Sun, Dec 7, 2025
Whatsapp

PM Modi Kurukshetra : ਕੁਰੂਕਸ਼ੇਤਰ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮ 'ਚ ਪੁੱਜੇ PM ਮੋਦੀ ,CM ਨਾਇਬ ਸਿੰਘ ਸੈਣੀ ਵੀ ਸਨ ਮੌਜੂਦ

PM Modi Kurukshetra : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪੁੱਜੇ, ਜਿਥੇ PM ਮੋਦੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਜਾ ਰਹੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਨਾਲ ਮੌਜੂਦ ਸਨ

Reported by:  PTC News Desk  Edited by:  Shanker Badra -- November 25th 2025 05:53 PM
PM Modi Kurukshetra : ਕੁਰੂਕਸ਼ੇਤਰ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮ 'ਚ ਪੁੱਜੇ PM ਮੋਦੀ ,CM ਨਾਇਬ ਸਿੰਘ ਸੈਣੀ ਵੀ ਸਨ ਮੌਜੂਦ

PM Modi Kurukshetra : ਕੁਰੂਕਸ਼ੇਤਰ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮ 'ਚ ਪੁੱਜੇ PM ਮੋਦੀ ,CM ਨਾਇਬ ਸਿੰਘ ਸੈਣੀ ਵੀ ਸਨ ਮੌਜੂਦ

PM Modi Kurukshetra : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪੁੱਜੇ, ਜਿਥੇ PM ਮੋਦੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਜਾ ਰਹੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਨਾਲ ਮੌਜੂਦ ਸਨ। 

ਦਰਅਸਲ 'ਚ ਹਰਿਆਣਾ ਸਰਕਾਰ ਵੱਲੋਂ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅੱਜ ਕੁਰੂਕਸ਼ੇਤਰ ਦੇ ਜੋਤੀਸਰ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 350ਵੀਂ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦੀ ਦਿਵਸ ਪ੍ਰਦਰਸ਼ਨੀ ਦਾ ਦੌਰਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਜੀ ਨੂੰ ਸਮਰਪਿਤ ਇੱਕ ਸਿੱਕਾ ਅਤੇ ਇੱਕ ਡਾਕ ਟਿਕਟ ਜਾਰੀ ਕਰਨਗੇ।


ਦੱਸ ਦੇਈਏ ਕਿ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਵੇਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਕਰਦੇ ਹੋਏ ਪੂਰੀ ਨਿਮਰਤਾ, ਸਤਿਕਾਰ ਅਤੇ ਸ਼ਰਧਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਉਕਤ ਸਥਾਨ 'ਤੇ ਵਿਰਾਜਮਾਨ ਕਰਵਾਏ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਜੈਕਾਰਿਆਂ ਦੀ ਗੂੰਜ ਵਿਚ ਸਮਾਗਮ ਵਾਲੀ ਥਾਂ 'ਤੇ ਲਿਆਂਦੇ। 

ਇਸ ਤੋਂ ਬਾਅਦ ਗੁਰੂ ਮਰਿਆਦਾ ਅਨੁਸਾਰ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਆਈਆਂ ਹੋਈਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜ ਪਿਆਰਿਆਂ ਨੂੰ ਸਿਰਪਿਓ ਪਾ ਕੇ ਸਨਮਾਨ ਕੀਤਾ। ਗੁਰੂ ਜੀ ਦੇ ਸ਼ਹੀਦੀ ਸਮਾਗਮ ਮੌਕੇ ਸਟੇਜ ਦੇ ਇੱਕ ਪਾਸੇ 350 ਬੱਚੀਆਂ ਵਲੋਂ ਕੀਰਤਨ ਕੀਤਾ ਗਿਆ। ਸਮਾਗਮ ਲਈ ਤਿਆਰ ਕੀਤੇ ਗਏ ਮੁੱਖ ਪੰਡਾਲ ਵਿੱਚ ਕੋਈ ਕੁਰਸੀ ਨਹੀਂ ਰੱਖੀ ਗਈ। ਹਰ ਕੋਈ ਜ਼ਮੀਨ 'ਤੇ ਬੈਠਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਟੇਜ ਤੋਂ ਲਗਭਗ ਢਾਈ ਫੁੱਟ ਉੱਪਰ ਰੱਖਿਆ ਗਿਆ। 

- PTC NEWS

Top News view more...

Latest News view more...

PTC NETWORK
PTC NETWORK