Sri Guru Teg Bahadur ਜੀ ਦਾ 350ਵਾਂ ਸ਼ਹੀਦੀ ਸਮਾਗਮ ; PM ਮੋਦੀ ਤੇ ਰਾਸ਼ਟਰਪਤੀ ਸਣੇ ਸਾਰੇ ਸੂਬਿਆਂ ਦੇ CMs ਨੂੰ ਭੇਜਿਆ ਜਾਵੇਗਾ ਸੱਦਾ, ਇਨ੍ਹਾਂ ਮੰਤਰੀਆਂ ਦੀ ਲ਼ੱਗੀ ਡਿਊਟੀ
sri Guru Teg Bahadur 350th Martyr Centenary : ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ 'ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ ਦੇਣ ਲਈ ਨਿੱਜੀ ਤੌਰ 'ਤੇ ਦਿੱਲੀ ਜਾਣਗੇ। ਮਿਲੀ ਜਾਣਕਾਰੀ ਮੁਤਾਬਿਕ ਗੁਆਂਢੀ ਸੂਬਾ ਹਰਿਆਣਾ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸਮਾਗਮ ਵਿੱਚ ਸੱਦਾ ਦਿੱਤਾ ਜਾਵੇਗਾ। ਸੱਦਾ ਪੱਤਰ ਦੇਣ ਲਈ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਵੱਖ ਵੱਖ ਸੂਬਿਆਂ ’ਚ ਜਾ ਕੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣਗੇ।
| ਕੈਬਨਿਟ ਮੰਤਰੀ ਤੇ ਵਿੱਤ ਮੰਤਰੀ | ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ |
| ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ | ਬੰਗਾਲ, ਅਸਾਮ ਅਤੇ ਓਡੀਸ਼ਾ |
| ਕੈਬਨਿਟ ਮੰਤਰੀ ਅਮਨ ਅਰੋੜਾ ਤੇ ਤਰੁਣਪ੍ਰੀਤ ਸੌਂਧ | ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉਤਰਾਖੰਡ |
| ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ | ਹਰਿਆਣਾ , ਹਿਮਾਚਲ, ਜੰਮੂ-ਕਸ਼ਮੀਰ, ਮਹਾਰਾਸ਼ਟਰ ਤੇ ਬਿਹਾਰ |
| ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ | ਬੰਗਾਲ, ਅਸਾਮ ਅਤੇ ਓਡੀਸ਼ਾ |
| ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ | ਛੱਤੀਸਗੜ੍ਹ ਅਤੇ ਝਾਰਖੰਡ |
| ਕੈਬਿਨਟ ਮੰਤਰੀ ਹਰਭਜਨ ਸਿੰਘ ETO ਅਤੇ ਬਰਿੰਦਰ ਕੁਮਾਰ ਗੋਇਲ | ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ |
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰਬ 24 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਜਿਸਦੇ ਚੱਲਦੇ ਇਹ ਸਾਰੀ ਰੂਪਰੇਖਾ ਤਿਆਰ ਕੀਤੀ ਗਈ ਹੈ।
- PTC NEWS