Tue, Dec 23, 2025
Whatsapp

ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ

Reported by:  PTC News Desk  Edited by:  Pardeep Singh -- January 29th 2023 03:47 PM
ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ

ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ

ਮੁਹਾਲੀ: ਮੁਹਾਲੀ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ 2 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸ਼ਪੈਸ਼ਲ ਅਪਰੇਸ਼ਨ ਸੈਲ ਮੋਹਾਲੀ ਦੀ ਟੀਮ ਵੱਲੋ  ਗੈਂਗਸਟਰ ਹਰੀਸ ਉਰਫ ਕਾਕਾ ਨੇਪਾਲੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰਕੇ 2 ਨਜਾਇਜ਼ ਪਿਸਟਲ .32 ਬੋਰ ਸਮੇਤ 06 ਕਾਰਤੂਸ .32 ਬੋਰ ਬ੍ਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

 ਦੋਸ਼ੀ ਹਰੀਸ ਉਰਫ ਕਾਕਾ ਨੇਪਾਲੀ ਉਮਰ ਕਰੀਬ 32 ਸਾਲ ਹੈ। 10 ਜਮਾਤਾਂ ਪਾਸ ਹੈ।  ਜੋ ਕਿ ਲਾਰੈਂਸ ਬਿਸ਼ਨੋਈ ਗਰੁੱਪ ਦਾ ਗੁਰਗਾ ਹੈ।ਜੋ ਕਿ ਸਾਲ 2009 ਵਿੱਚ ਪਹਿਲਾ ਲੁੱਟਾ ਖੋਹਾਂ ਕਰਨ ਲੱਗ ਪਿਆ ਸੀ ਅਤੇ ਉਸ ਤੇ ਬਾਅਦ ਗੈਂਗਵਾਰ ਲੜਾਈ ਝਗੜੇ ਕਰਨ ਲੱਗ ਪਿਆ ਸੀ। ਜਿਸ ਦੇ ਵਿਰੁੱਧ ਸਾਲ 2009 ਤੋਂ ਲੈ ਕੇ ਹੁਣ ਤੱਕ ਜਿਲ੍ਹਾ ਫਰੀਦਕੋਟ, ਜਲੰਧਰ ਸਿਟੀ, ਬਠਿੰਡਾ, ਨਵਾਂ ਸ਼ਹਿਰ ਅਤੇ ਕਪੂਰਥਲਾ ਵਿੱਚ ਤਿੰਨ ਕਤਲ ਕੇਸ, ਫਿਰੌਤੀ ਲੈਣ ਸਬੰਧੀ, ਲੜਾਈ ਝਗੜੇ, ਡਕੈਤੀ, ਅਸਲਾ ਐਕਟ ਦੇ ਕਰੀਬ 17 ਮੁਕੱਦਮੇ ਦਰਜ ਹਨ। ਦੋਸ਼ੀ ਅੱਡ-2 ਜੇਲ੍ਹਾਂ ਵਿੱਚ ਰਹਿ ਚੁੱਕਾ ਹੈ ਅਤੇ ਸਜ਼ਾ ਕੱਟ ਚੁੱਕਾ ਹੈ।ਜੋ ਕਿ ਹੁਣ ਮਕਾਨ ਨੰ: 149 ਪਹਿਲੀ ਮੰਜਿਲ ਪਾਮ ਸਿਟੀ ਸਿਵਾਲਿਕ ਸਿਟੀ ਖਰੜ ਵਿਖੇ ਕਿਰਾਏ ਤੇ ਰਹਿ ਰਿਹਾ ਸੀ।ਦੋਸ਼ੀ ਜਗਦੀਪ ਸਿੰਘ ਉਰਫ ਜਾਗਰ ਦੀ ਉਮਰ 27 ਸਾਲ ਹੈ। 5ਵੀਂ ਤੱਕ ਪੜ੍ਹਾਈ ਕੀਤੀ ਹੈ ਅਤੇ ਸ਼ਾਦੀ ਸ਼ੁਦਾ ਹੈ।ਜਿਸ ਦੇ ਖਿਲਾਫ ਪਹਿਲਾ ਕੋਈ ਮੁਕੱਦਮਾ ਦਰਜ ਨਹੀਂ ਹੈ।


ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।  ਪੁਲਿਸ ਦਾ ਕਹਿਣਾ ਹੈ ਕਿ ਵੱਡੇ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਦਿਨ-ਰਾਤ ਕੰਮ ਕਰ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK