Sun, Dec 15, 2024
Whatsapp

Hockey : ਭਾਰਤ ਨੇ ਓਲੰਪਿਕ 'ਚ ਲਗਾਤਾਰ ਦੂਜੀ ਵਾਰ ਜਿੱਤਿਆ ਕਾਂਸੀ ਤਗਮਾ, PM ਮੋਦੀ ਤੇ ਰਾਸ਼ਟਰਪਤੀ ਨੇ ਟੀਮ ਨੂੰ ਦਿੱਤੀ ਵਧਾਈ

PM Modi congratulated Indian hockey team : ਭਾਰਤ ਨੇ ਕਾਂਸੀ ਦੇ ਤਗਮੇ ਦੇ ਪਲੇਆਫ ਮੈਚ ਵਿੱਚ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤ ਦਰਜ ਕੀਤੀ। ਓਲੰਪਿਕ ਵਿੱਚ ਭਾਰਤੀ ਟੀਮ ਦਾ ਇਹ ਲਗਾਤਾਰ ਦੂਜਾ ਤਗਮਾ ਹੈ। ਭਾਰਤ ਦੀ ਇਸ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਟੀਮ ਨੂੰ ਵਧਾਈ ਦਿੱਤੀ ਹੈ।

Reported by:  PTC News Desk  Edited by:  KRISHAN KUMAR SHARMA -- August 08th 2024 08:02 PM -- Updated: August 08th 2024 08:04 PM
Hockey : ਭਾਰਤ ਨੇ ਓਲੰਪਿਕ 'ਚ ਲਗਾਤਾਰ ਦੂਜੀ ਵਾਰ ਜਿੱਤਿਆ ਕਾਂਸੀ ਤਗਮਾ, PM ਮੋਦੀ ਤੇ ਰਾਸ਼ਟਰਪਤੀ ਨੇ ਟੀਮ ਨੂੰ ਦਿੱਤੀ ਵਧਾਈ

Hockey : ਭਾਰਤ ਨੇ ਓਲੰਪਿਕ 'ਚ ਲਗਾਤਾਰ ਦੂਜੀ ਵਾਰ ਜਿੱਤਿਆ ਕਾਂਸੀ ਤਗਮਾ, PM ਮੋਦੀ ਤੇ ਰਾਸ਼ਟਰਪਤੀ ਨੇ ਟੀਮ ਨੂੰ ਦਿੱਤੀ ਵਧਾਈ

India won bronze medal for second consecutive time in Olympics : ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤ ਨੇ ਕਾਂਸੀ ਦੇ ਤਗਮੇ ਦੇ ਪਲੇਆਫ ਮੈਚ ਵਿੱਚ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤ ਦਰਜ ਕੀਤੀ। ਓਲੰਪਿਕ ਵਿੱਚ ਭਾਰਤੀ ਟੀਮ ਦਾ ਇਹ ਲਗਾਤਾਰ ਦੂਜਾ ਤਗਮਾ ਹੈ। ਭਾਰਤ ਦੀ ਇਸ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਟੀਮ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਕਾਂਸੀ ਤਮਗਾ ਜਿੱਤਣ ਤੋਂ ਬਾਅਦ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਨੇ ਭਾਰਤੀ ਟੀਮ ਦੀ ਤਾਰੀਫ ਕੀਤੀ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਵਧਾਈ ਸੰਦੇਸ਼ ਦਿੱਤੇ।


ਪੀਐਮ ਮੋਦੀ ਨੇ ਵੀ ਹਾਕੀ ਟੀਮ ਦੀ ਜਿੱਤ 'ਤੇ ਖੁਸ਼ੀ ਜਤਾਈ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਭਾਰਤ ਦੀ ਜਿੱਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।

ਪੀਐਮ ਮੋਦੀ ਨੇ ਲਿਖਿਆ, “ਭਾਰਤੀ ਹਾਕੀ ਟੀਮ ਨੇ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਂਸੀ ਦਾ ਤਗਮਾ ਜਿੱਤਿਆ! ਇਹ ਇਸ ਲਈ ਹੋਰ ਵੀ ਖਾਸ ਹੈ ਕਿਉਂਕਿ ਓਲੰਪਿਕ 'ਚ ਇਹ ਉਸ ਦਾ ਲਗਾਤਾਰ ਦੂਜਾ ਤਮਗਾ ਹੈ।"

