Sun, Jan 29, 2023
Whatsapp

ਪੁਲਿਸ ਨੇ 12 ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਉਦੋਂ ਮਿਲੀ ਜਦੋਂ ਪੁਲਿਸ ਨੇ ਇਕ ਮਹੀਨੇ ਦੌਰਾਨ 12 ਨਸਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ।

Written by  Pardeep Singh -- December 22nd 2022 08:30 PM
ਪੁਲਿਸ ਨੇ 12 ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਪੁਲਿਸ ਨੇ 12 ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਅੰਮ੍ਰਿਤਸਰ: ਅੰਮ੍ਰਿਤਸਰ  ਪੁਲਿਸ ਨੇ ਇਸ ਮਹੀਨੇ ਦੌਰਾਨ  04 ਮੁਕੱਦਮਿਆ ਵਿੱਚ 12 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 18,940 ਨਸ਼ੀਲੀਆਂ ਗੋਲੀਆਂ, 1,02,000/-ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਹੈ। ਇਸ ਤੋਂ ਇਲਾਵਾ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਵਾਸੀ ਹਰੀਕੇ ਦੇ 04 ਸਾਥੀ 04 ਪਿਸਟਲਾਂ .32 ਬੋਰ ਅਤੇ 09 ਕਾਰਤੂਸ ਸਮੇਤ ਕਾਰ ਕਾਬੂ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਬੱਸ ਸਟੈਂਡ ਵੱਲੋਂ ਨਾਕਾਬੰਦੀ ਦੌਰਾਨ ਨੇੜੇ ਸੂਰਜ ਚੰਦਾ ਤਾਰਾ ਸਿਨੇਮਾ ਵਿੱਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਨਿਸ਼ਾਨ ਸ਼ਰਮਾਂ ਨੂੰ ਕਾਬੂ ਕਰਕੇ ਇਸ ਪਾਸੋਂ 29,920 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਮੁੱਢਲੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਦੇਸੀ ਨਿਸ਼ਾਨ ਸ਼ਰਮਾਂ ਦੇ ਇੰਕਸ਼ਾਫ਼ ਪਰ ਇਸਦੇ ਇੱਕ ਹੋਰ ਸਾਥੀ ਰਾਜੀਵ ਕੁਮਾਰ ਉਰਫ਼ ਸੋਰਵ ਨੂੰ ਕਾਬੂ ਕਰਕੇ ਇਸ ਪਾਸੋਂ 29,000/ ਰੁਪਏ (ਡਰੱਗ) ਮਨੀ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। 


ਗ੍ਰਿਫਤਾਰ ਦੋਸ਼ੀ ਗੁਰਲਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਭਿੱਖੀਵਿੰਡ ਨੇ ਇਹ 04 ਪਿਸਟਲ ਅਕਾਸ਼ਦੀਪ ਸਿੰਘ ਪੁੱਤਰ ਸਿੰਘ ਵਾਸੀ ਪਿੰਡ ਨਾਗ ਕਲਾ,ਜੇਲ੍ਹ ਫਰੀਦਕੋਟ ਵਿਖੇ ਬੰਦ ਹੈ, ਦੇ ਰਾਹੀ ਕਿਸੇ ਹੋਰ ਤੋਂ ਖ੍ਰੀਦ ਕੀਤੇ ਹਨ ਤੇ ਇਹ ਚਾਰੇ ਦੋਸ਼ੀ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਵਾਸੀ ਹਰੀਕੇ ਦੇ ਸਾਥੀ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਇਨ੍ਹਾਂ ਕੋਲੋ ਪੁੱਛਗਿੱਛ ਕੀਤੀ ਜਾਵੇਗੀ ਜਿਸ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

- PTC NEWS

adv-img

Top News view more...

Latest News view more...