PM ਮੋਦੀ 1 ਫਰਵਰੀ ਨੂੰ ਆਉਣਗੇ ਪੰਜਾਬ , ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
PM Modi Punjab Visit : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Narendra Modi Punjab Visit)ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦਾ ਦੌਰਾ ਕਰਨਗੇ। ਗੁਰੂ ਰਵਿਦਾਸ ਜੈਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਉਹ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ (Dera Sachkhand Ballan )ਵਿਖੇ ਨਤਮਸਤਕ ਹੋਣਗੇ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਬਜਟ ਪੇਸ਼ ਹੋਣ ਤੋਂ ਬਾਅਦ ਕਰੀਬ ਸ਼ਾਮ 4 ਵਜੇ ਪ੍ਰਧਾਨ ਮੰਤਰੀ ਜਲੰਧਰ ਪਹੁੰਚਣਗੇ।
ਇਸ ਫੇਰੀ ਦੌਰਾਨ ਸਭ ਤੋਂ ਪਹਿਲਾਂ PM ਮੋਦੀ ਜਲੰਧਰ ਸਥਿਤ ਡੇਰਾ ਸੱਚਖੰਡ ਬਲਾਂ ਵਿੱਚ ਨਤਮਸਤਕ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਯੰਤੀ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗਾ। ਪ੍ਰਸ਼ਾਸਨ ਅਤੇ ਡੇਰਾ ਪ੍ਰਬੰਧਨ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਜਲਦ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸ਼ਰਧਾਲੂਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਲਈ ਕਾਫ਼ੀ ਉਤਸ਼ਾਹ ਦਿਖਾਈ ਦੇ ਰਿਹਾ ਹੈ।
ਦੱਸ ਦੇਈਏ ਕਿ ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਲਈ ਚੁਣਿਆ ਗਿਆ ਹੈ। ਸੰਤ ਨਿਰੰਜਨ ਦਾਸ ਜੀ ਨੂੰ ਉਨ੍ਹਾਂ ਦੀਆਂ ਮਾਨਵਤਾਵਾਦੀ ਸੇਵਾਵਾਂ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ 'ਪਦਮ ਸ਼੍ਰੀ' ਪੁਰਸਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਮਾਜ ਦੇ ਕਲਿਆਣ ਅਤੇ ਮਾਨਵਤਾ ਦੀ ਸੇਵਾ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਹ ਵੱਡਾ ਸਨਮਾਨ ਦੇਣ ਦਾ ਐਲਾਨ ਕੀਤਾ ਹੈ।
- PTC NEWS