਿਮਾਚਲ ਅਤੇ ਰਾਜਸਥਾਨ ਵਿੱਚ ਛਾਪੇਮਾਰੀ ਕਰ ਰਹੀਆਂ ਹਨ।

ਵਿਜੀਲੈਂਸ ਟੀਮ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸਾਲ 2021 ਵਿੱਚ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਵਿਜੀਲੈਂਸ ਟੀਮ ਪਿਛਲੇ ਕਈ ਮਹੀਨਿਆਂ ਤੋਂ ਕਾਰਵਾਈ ਕਰ ਰਹੀ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਜੁਟੀ ਹੋਈ ਹੈ।

- PTC NEWS

adv-img

Top News view more...

Latest News view more...