Wed, Mar 29, 2023
Whatsapp

PM Security Breach: ਸੁਪਰੀਮ ਕੋਰਟ ਦੀ ਜਾਂਚ 'ਚ ਸੀਐਸ-ਡੀਜੀਪੀ ਸਮੇਤ 9 ਅਧਿਕਾਰੀ ਦੋਸ਼ੀ ਕਰਾਰ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੀਤੀ ਗਈ ਕੁਤਾਹੀ 'ਤੇ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

Written by  Jasmeet Singh -- March 14th 2023 04:13 PM
PM Security Breach: ਸੁਪਰੀਮ ਕੋਰਟ ਦੀ ਜਾਂਚ 'ਚ ਸੀਐਸ-ਡੀਜੀਪੀ ਸਮੇਤ 9 ਅਧਿਕਾਰੀ ਦੋਸ਼ੀ ਕਰਾਰ

PM Security Breach: ਸੁਪਰੀਮ ਕੋਰਟ ਦੀ ਜਾਂਚ 'ਚ ਸੀਐਸ-ਡੀਜੀਪੀ ਸਮੇਤ 9 ਅਧਿਕਾਰੀ ਦੋਸ਼ੀ ਕਰਾਰ

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੀਤੀ ਗਈ ਕੁਤਾਹੀ 'ਤੇ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ। 


ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।

ਪੂਰਾ ਮਾਮਲਾ

ਫਰਵਰੀ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ 2022 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਸੜਕੀ ਰਸਤੇ ਰਾਹੀਂ ਰਵਾਨਾ ਕੀਤਾ ਗਿਆ। 

ਜਦੋਂ ਉਹ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਹੇ ਸਨ ਤਾਂ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਫਲਾਈਓਵਰ 'ਤੇ 20 ਮਿੰਟ ਤੱਕ ਫਸਿਆ ਰਿਹਾ ਕਿਉਂਕਿ ਕੁਝ ਦੂਰੀ 'ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ।

ਸੁਪਰੀਮ ਕੋਰਟ ਵੱਲੋਂ ਜਾਂਚ 

ਪੀਐੱਮ ਦੀ ਸੁਰੱਖਿਆ 'ਚ ਹੋਈ ਇਸ ਕੁਤਾਹੀ ਦੀ ਜਾਂਚ ਸੁਪਰੀਮ ਕੋਰਟ ਨੇ ਖੁਦ ਕਰਵਾਈ ਸੀ। ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਨੂੰ ਪੂਰੇ ਮਾਮਲੇ ਦੀ ਵਿਸਤ੍ਰਿਤ ਜਾਂਚ ਕਰਕੇ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਸੀ। ਕਮੇਟੀ ਨੂੰ ਅਜਿਹੇ ਸੁਝਾਅ ਦੇਣ ਲਈ ਵੀ ਕਿਹਾ ਗਿਆ ਤਾਂ ਜੋ ਭਵਿੱਖ ਵਿੱਚ ਅਜਿਹੇ ਮਾਮਲਿਆਂ ਤੋਂ ਬਚਿਆ ਜਾ ਸਕੇ।

- PTC NEWS

adv-img

Top News view more...

Latest News view more...