Sun, Apr 12, 2026
Whatsapp

Attack On Punjab Police : ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ’ਚ ਰੇਡ ਕਰਨ ਗਈ ਪੁਲਿਸ ’ਤੇ ਹੋਇਆ ਹਮਲਾ, ਜਾਣੋ ਕੀ ਹੈ ਮਾਮਲਾ

ਇਸ ਮਾਮਲੇ ਬਾਰੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਮਿਲੀ ਹੈ ਅਤੇ ਪੁਲਿਸ ਪਾਰਟੀ ‘ਤੇ ਪੱਥਰਬਾਜ਼ੀ ਹੋਣ ਦੀ ਪੁਸ਼ਟੀ ਕੀਤੀ ਹੈ।

Reported by:  PTC News Desk  Edited by:  Aarti -- April 12th 2026 09:17 AM
Attack On Punjab Police : ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ’ਚ ਰੇਡ ਕਰਨ ਗਈ ਪੁਲਿਸ ’ਤੇ ਹੋਇਆ ਹਮਲਾ, ਜਾਣੋ ਕੀ ਹੈ ਮਾਮਲਾ

Attack On Punjab Police : ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ’ਚ ਰੇਡ ਕਰਨ ਗਈ ਪੁਲਿਸ ’ਤੇ ਹੋਇਆ ਹਮਲਾ, ਜਾਣੋ ਕੀ ਹੈ ਮਾਮਲਾ

Attack On Punjab Police :  ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਥਾਣਾ ਮੌੜ ਦੀ ਪੁਲਿਸ ਇੱਕ ਤਸਕਰ ਨੂੰ ਕਾਬੂ ਕਰਨ ਲਈ ਰੇਡ ਕਰਨ ਗਈ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਪੁਲਿਸ ਪਾਰਟੀ ਨੇ ਕਾਰਵਾਈ ਸ਼ੁਰੂ ਕੀਤੀ, ਤਸਕਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦਾ ਵਿਰੋਧ ਕਰਦਿਆਂ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ, ਲੋਕਾਂ ਵੱਲੋਂ ਪੁਲਿਸ ਉੱਪਰ ਰੋੜੇ ਤੇ ਪੱਥਰ ਮਾਰੇ ਗਏ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਮਲੇ ਦੇ ਦ੍ਰਿਸ਼ ਸਾਫ਼ ਵੇਖੇ ਜਾ ਸਕਦੇ ਹਨ। ਜਦੋਂ ਇਸ ਮਾਮਲੇ ਬਾਰੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਮਿਲੀ ਹੈ ਅਤੇ ਪੁਲਿਸ ਪਾਰਟੀ ‘ਤੇ ਪੱਥਰਬਾਜ਼ੀ ਹੋਣ ਦੀ ਪੁਸ਼ਟੀ ਕੀਤੀ ਹੈ।


ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲੇ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਮੌੜ ਮੰਡੀ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਘੁੰਮਣ ਕਲਾਂ ਵਿੱਚ ਸੁਖਜੀਵਨ ਸਿੰਘ ਨਾਮ ਦਾ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਪਾਰਟੀ ਰੇਡ ਕਰਨ ਲਈ ਪਹੁੰਚੀ ਤਾਂ ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਮਿਲ ਕੇ ਪੁਲਿਸ ਉੱਤੇ ਰੋੜਿਆਂ ਨਾਲ ਹਮਲਾ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਇੱਕ ਏਐਸਆਈ ਦੀ ਵਰਦੀ ਵੀ ਫਾੜ ਦਿੱਤੀ ਗਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ 1 ਔਰਤ ਸਮੇਤ 9 ਨਾਮਜ਼ਦ ਵਿਅਕਤੀਆਂ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀਆਂ ਦੀ ਤਲਾਸ਼ ਜਾਰੀ ਹੈ।

ਡੀਐਸਪੀ ਕੁਲਦੀਪ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣਾ ਤੁਰੰਤ ਬੰਦ ਕਰਨ ਨਹੀਂ ਤਾਂ ਇਲਾਕਾ ਛੱਡ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੋ ਲੋਕ ਨਸ਼ੇ ਦੇ ਆਦੀ ਹਨ, ਉਹਨਾਂ ਦਾ ਇਲਾਜ ਪੁਲਿਸ ਵੱਲੋਂ ਡੀ-ਐਡੀਕਸ਼ਨ ਸੈਂਟਰਾਂ ਵਿੱਚ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨਾਲ ਜੁੜੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।

ਇਹ ਵੀ ਪੜ੍ਹੋ  : Anti Beadbi Law : 'ਦੋਸ਼ੀਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ', ਬੇਅਦਬੀ ਖਿਲਾਫ਼ ਕਾਨੂੰਨ ਨੂੰ ਮਨਜੂਰੀ, ਪੜ੍ਹੋ ਪੰਜਾਬ ਕੈਬਨਿਟ ਦੇ ਹੋਰ ਫੈਸਲੇ

- PTC NEWS

Top News view more...

Latest News view more...

PTC NETWORK
PTC NETWORK