ਰਾਸ਼ਟਰਪਤੀ ਨੇ ਵੀ ਦਿੱਤੀ ਵਧਾਈ

ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਭਾਰਤੀ ਟੀਮ ਨੂੰ ਜਿੱਤ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਹਾਸਲ ਕਰਨ ਲਈ ਸਾਡੀ ਹਾਕੀ ਟੀਮ ਨੂੰ ਦਿਲੋਂ ਵਧਾਈਆਂ! ਇਹ ਪੰਜ ਦਹਾਕਿਆਂ ਤੋਂ ਬਾਅਦ ਹੈ ਜਦੋਂ ਭਾਰਤ ਨੇ ਬੈਕ-ਟੂ-ਬੈਕ ਓਲੰਪਿਕ ਖੇਡਾਂ ਵਿੱਚ ਕਾਂਸੀ ਦੇ ਤਗਮੇ ਜਿੱਤੇ ਹਨ। ਭਾਰਤੀ ਹਾਕੀ ਦੇ ਮੁੜ ਉਭਾਰ ਲਈ ਟੀਮ ਸਭ ਤੋਂ ਵੱਧ ਪ੍ਰਸ਼ੰਸਾ ਦੀ ਹੱਕਦਾਰ ਹੈ। ਉਨ੍ਹਾਂ ਨੇ ਭਾਰਤ ਦਾ ਮਾਣ ਵਧਾਇਆ ਹੈ। ਇਸ ਟੀਮ ਦੁਆਰਾ ਦਿਖਾਈ ਗਈ ਨਿਰੰਤਰਤਾ, ਹੁਨਰ, ਤਾਲਮੇਲ ਅਤੇ ਲੜਨ ਦੀ ਭਾਵਨਾ ਸਾਡੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਸ਼ਾਬਾਸ਼, ਭਾਰਤੀ ਹਾਕੀ ਟੀਮ!''

ਭਾਰਤੀ ਕਪਤਾਨ ਨੇ ਕੀਤੇ ਦੋਵੇਂ ਗੋਲ

ਇਸ ਤੋਂ ਪਹਿਲਾਂ ਭਾਰਤ ਨੇ ਟੋਕੀਓ ਓਲੰਪਿਕ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋਵੇਂ ਗੋਲ ਪੈਨਲਟੀ ਕਾਰਨਰ ਰਾਹੀਂ ਕੀਤੇ। ਤਜਰਬੇਕਾਰ ਗੋਲਕੀਪਰ ਪੀਆਰ ਸ਼੍ਰੀਜੇਸ਼ ਦਾ ਇਹ ਆਖਰੀ ਅੰਤਰਰਾਸ਼ਟਰੀ ਮੈਚ ਸੀ। ਭਾਰਤ ਨੇ ਓਲੰਪਿਕ ਤਮਗਾ ਜਿੱਤਣ ਤੋਂ ਬਾਅਦ ਸ਼੍ਰੀਜੇਸ਼ ਨੂੰ ਯਾਦਗਾਰ ਵਿਦਾਈ ਦਿੱਤੀ।

ਭਾਰਤ ਨੇ 52 ਸਾਲਾਂ ਬਾਅਦ ਲਗਾਤਾਰ ਦੂਜੀ ਵਾਰ ਓਲੰਪਿਕ ਵਿੱਚ ਤਮਗਾ ਜਿੱਤਿਆ ਹੈ। ਇਸ ਨਾਲ ਓਲੰਪਿਕ 'ਚ ਅੱਠ ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਦਾ ਇਹ 13ਵਾਂ ਤਮਗਾ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 30ਵੇਂ ਅਤੇ 33ਵੇਂ ਮਿੰਟ ਵਿੱਚ ਗੋਲ ਕੀਤੇ।

- PTC NEWS

Top News view more...

Latest News view more...

PTC NETWORK