China ਤੋਂ ਵਾਪਸ ਆਉਂਦੇ ਹੀ PM ਮੋਦੀ ਨੇ CM ਮਾਨ ਨੂੰ ਕੀਤਾ ਫੋਨ, ਹੜ੍ਹਾਂ 'ਤੇ ਕਰਨਗੇ ਮੀਟਿੰਗ; ਹਰਿਆਣਾ ’ਚ ਵੀ ਅਲਰਟ
ਇਸ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਜਲਦੀ ਹੀ ਇੱਕ ਉੱਚ ਪੱਧਰੀ ਮੀਟਿੰਗ ਬੁਲਾਉਣ ਜਾ ਰਹੇ ਹਨ। ਇਸ ਮੀਟਿੰਗ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਕਾਰਨ ਹੋਈ ਪਰੇਸ਼ਾਨੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਪੀਐਮ ਮੋਦੀ ਬਚਾਅ ਕਾਰਜਾਂ ਸਬੰਧੀ ਕੁਝ ਆਦੇਸ਼ ਵੀ ਦੇ ਸਕਦੇ ਹਨ ਅਤੇ ਰਾਹਤ ਰਾਸ਼ੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਇੱਕ ਸੂਤਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਪਹੁੰਚਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੋਨ ਕੀਤਾ। ਉਨ੍ਹਾਂ ਪੁੱਛਿਆ ਕਿ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਵਿੱਚ ਕੀ ਸਥਿਤੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ 60 ਹਜ਼ਾਰ ਕਰੋੜ ਰੁਪਏ ਦੀ ਤੁਰੰਤ ਮਦਦ ਦੀ ਮੰਗ ਕੀਤੀ ਸੀ। ਹੁਣ ਤੱਕ ਭਾਜਪਾ ਦੇ ਕਿਸੇ ਵੀ ਉੱਚ ਨੇਤਾ ਜਾਂ ਕੇਂਦਰੀ ਮੰਤਰੀ ਨੇ ਪੰਜਾਬ ਦਾ ਦੌਰਾ ਨਹੀਂ ਕੀਤਾ ਹੈ। ਇਸ ਹੜ੍ਹ ਵਿੱਚ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1000 ਪਿੰਡ ਹੜ੍ਹ ਦੇ ਪਾਣੀ ਵਿੱਚ ਡੁੱਬਣ ਦੀ ਖ਼ਬਰ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਨੂੰ ਅਪੀਲ ਕਰਦੇ ਹਾਂ ਕਿ ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਲਈ ਆਫ਼ਤ ਪ੍ਰਬੰਧਨ ਐਕਟ ਤਹਿਤ ਕੁਝ ਰਾਹਤ ਦਿੱਤੀ ਜਾਵੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹੜ੍ਹ ਨੂੰ ਵੀ ਆਫ਼ਤ ਮੰਨਿਆ ਜਾਣਾ ਚਾਹੀਦਾ ਹੈ ਅਤੇ ਪੂਰੇ ਰਾਜ ਨੂੰ ਪ੍ਰਭਾਵਿਤ ਐਲਾਨਿਆ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਿਮਾਚਲ ਬਾਰੇ ਅਜਿਹਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : Satluj News : ਹੁਣ ਸਤਲੁਜ ਦਰਿਆ ਮਚਾਵੇਗਾ ਤਬਾਹੀ ? ਦਰਿਆ 'ਚ 1 ਲੱਖ ਕਿਊਸਿਕ ਛੱਡਿਆ ਗਿਆ ਪਾਣੀ, ਡੀਸੀ ਜਲੰਧਰ ਨੇ ਜਾਰੀ ਕੀਤੀ ਚੇਤਵਾਨੀ
- PTC NEWS