PM Kisan Scheme: ਕਰੋੜਾਂ ਕਿਸਾਨਾਂ ਨੂੰ ਮਿਲੇਗਾ ਦੀਵਾਲੀ ਦਾ ਤੋਹਫ਼ਾ, ਖਾਤੇ ‘ਚ ਆਉਣਗੇ PM ਕਿਸਾਨ ਯੋਜਨਾ ਦੇ 2000 ਰੁਪਏ
PM Kisan Scheme 24th Installment: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਤੋਂ ਪੀਐਮ-ਕਿਸਾਨ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ 9.34 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,690 ਕਰੋੜ ਰੁਪਏ ਸਿੱਧੇ ਟ੍ਰਾਂਸਫਰ ਕੀਤੇ ਜਾਣਗੇ। ਇੱਕ ਸਰਕਾਰੀ ਬਿਆਨ ਦੇ ਅਨੁਸਾਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੱਧ ਪ੍ਰਦੇਸ਼ ਦੇ ਰਾਏਸੇਨ ਤੋਂ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਅਧੀਨ ਸਥਾਪਿਤ 521 ਇਕਾਈਆਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।
- PTC NEWS