ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਪੁਲਿਸ ਪ੍ਰਸ਼ਾਸਨ ਦੀ ਵੱਡੀ ਮੁਹਿੰਮ, ਪੰਜਾਬ ਦੇ ਸਾਰੇ ਐਂਟਰੀ ਪੁਆਇੰਟ ਕੀਤੇ ਸੀਲ
ਪਟਿਆਲਾ: ਨਸ਼ਿਆਂ ਅਤੇ ਗੈਂਗਸਟਰਾਂ ’ਤੇ ਨੱਥ ਪਾਉਣ ਦੇ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਮੁਹਿੰਮ ਵਿੱਢੀ ਗਈ ਹੈ। ਇਸੇ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸਾਰੇ ਐਂਟਰੀ ਪੁਆਇੰਟ ਨੂੰ ਸੀਲ ਕਰ ਦਿੱਤਾ ਗਿਆ ਹੈ। ਸੀਲ ਕਰ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਜਿਲ੍ਹੇ ਦੇ ਸ਼ੰਭੂ ਬਾਰਡਰ ਤੇ ਸਮਾਣਾ ਦੇ ਨੇੜੇ ਰਾਮ ਨਗਰ ਬਾਰਡਰ ਸੀਲ ਕਰ ਦਿੱਤਾ ਗਿਆ ਹੈ। ਨਾਲ ਹੀ ਪੁਲਿਸ ਵੱਲੋਂ ਬਿਨਾਂ ਕਿਸੇ ਚੈਕਿੰਗ ਦੇ ਕਿਸੇ ਵੀ ਗੱਡੀ ਨੂੰ ਸੂਬੇ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਹੋਵਾ ਬਾਰਡਰ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਦਰਅਸਲ ਨਸ਼ਿਆਂ ਅਤੇ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਇਹ ਮੁਹਿੰਮ ਵਿੱਢੀ ਗਈ ਹੈ। ਇੱਥੇ ਤੱਕ ਕਿ ਹਿਮਾਚਲ ਹਰਿਆਣਾ ਅਤੇ ਜੰਮੂ ਕਸ਼ਮੀਰ ਨਾਲ ਜੁੜੇ ਐਂਟਰੀ ਪੁਆਇੰਟ ਵੀ ਸੀਲ ਕੀਤੇ ਜਾਣ ਦੀ ਖਬਰ ਹੈ।
ਉੱਥੇ ਹੀ ਦੂਜੇ ਪਾਸੇ ਸਬ ਡਵੀਜਨ ਡੇਰਾਬੱਸੀ ਦੀ ਪੁਲਿਸ ਵੱਲੋਂ ਆਪਰੇਸ਼ਨ ਸੀਲ ਤਹਿਤ ਵੱਖ-ਵੱਖ ਥਾਂਵਾਂ ’ਤੇ ਸਪੈਸ਼ਲ ਨਾਕਾ ਬੰਦੀ ਕੀਤੀ ਗਈ। ਜਿੱਥੇ ਨਾਕਾ ਦੌਰਾਨ ਬੰਦੀ ਸੈਕੜੇ ਵਹਿਕਲਾ ਨੂੰ ਚੈੱਕ ਕੀਤਾ ਗਿਆ ਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ ਅਤੇ ਬਿਨਾਂ ਕਾਗਜਾਤ ਦੇ ਵਹਿਕਲਾ ਦੇ ਚਲਾਨ ਕੱਟੇ ਗਏ।
ਇਹ ਵੀ ਪੜ੍ਹੋ: ਪਾਕਿ ਦੀ ਨਾਪਾਕ ਹਰਕਤ: ਗੁਰਦਾਸਪੁਰ ’ਚ BSF ਨੇ ਸਰਹੱਦੀ ਇਲਾਕੇ ਤੋਂ ਡਰੋਨ ਤੇ ਨਸ਼ਾ ਕੀਤਾ ਬਰਾਮਦ
- PTC NEWS