Bathinda Military Firing Case: ਪੁਲਿਸ ਨੇ ਚਸ਼ਮਦੀਦ ਗਨਰ ਦਿਸਾਈ ਮੋਹਨ ਨੂੰ ਕੀਤਾ ਗ੍ਰਿਫ਼ਤਾਰ, ਆਪਸੀ ਰੰਜਿਸ਼ ਕਰਕੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ- ਪੁਲਿਸ
Bathinda Military Station Firing Case: ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲੇ ’ਚ ਪੁਲਿਸ ਵੱਲੋਂ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਚ ਪੁਲਿਸ ਨੇ ਚਸ਼ਮਦੀਦ ਗਵਾਹ ਗਨਰ ਦੇਸਾਈ ਮੋਹਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।
ਪੁਲਿਸ ਤੇ ਫੌਜ ਦੀ ਸਾਂਝੀ ਪ੍ਰੈਸ ਕਾਨਫਰੰਸ
ਮਾਮਲੇ ’ਚ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮਾਮਲੇ ਨਾਲ ਜੁੜੇ ਕਈ ਅਹਿਮ ਖੁਲਾਸੇ ਕੀਤੇ ਗਏ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਸਾਥੀ ਫੌਜੀ ਜਵਾਨ ਦੇਸਾਈ ਮੋਹਨ ਹੀ ਕਾਤਲ ਨਿਕਲਿਆ ਹੈ। ਮਾਮਲੇ ’ਚ ਗਵਾਹ ਦੇਸਾਈ ਦੇ ਵਾਰ ਵਾਰ ਬਿਆਨ ਬਦਲਣ ਨਾਲ ਸ਼ੱਕ ਹੋਇਆ ਹੈ। ਉਸ ਵੱਲੋਂ ਚੋਰੀ ਦੀ ਰਾਈਫਲ ਨਾਲ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਮਾਮਲੇ ’ਚ ਕੀਤੇ ਅਧਿਕਾਰੀਆਂ ਨੇ ਵੱਡੇ ਖੁਲਾਸੇ
ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਝੂਠ ਬੋਲਣ ਦੇ ਲਈ ਮੁਲਜ਼ਮ ਨੇ ਕੁੜਤੇ-ਪਜਾਮੇ ਚ ਆਏ ਕਾਤਲਾਂ ਦੀ ਕਹਾਣੀ ਬਣਾਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਨਸਾਸ ਰਾਈਫਲ ਨੂੰ ਉਸ ਵੱਲੋਂ ਸੀਵਰੇਜ ’ਚ ਸੁੱਟ ਦਿੱਤੀ ਗਈ। ਆਪਸੀ ਰੰਜਿਸ਼ ਦੇ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਆਪਸੀ ਰੰਜਿਸ਼ ਦੇ ਚੱਲਦੇ ਵਾਰਦਾਤ ਨੂੰ ਦਿੱਤਾ ਅੰਜਾਮ
ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ। ਤਫ਼ਤੀਸ਼ ਦੌਰਾਨ ਜਦੋਂ ਚਸ਼ਮਦੀਦ ਗਵਾਹ ਗਨਰ ਦਿਸਾਈ ਮੋਹਨ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਆਪਣੇ ਨਿੱਜੀ ਕਾਰਨਾਂ ਕਰਕੇ ਉਸ ਨੇ ਪਹਿਲਾਂ ਚਾਰ ਜਵਾਨਾਂ ਨੂੰ ਮਾਰਨ ਲਈ ਰਾਈਫਲ ਚੋਰੀ ਕੀਤੀ, ਫਿਰ ਉਸੇ ਰਾਈਫਲ ਨਾਲ ਚਾਰਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ।
ਫੌਜੀ ਜਵਾਨਾਂ ਨੂੰ ਪੁੱਛਗਿੱਛ ਦੇ ਲਈ ਭੇਜਿਆ ਗਿਆ ਸੀ ਨੋਟਿਸ
ਦੱਸ ਦਈਏ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਫੌਜੀ ਜਵਾਨਾਂ ਨੂੰ ਪੁੱਛਗਿੱਛ ਦੇ ਲਈ ਨੋਟਿਸ ਭੇਜਿਆ ਸੀ। ਨਾਲ ਹੀ ਘਟਨਾ ਤੋਂ ਬਾਅਦ ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਨੇ ਛਾਉਣੀ ਦੇ ਹਰ ਗੇਟ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਇਹ ਸਪੱਸ਼ਟ ਹੋਇਆ ਕਿ ਜਵਾਨਾਂ ਨੂੰ ਮਾਰਨ ਲਈ ਉਸ ਸਮੇਂ ਕੋਈ ਬਾਹਰੀ ਵਿਅਕਤੀ ਛਾਉਣੀ ਵਿੱਚ ਦਾਖਲ ਨਹੀਂ ਹੋਇਆ ਸੀ, ਪਰ ਕਾਤਲ ਅੰਦਰੋਂ ਆਏ ਸਨ। ਜਾਂਚ ਟੀਮ ਨੇ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਹੋਣ ਦੀ ਸੰਭਾਵਨਾ ਜਤਾਈ ਹੈ।
ਕਾਬਿਲੇਗੌਰ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਘਟਨਾ ਸਵੇਰੇ 4.35 ਵਜੇ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ।
ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ..
ਇਹ ਵੀ ਪੜ੍ਹੋ: Bus Employees: 24 ਅਪ੍ਰੈਲ ਨੂੰ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਰਾਹੀਂ ਸਰਕਾਰ ਦੀ ਖੋਲੀ ਜਾਵੇਗੀ ਪੋਲ - ਹਰਕੇਸ਼ ਕੁਮਾਰ ਵਿੱਕੀ
- PTC NEWS