Thu, Feb 5, 2026
Whatsapp

PM ਮੋਦੀ ਨੇ ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਬਾਰੇ ਕੀਤੀ ਟਿੱਪਣੀ ਨੂੰ ਦੱਸਿਆ ਸਿੱਖ ਭਾਈਚਾਰੇ ਦਾ ਅਪਮਾਨ

Rahul Gandhi Vs Ravneet Singh Bittu : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਤੋਂ ਬਾਅਦ ਸਿਆਸੀ War ਛਿੜ ਗਈ ਹੈ। ਇਸ ਬਿਆਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਹੁਣ ਕਾਂਗਰਸ ‘ਤੇ ਪੂਰੀ ਤਰ੍ਹਾਂ ਹਮਲਾਵਰ ਨਜ਼ਰ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ, 5 ਫਰਵਰੀ ਨੂੰ ਰਾਜ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੀਆਂ ਕਾਂਗਰਸ ਸਰਕਾਰਾਂ 'ਤੇ ਗੰਭੀਰ ਆਰੋਪ ਲਗਾਏ

Reported by:  PTC News Desk  Edited by:  Shanker Badra -- February 05th 2026 08:11 PM
PM ਮੋਦੀ ਨੇ ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਬਾਰੇ ਕੀਤੀ ਟਿੱਪਣੀ ਨੂੰ ਦੱਸਿਆ ਸਿੱਖ ਭਾਈਚਾਰੇ ਦਾ ਅਪਮਾਨ

PM ਮੋਦੀ ਨੇ ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਬਾਰੇ ਕੀਤੀ ਟਿੱਪਣੀ ਨੂੰ ਦੱਸਿਆ ਸਿੱਖ ਭਾਈਚਾਰੇ ਦਾ ਅਪਮਾਨ

Rahul Gandhi Vs Ravneet Singh Bittu : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਤੋਂ ਬਾਅਦ ਸਿਆਸੀ War ਛਿੜ ਗਈ ਹੈ। ਇਸ ਬਿਆਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਹੁਣ ਕਾਂਗਰਸ ‘ਤੇ ਪੂਰੀ ਤਰ੍ਹਾਂ ਹਮਲਾਵਰ ਨਜ਼ਰ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ, 5 ਫਰਵਰੀ ਨੂੰ ਰਾਜ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੀਆਂ ਕਾਂਗਰਸ ਸਰਕਾਰਾਂ 'ਤੇ ਗੰਭੀਰ ਆਰੋਪ ਲਗਾਏ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੰਦੇ ਹੋਏ ਕਾਂਗਰਸ ਅਤੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਨਹੀਂ ਹੋ ਸਕੀ। ਇਹ ਸੰਵਿਧਾਨ ਦਾ ਅਪਮਾਨ ਹੈ ਅਤੇ ਇੱਕ ਮਹਿਲਾ ਰਾਸ਼ਟਰਪਤੀ ਦਾ ਅਪਮਾਨ ਹੈ ,ਜੋ ਇੱਕ ਆਦਿਵਾਸੀ ਪਰਿਵਾਰ ਤੋਂ ਆਉਂਦੀ ਹੈ। ਵਿਰੋਧੀ ਧਿਰ ਨੂੰ "ਸੰਵਿਧਾਨ" ਸ਼ਬਦ ਵੀ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।


ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਬੋਲਿਆ। ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਵੱਲੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਕੀਤੀ ਗਈ ਟਿੱਪਣੀ ਨੂੰ ਸਿੱਖ ਭਾਈਚਾਰੇ ਦਾ ਅਪਮਾਨ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ, "ਇਸ ਸਦਨ ਦੇ ਇੱਕ ਸੰਸਦ ਮੈਂਬਰ ਨੂੰ ਕਾਂਗਰਸ ਦੇ ਸ਼ਾਤਿਰ ਦਿਮਾਗ ਵਾਲੇ ਯੁਵਰਾਜ ਨੇ ਗੱਦਾਰ ਕਿਹਾ ਸੀ,ਅਜਿਹੇ ਲੋਕ ਕਾਂਗਰਸ ਨੂੰ ਡੁਬੋ ਦੇਣਗੇ। 

ਕੀ ਸੀ ਰਾਹੁਲ -ਬਿੱਟੂ ਦਾ ਮਾਮਲਾ ?

ਦੱਸ ਦੇਈਏ ਕਿ ਮੰਗਲਵਾਰ ਨੂੰ ਲੋਕ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਬੀਤੇ ਦਿਨੀਂ ਸਪੀਕਰ ਦੇ ਮੂੰਹ 'ਤੇ ਕਾਗਜ਼ ਸੁੱਟੇ ਜਾਣ ਤੋਂ ਬਾਅਦ 8 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਸੰਸਦ ਮੈਂਬਰਾਂ ਦੇ ਹੱਕ ਵਿਚ ਕਾਂਗਰਸ ਵਲੋਂ ਸੰਸਦ ਕੰਪਲੈਕਸ ਵਿੱਚ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮੈਂਬਰਾਂ ਨੇ ਸੰਸਦ ਦੇ 'ਮਕਰ ਦੁਆਰ' ਦੇ ਨੇੜੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੌਜੂਦਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। 

ਇਸ ਦੌਰਾਨ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ ਹੋ ਗਈ, ਜਿਸ ਦੌਰਾਨ ਦੋਵਾਂ ਵਲੋਂ ਇਕ ਦੂਜੇ 'ਤੇ ਤੰਜ ਕੱਸੇ ਗਏ। ਇਸ ਦੌਰਾਨ ਰਾਹੁਲ ਗਾਂਧੀ ਨੇ ਬਿੱਟੂ ਨੂੰ "ਗੱਦਾਰ" ਕਿਹਾ, ਜਿਸ ਦੇ ਜਵਾਬ 'ਚ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ "ਦੇਸ਼ ਦਾ ਦੁਸ਼ਮਣ" ਕਹਿ ਦਿੱਤਾ। ਇਸ ਘਟਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਰਾਹੁਲ ਗਾਂਧੀ 'ਤੇ ਪੂਰੇ ਸਿੱਖ ਭਾਈਚਾਰੇ ਦਾ ਅਪਮਾਨ ਕਰਨ ਦਾ ਆਰੋਪ ਲਗਾਇਆ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ।

- PTC NEWS

Top News view more...

Latest News view more...

PTC NETWORK
PTC NETWORK