Fri, Jul 17, 2026
Whatsapp

PM Modi Punjab Visit : ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਦੌਰਾਨ ਭਾਸ਼ਣ ਦੀਆਂ ਮੁੱਖ 10 ਗੱਲਾਂ

PM Modi Punjab Visit : ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਰਾਹੀਂ ਦੇਸ਼ ਦੀ ਵਿਰਾਸਤ, ਸੱਭਿਆਚਾਰ ਅਤੇ ਸਥਾਨਕ ਪਛਾਣ ਨੂੰ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਦੇ ਖੇਡ ਉਦਯੋਗ ਅਤੇ ਪੰਜਾਬ ਦੀ ਇਤਿਹਾਸਕ ਵਿਰਾਸਤ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਧਰਤੀ ਦੱਸਿਆ।

Reported by:  PTC News Desk  Edited by:  KRISHAN KUMAR SHARMA -- July 17th 2026 06:02 PM -- Updated: July 17th 2026 06:12 PM
PM Modi Punjab Visit : ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਦੌਰਾਨ ਭਾਸ਼ਣ ਦੀਆਂ ਮੁੱਖ 10 ਗੱਲਾਂ

PM Modi Punjab Visit : ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਦੌਰਾਨ ਭਾਸ਼ਣ ਦੀਆਂ ਮੁੱਖ 10 ਗੱਲਾਂ

PM Modi Punjab Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜਲੰਧਰ 'ਚ 5470 ਕਰੋੜ ਦੇ ਰੇਲ ਤੇ ਸੜਕ ਪ੍ਰਾਜੈਕਟਾਂ ਦਾ ਵਰਚੂਅਲੀ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ 2027 ਵਿਧਾਨ ਸਭਾ ਚੋਣਾਂ ਦਾ ਬਿਗੁਲ ਫੂਕਦਿਆਂ ਪੰਜਾਬ ਦੇ ਲੋਕਾਂ ਕੋਲੋਂ ਭਾਰਤੀ ਜਨਤਾ ਪਾਰਟੀ (BJP) ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਕਿ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਲਈ ਡਬਲ ਇੰਜਨ ਦੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 2014 ਤੋਂ ਬਾਅਦ ਲੱਖਾਂ ਕਰੋੜਾਂ ਰੁਪਏ ਦਿੱਤੇ ਗਏ, ਪਰ ਸਰਕਾਰਾਂ ਨੇ ਕੋਈ ਕੰਮ ਨਹੀਂ ਕੀਤਾ। (Punjab Assembly Elections 2027)  

ਪੀਐਮ ਮੋਦੀ ਨੇ ਕਿਹਾ ਕਿ ਜਲੰਧਰ ਅੱਜ ਵਿਕਾਸ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੀਂਦ 'ਚ ਪਹਿਲੀ ਹਾਈਡ੍ਰੋਜਨ ਟ੍ਰੇਨ, ਸਿੱਖ ਮਿਊਜ਼ੀਅਮ ਅਤੇ ਹੋਰ ਕਈ ਪ੍ਰੋਜੈਕਟਾਂ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੇ।


ਰੇਲ ਸੇਵਾਵਾਂ ਨੂੰ ਵਿਖਾਈ ਹਰੀ ਝੰਡੀ

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜਲੰਧਰ ਤੋਂ ਕਈ ਨਵੀਆਂ ਰੇਲ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਕਾਸ਼ੀ ਲਈ ਨਵੀਂ ਰੇਲ ਸੇਵਾ, ਦੌਲਤਪੁਰ ਅਤੇ ਕਰਤੋਲੀ ਲਈ ਰੇਲ ਸੇਵਾ ਅਤੇ ਲੁਧਿਆਣਾ ਬਾਈਪਾਸ ਜੰਕਸ਼ਨ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਫਿਰ ਵੀ ਕੇਂਦਰ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਜਲੰਧਰ ਦੇ ਲੋਕਾਂ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਦੀ ਵੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ।

ਸ. ਤੇਜਾ ਸਿੰਘ ਸਮੁੰਦਰੀ ਨੂੰ ਦਿੱਤੀ ਸ਼ਰਧਾਂਜਲੀ 

ਪੀਐਮ ਮੋਦੀ ਨੇ ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਬਲੀਦਾਨ ਹਰ ਭਾਰਤੀ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਹਰ ਨਾਗਰਿਕ ਦਾ ਜੀਵਨ ਆਸਾਨ ਬਣਾਉਣਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਜਲੰਧਰ ਕੈਂਟ ਸਟੇਸ਼ਨ ਬਣੇਗਾ ਮਿਸਾਲ

ਉਨ੍ਹਾਂ ਨੇ ਕਿਹਾ ਕਿ ਭਾਰਤੀ ਰੇਲ ਗਰੀਬ ਅਤੇ ਮੱਧ ਵਰਗ ਦੀ ਜੀਵਨ ਰੇਖਾ ਹੈ। 2014 ਤੋਂ ਪਹਿਲਾਂ ਰੇਲਵੇ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਹੁਣ ਦੇਸ਼ ਭਰ ਵਿੱਚ 1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਜਲੰਧਰ ਕੈਂਟ ਸਟੇਸ਼ਨ ਵੀ ਇਸ ਦੀ ਇੱਕ ਮਿਸਾਲ ਬਣੇਗਾ।

