Fri, Aug 14, 2026
Whatsapp

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾਕਾਰੀ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਹਿਰਾਸਤ 'ਚ ਲਏ

Farmer Protest : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਅੱਜ ਪੁਲਿਸ ਨੇ ਚੁਕਵਾ ਦਿੱਤਾ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਜ਼ਬਰਦਸਤੀ ਚੁੱਕ ਕੇ ਧਰਨਾ ਹਟਾਇਆ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ।

Reported by:  PTC News Desk  Edited by:  KRISHAN KUMAR SHARMA -- August 14th 2026 01:39 PM -- Updated: August 14th 2026 01:50 PM
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾਕਾਰੀ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਹਿਰਾਸਤ 'ਚ ਲਏ

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾਕਾਰੀ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਹਿਰਾਸਤ 'ਚ ਲਏ

Farmer Protest : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਅੱਜ ਪੁਲਿਸ ਨੇ ਚੁਕਵਾ ਦਿੱਤਾ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਜ਼ਬਰਦਸਤੀ ਚੁੱਕ ਕੇ ਧਰਨਾ ਹਟਾਇਆ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ।

ਜਾਣਕਾਰੀ ਅਨੁਸਾਰ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ ਸੀ, ਜਿਸ ਨੂੰ ਅੱਜ ਪੁਲਿਸ ਨੇ ਹਟਾ ਦਿੱਤਾ ਹੈ। ਪੁਲਿਸ ਵੱਲੋਂ ਧਰਨੇ ’ਤੇ ਬੈਠੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।

ਕਿਸਾਨਾਂ ਨੇ ਕਿਹੜੀਆਂ ਮੰਗਾਂ ਨੂੰ ਲੈ ਕੇ ਲਾਇਆ ਸੀ ਧਰਨਾ ?

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀਬਾੜੀ ਵਿਕਾਸ ਬੈਂਕਾਂ ਨਾਲ ਜੁੜੇ ਕਿਸਾਨੀ ਕਰਜ਼ਿਆਂ ਦੇ ਮਾਮਲੇ ਵਿੱਚ OTS (One Time Settlement) ਸਕੀਮ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਖਨੌਰੀ ਅਤੇ ਸੰਭੂ ਮੋਰਚਿਆਂ ਤੋਂ ਚੋਰੀ ਹੋਏ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਅਤੇ ਬੈਂਕਾਂ ਵੱਲੋਂ ਕਿਸਾਨੀ ਕਰਜ਼ਿਆਂ ਦੇ ਬਦਲੇ ਪਹਿਲਾਂ ਲਏ ਗਏ ਚੈੱਕ ਵਾਪਸ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ... Gold Silver Price : ਸੋਨ-ਚਾਂਦੀ ਦੀਆਂ ਕੀਮਤਾਂ ਡਿੱਗੀਆਂ, ਚਾਂਦੀ 'ਚ 2500 ਰੁਪਏ ਪ੍ਰਤੀ ਕਿੱਲੋ ਦੀ ਕਮੀ, ਵੇਖੋ ਤਾਜ਼ਾ ਕੀਮਤਾਂ

ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਕਰਜ਼ਾ ਲੈਣ ਸਮੇਂ ਕਿਸਾਨਾਂ ਤੋਂ ਚੈੱਕ ਲਏ ਜਾਂਦੇ ਹਨ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਲੈ ਕੇ ਕਿਸਾਨਾਂ ’ਤੇ ਦਬਾਅ ਬਣਾਇਆ ਜਾਂਦਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਚੈੱਕ ਵਾਪਸ ਕੀਤੇ ਜਾਣ ਅਤੇ ਕਰਜ਼ਿਆਂ ਦੇ ਨਿਪਟਾਰੇ ਲਈ ਇੱਕ ਵਾਰ ਦੀ ਸੈਟਲਮੈਂਟ ਸਕੀਮ ਦਿੱਤੀ ਜਾਵੇ।

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੱਜ ਰੇਲਵੇ ਟਰੈਕ ਜਾਮ ਕਰਨ ਦਾ ਵੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਕਿਸਾਨ ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ... Weather Update: ਚੰਡੀਗੜ੍ਹ-ਪਠਾਨਕੋਟ 'ਚ ਭਾਰੀ ਮੀਂਹ, 4 ਟ੍ਰੇਨਾਂ ਰੱਦ: ਪੰਜਾਬ 'ਚ 19 ਅਗਸਤ ਤੱਕ ਮੀਂਹ ਪੈਂਣ ਦਾ ਅਲਰਟ!

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK