Sat, Jan 28, 2023
Whatsapp

ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ 'ਚ ਸ਼ਹੀਦ ਹੋਏ ਪੁਲਿਸ ਕਾਂਸਟੇਬਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਫਗਵਾੜਾ ਥਾਣਾ ਸਿਟੀ ਦੇ ਗਨਰ ਕਾਂਸਟੇਬਲ ਕੁਲਦੀਪ ਸਿੰਘ ਉਰਫ਼ ਕਮਲ ਬਾਜਵਾ ਨੂੰ ਗੈਂਗਸਟਰਾਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਦੇਰ ਰਾਤ ਕ੍ਰੇਟਾ ਗੱਡੀ ਖੋਹ ਕੇ ਫਗਵਾੜਾ ਤੋਂ ਫਰਾਰ ਹੋਏ ਸਨ। ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਆਹਮੋ-ਸਾਹਮਣੇ ਗੋਲੀਬਾਰੀ 'ਚ ਕਮਲ ਬਾਜਵਾ ਸ਼ਹੀਦ ਹੋ ਗਏ, ਜਦਕਿ ਤਿੰਨ ਗੈਂਗਸਟਰ ਵੀ ਗੋਲੀਆਂ ਨਾਲ ਜ਼ਖਮੀ ਹੋ ਗਏ ਸਨ। ਇੱਕ ਗੈਂਗਸਟਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

Written by  Jasmeet Singh -- January 09th 2023 07:58 PM
ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ 'ਚ ਸ਼ਹੀਦ ਹੋਏ ਪੁਲਿਸ ਕਾਂਸਟੇਬਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ 'ਚ ਸ਼ਹੀਦ ਹੋਏ ਪੁਲਿਸ ਕਾਂਸਟੇਬਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਗੁਰਦਾਸਪੁਰ, 9 ਜਨਵਰੀ (ਰਵੀਬਖਸ਼ ਸਿੰਘ ਅਰਸ਼ੀ): ਕੱਲ੍ਹ ਫਗਵਾੜਾ ਵਿੱਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਹੋਈ ਕ੍ਰਾਸ ਫਾਇਰਿੰਗ ਵਿੱਚ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜੋ ਕਿ ਗੁਰਦਾਸਪੁਰ ਦੇ ਕਲਾਨੌਰ ਨੇੜੇ ਪਿੰਡ ਸ਼ਾਪੁਰ ਅਮਰਗੜ੍ਹ ਦਾ ਵਸਨੀਕ ਸੀ, ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਦੀ ਮਾਤਾ ਅਤੇ ਉਸਦਾ ਬਜ਼ੁਰਗ ਦਾਦਾ ਉਸਦੇ ਨਾਲ ਪਿੰਡ ਵਿੱਚ ਹੀ ਰਹਿੰਦੇ ਸਨ, ਇਸਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ 'ਚ ਹੁਣ ਹੋਰ ਕੋਈ ਨਹੀਂ ਬਚਿਆ ਹੈ। ਘਰ ਜਾਂ ਪਰਿਵਾਰ ਦਾ ਕੋਈ ਮੈਂਬਰ ਨਾ ਬਚਿਆ ਹੋਣ ਦੇ ਬਾਵਜੂਦ ਵੀ ਰਿਸ਼ਤੇਦਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮ੍ਰਿਤਕ ਦੇ ਘਰ ਪੁੱਜੇ ਹੋਏ ਸਨ। ਮ੍ਰਿਤਕ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਅੰਤਿਮ ਅਰਦਾਸ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ ਅਤੇ ਹਰ ਅੱਖ ਨਮ ਤੇ ਹੰਝੂਆਂ ਨਾਲ ਭਰੀ ਹੋਈ ਸੀ। 

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ

ਫਗਵਾੜਾ ਥਾਣਾ ਸਿਟੀ ਦੇ ਗਨਰ ਕਾਂਸਟੇਬਲ ਕੁਲਦੀਪ ਸਿੰਘ ਉਰਫ਼ ਕਮਲ ਬਾਜਵਾ ਨੂੰ ਗੈਂਗਸਟਰਾਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਦੇਰ ਰਾਤ ਕ੍ਰੇਟਾ ਗੱਡੀ ਖੋਹ ਕੇ ਫਗਵਾੜਾ ਤੋਂ ਫਰਾਰ ਹੋਏ ਸਨ। ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਆਹਮੋ-ਸਾਹਮਣੇ ਗੋਲੀਬਾਰੀ 'ਚ ਕਮਲ ਬਾਜਵਾ ਸ਼ਹੀਦ ਹੋ ਗਏ, ਜਦਕਿ ਤਿੰਨ ਗੈਂਗਸਟਰ ਵੀ ਗੋਲੀਆਂ ਨਾਲ ਜ਼ਖਮੀ ਹੋ ਗਏ ਸਨ। ਇੱਕ ਗੈਂਗਸਟਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

ਤਿੰਨਾਂ ਗੈਂਗਸਟਰਾਂ ਨੂੰ ਪਹਿਲਾਂ ਫਿਲੌਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ 'ਚ ਥਾਣਾ ਜਲੰਧਰ ਦਿਹਾਤੀ ਦੀ ਪੁਲਿਸ ਨੇ ਗੈਂਗਸਟਰਾਂ ਖਿਲਾਫ ਥਾਣਾ ਫਿਲੌਰ 'ਚ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਾਰੇ ਪੇਸ਼ੇਵਰ ਅਪਰਾਧੀ ਨੇ ਜਿਨ੍ਹਾਂ ਖਿਲਾਫ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ 'ਚ ਕਈ ਮਾਮਲੇ ਦਰਜ ਹਨ।

- PTC NEWS

adv-img

Top News view more...

Latest News view more...