ਪੰਜਾਬ ਨੂੰ ਦੱਸਿਆ ਮਹਾਰਾਜਾ ਰਣਜੀਤ ਸਿੰਘ ਦੀ ਧਰਤੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਰਾਹੀਂ ਦੇਸ਼ ਦੀ ਵਿਰਾਸਤ, ਸੱਭਿਆਚਾਰ ਅਤੇ ਸਥਾਨਕ ਪਛਾਣ ਨੂੰ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਦੇ ਖੇਡ ਉਦਯੋਗ ਅਤੇ ਪੰਜਾਬ ਦੀ ਇਤਿਹਾਸਕ ਵਿਰਾਸਤ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਧਰਤੀ ਦੱਸਿਆ।

ਆਮ ਆਦਮੀ ਪਾਰਟੀ 'ਤੇ ਬੋਲ੍ਹਿਆ ਤਿੱਖਾ ਹਮਲਾ

ਪੀਐਮ ਮੋਦੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਪੁਲਿਸ ਥਾਣਿਆਂ 'ਤੇ ਹਮਲੇ ਹੋ ਰਹੇ ਹਨ ਅਤੇ ਨਸ਼ਾ ਤਸਕਰ ਬੇਖੌਫ਼ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਰਾਜਨੀਤੀ ਬਦਲਣ ਦਾ ਦਾਅਵਾ ਕਰਦੇ ਸਨ, ਉਹ ਅੱਜ ਅਦਾਲਤਾਂ ਦੇ ਫ਼ੈਸਲਿਆਂ 'ਤੇ ਵੀ ਸਵਾਲ ਚੁੱਕ ਰਹੇ ਹਨ। ਉਨ੍ਹਾਂ ਨੇ ਇੱਕ 'ਆਪ' ਵਿਧਾਇਕ ਨੂੰ ਸਜ਼ਾ ਮਿਲਣ ਅਤੇ ਸਾਬਕਾ ਮੰਤਰੀ ਵਿਜੇ ਸਿੰਗਲਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ।

ਕੇਂਦਰ ਦੇ ਫੰਡਾਂ ਨੂੰ ਪੰਜਾਬ ਦਾ ਸਟਿੱਕਰ ਲਾ ਕੇ ਵਰਤਿਆ ਜਾ ਰਿਹਾ 

ਪੀਐਮ ਮੋਦੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਭੇਜੇ ਗਏ ਫੰਡਾਂ ਦੀ ਸਹੀ ਵਰਤੋਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਰਜ਼ੇ ਦਾ ਪੈਸਾ ਵਿਕਾਸ ਦੀ ਬਜਾਏ ਗਲਤ ਤਰੀਕੇ ਨਾਲ ਖਰਚਿਆ ਜਾ ਰਿਹਾ ਹੈ ਅਤੇ ਸੂਬੇ ਦੇ ਬਜਟ ਦਾ ਵੱਡਾ ਹਿੱਸਾ ਕਰਜ਼ੇ ਦਾ ਵਿਆਜ ਭਰਨ ਵਿੱਚ ਲੱਗ ਰਿਹਾ ਹੈ।

ਪੰਜਾਬ ਦੇ ਵਿਕਾਸ ਲਈ ਡਬਲ ਇੰਜਨ ਸਰਕਾਰ ਦੀ ਲੋੜ

ਪੀਐਮ ਨੇ ਕਿਹਾ ਕਿ ਪੰਜਾਬ ਨੂੰ ਤੇਜ਼ੀ ਨਾਲ ਵਿਕਸਤ ਕਰਨ ਲਈ ਡਬਲ ਇੰਜਨ ਦੀ ਸਰਕਾਰ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਮਹਿੰਗਾਈ ਭੱਤੇ (ਡੀਏ) ਅਤੇ ਮਹਿਲਾ ਯੋਜਨਾਵਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ 'ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ।

ਖੇਲ੍ਹੋ ਇੰਡੀਆ ਦਾ ਜ਼ਿਕਰ

ਆਪਣੇ ਸੰਬੋਧਨ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਨੌਜਵਾਨ ਪੀੜ੍ਹੀ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਲੋ ਇੰਡੀਆ ਵਰਗੀਆਂ ਯੋਜਨਾਵਾਂ ਨਾਲ ਜੁੜਨ ਅਤੇ ਪੰਜਾਬ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਲਿਜਾਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ... ਰੋਜ਼ਾਨਾ ਕਰੋੜਾਂ ਲੋਕ ਵਰਤਦੇ ਹਨ ਇਹ Emojis, 90 ਫ਼ੀਸਦੀ ਲੋਕਾਂ ਨੂੰ ਨਹੀਂ ਪਤਾ ਮਤਲਬ, ਕੀ ਤੁਸੀ ਜਾਣਦੇ ਹੋ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK