Thu, Feb 26, 2026
Whatsapp

Tarn Taran Farmer Protest : ਤਰਨਤਾਰਨ 'ਚ ਸਹਿਕਾਰੀ ਖੰਡ ਮਿੱਲ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਕਿਸਾਨ ਗ੍ਰਿਫ਼ਤਾਰ

Tarn Taran Farmer Protest : ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

Reported by:  PTC News Desk  Edited by:  KRISHAN KUMAR SHARMA -- February 26th 2026 08:13 PM -- Updated: February 26th 2026 08:17 PM
Tarn Taran Farmer Protest : ਤਰਨਤਾਰਨ 'ਚ ਸਹਿਕਾਰੀ ਖੰਡ ਮਿੱਲ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਕਿਸਾਨ ਗ੍ਰਿਫ਼ਤਾਰ

Tarn Taran Farmer Protest : ਤਰਨਤਾਰਨ 'ਚ ਸਹਿਕਾਰੀ ਖੰਡ ਮਿੱਲ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਕਿਸਾਨ ਗ੍ਰਿਫ਼ਤਾਰ

Tarn Taran Farmer Protest : ਤਰਨਤਾਰਨ ਦੇ ਪਿੰਡ ਸ਼ੇਰੋਂ ਸਥਿਤ ਬੰਦ ਪਈ ਸਹਿਕਾਰੀ ਖੰਡ ਮਿੱਲ ਦੀ ਜ਼ਮੀਨ ਨੂੰ ਸਰਕਾਰ ਵੱਲੋਂ ਵੇਚੇ ਜਾਣ ਦਾ ਵਿਰੋਧ ਕਰਦਿਆਂ ਮਿੱਲ ਨੂੰ ਮੁੜ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਤੇ ਚਾਰ ਦਿਨਾਂ ਤੋਂ ਮਿੱਲ ਦੀ ਜ਼ਮੀਨ ਤੇ ਪੱਕਾ ਮੋਰਚਾ ਲਗਾ ਕੇ ਦਿਨ ਰਾਤ ਧਰਨਾ ਦਿੱਤਾ ਜਾ ਰਿਹਾ ਸੀ। ਕਿਸਾਨਾਂ ਦੇ ਧਰਨੇ ਤੋਂ ਬੁਖਲਾਈ ਸਰਕਾਰ ਵੱਲੋਂ ਅੱਜ ਪੁਲਿਸ ਦੀ ਮਦਦ ਨਾਲ ਕਿਸਾਨਾਂ ਦੇ ਧਰਨੇ ਨੂੰ ਜਬਰੀ ਚੁਕਵਾ ਦਿੱਤਾ ਗਿਆ ਅਤੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਪੁਲਿਸ ਗਿਰਫ਼ਤਾਰ ਕਰਕੇ ਬੱਸਾਂ ਵਿੱਚ ਬਿਠਾ ਕੇ ਲੈ ਗਈ। ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਸੇਰੋਂ ਜਿਸ ਵਿੱਚ ਕਿਸਾਨਾਂ ਦੀ 60 ਫੀਸਦੀ ਹਿੱਸੇਦਾਰੀ ਹੈ। ਇਸ ਕੀਮਤੀ ਜ਼ਮੀਨ ਨੂੰ ਸਰਕਾਰ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ, ਜਿਸ ਦਾ ਉਹ ਲਗਾਤਾਰ ਵਿਰੋਧ ਕਰਦੇ ਆ ਰਹੇ ਸਨ ਅਤੇ ਮਿੱਲ ਨੂੰ ਚਾਲੂ ਕਰਨ ਦੀ ਮੰਗ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਬੀਤੇ ਚਾਰ ਦਿਨਾਂ ਤੋਂ ਉਹ ਮਿਲ ਦੀ ਜ਼ਮੀਨ ਸ਼ੁਰੂ ਹੋਣ ਵਾਲੇ ਉਸਾਰੀ ਦੇ ਕੰਮ ਨੂੰ ਰੋਕਣ ਲਈ ਪੱਕਾ ਮੋਰਚਾ ਲਗਾ ਕੇ ਧਰਨੇ ਤੇ ਬੈਠੇ ਹੋਏ ਨੇ ਪਰ ਅੱਜ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵੱਲੋਂ ਧੱਕੇ ਨਾਲ ਉਨ੍ਹਾਂ ਦੇ ਧਰਨੇ ਨੂੰ ਖਦੇੜ ਦਿੱਤਾ ਗਿਆ ਅਤੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਹੈ ਕਿਸਾਨਾਂ ਵੱਲੋਂ ਗਿਰਫ਼ਤਾਰ ਕੀਤੇ ਕਿਸਾਨਾਂ ਨੂੰ ਫੋਰੀ ਰਿਹਾਅ ਕਰਨ ਦੀ ਮੰਗ ਦੇ ਨਾਲ ਮਿੱਲ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਕਿਸਾਨਾਂ ਨੇ ਕਿਹਾ ਕਿ ਉਹ ਮਿਲ ਦੀ ਜ਼ਮੀਨ ਨੂੰ ਕਿਸੇ ਵੀ ਕੀਮਤ ਤੇ ਵਿਕਣ ਨਹੀਂ ਦੇਣਗੇ 

- PTC NEWS

Top News view more...

Latest News view more...

PTC NETWORK
PTC NETWORK