Ambala 'ਚ ਸਿੱਖ ਸੰਗਤ 'ਤੇ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ; ਗੁਰਸਿਮਰਨ ਸਿੰਘ ਮੰਡ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਹੰਗਾਮਾ
Ambala News : ਪੰਜੋਖਰਾ ਸਾਹਿਬ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਦੱਸ ਦਈਏਕਿ ਗੁਰਸਿਮਰਨ ਸਿੰਘ ਮੰਡ ਖਿਲਾਫ ਐਫਆਈਆਰ ਨਾ ਦਰਜ ਹੋਣ ਕਾਰਨ ਸਿੱਖ ਭਾਈਚਾਰੇ ਅੰਦਰ ਗੁੱਸੇ ਦੀ ਲਹਿਰ ਦੌੜ ਗਈ ਹੈ। ਇਸ ਦਾ ਵਿਰੋਧ ਕਰਨ ਲਈ ਅੱਜ ਪੰਜੋਖਰਾ ਸਾਹਿਬ ਗੁਰਦੁਆਰੇ ਵਿਖੇ ਵੱਡੀ ਗਿਣਤੀ ਵਿੱਚ ਸਿੱਖ ਇਕੱਠੇ ਹੋਏ। ਇਸ ਇੱਕਠ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
ਦੱਸ ਦਈਏ ਕਿ ਅੰਬਾਲਾ ਦੇ ਪੰਜੋਖਰਾ ਸਾਹਿਬ ਗੁਰਦੁਆਰੇ ਵਿਖੇ ਸਿੱਖ ਭਾਈਚਾਰੇ ਅਤੇ ਪੁਲਿਸ ਵਿਚਕਾਰ ਗੱਲਬਾਤ ਅਸਫਲ ਹੋਣ ਤੋਂ ਬਾਅਦ, ਰੋਸ ਵਜੋਂ ਸਿੱਖ ਭਾਈਚਾਰੇ ਨੇ ਰਾਸ਼ਟਰੀ ਰਾਜਮਾਰਗ ਨੰਬਰ 1 ਵੱਲ ਮਾਰਚ ਕੀਤਾ। ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਸਿੱਖ ਭਾਈਚਾਰੇ ਨੇ ਬੈਰੀਕੇਡ ਤੋੜ ਦਿੱਤੇ।
ਪੁਲਿਸ ਨੇ ਪੰਜੋਖਰਾ ਤੋਂ ਅੰਬਾਲਾ ਜਾਣ ਵਾਲੇ ਰਸਤੇ 'ਤੇ ਹੋਰ ਬੈਰੀਕੇਡਾਂ ਅਤੇ ਪਾਣੀ ਦੀਆਂ ਤੋਪਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਜਿਵੇਂ ਹੀ ਸਿੱਖ ਸੰਗਤ ਅੱਗੇ ਵਧੀ ਤਾਂ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।
ਕਾਬਿਲੇਗੌਰ ਹੈ ਕਿ ਸਿੱਖ ਭਾਈਚਾਰੇ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ 13 ਅਗਸਤ ਤੱਕ ਮੰਡ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ ਤਾਂ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਿੱਖ ਇਕੱਠੇ ਹੋ ਕੇ ਫੈਸਲਾਕੁੰਨ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ : Punjab Warns Rajasthan : ਪੰਜਾਬ ਦੀ ਰਾਜਸਥਾਨ ਨੂੰ ਚਿਤਾਵਨੀ ! ਦਰਿਆਈ ਪਾਣੀਆਂ ਦੀ ਰਾਇਲਟੀ ਦੇ ਮੰਗੇ 1.44 ਲੱਖ ਕਰੋੜ ਰੁਪਏ, ਨਹੀਂ ਤਾਂ...
- PTC NEWS