Fri, Jan 30, 2026
Whatsapp

Ludhiana Taxi Drive : ਲੁਧਿਆਣਾ 'ਚ ਸਿੱਖ ਟੈਕਸੀ ਡਰਾਈਵਰ 'ਤੇ ਤਸ਼ੱਦਦ, ਪਰਿਵਾਰ ਨੇ ਲਾਇਆ ਧਰਨਾ, ਮਾਮਲਾ ਭਖਣ 'ਤੇ ਪੁਲਿਸ ਮੁਲਾਜ਼ਮ ਸਸਪੈਂਡ

Ludhiana Taxi Drive Torture : ਪਰਿਵਾਰ ਨੇ ਕਿਹਾ ਕਿ ਨੌਜਵਾਨ ਨੂੰ ਇਨਸਾਫ ਦਵਾਉਣ ਲਈ ਉਹਨਾਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਉਕਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

Reported by:  PTC News Desk  Edited by:  KRISHAN KUMAR SHARMA -- January 30th 2026 01:55 PM -- Updated: January 30th 2026 02:06 PM
Ludhiana Taxi Drive : ਲੁਧਿਆਣਾ 'ਚ ਸਿੱਖ ਟੈਕਸੀ ਡਰਾਈਵਰ 'ਤੇ ਤਸ਼ੱਦਦ, ਪਰਿਵਾਰ ਨੇ ਲਾਇਆ ਧਰਨਾ, ਮਾਮਲਾ ਭਖਣ 'ਤੇ ਪੁਲਿਸ ਮੁਲਾਜ਼ਮ ਸਸਪੈਂਡ

Ludhiana Taxi Drive : ਲੁਧਿਆਣਾ 'ਚ ਸਿੱਖ ਟੈਕਸੀ ਡਰਾਈਵਰ 'ਤੇ ਤਸ਼ੱਦਦ, ਪਰਿਵਾਰ ਨੇ ਲਾਇਆ ਧਰਨਾ, ਮਾਮਲਾ ਭਖਣ 'ਤੇ ਪੁਲਿਸ ਮੁਲਾਜ਼ਮ ਸਸਪੈਂਡ

Ludhiana News : ਕੁਝ ਦਿਨ ਪਹਿਲਾਂ ਲੁਧਿਆਣਾ 'ਚ ਟੈਕਸੀ ਡਰਾਈਵਰ ਨਾਲ ਵਿਵਾਦ ਦੇ ਮਾਮਲੇ ਤੋਂ ਬਾਅਦ ਟੈਕਸੀ ਡਰਾਈਵਰ 'ਤੇ ਪੁਲਿਸ ਵੱਲੋਂ ਤਸ਼ੱਦਦ ਕਰਨ (Ludhiana Taxi Drive Torture) ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਸਮੇਤ ਜਥੇਬੰਦੀਆਂ ਨੇ ਭਾਰਤ ਨਗਰ ਚੌਂਕ ਨੂੰ ਜਾਮ ਕਰ ਦਿੱਤਾ।ਉਹਨਾਂ ਦੱਸਿਆ ਕਿ ਇਹ ਮਾਮਲਾ ਗੱਡੀ 'ਤੇ ਲੱਗੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਦੀ ਫੋਟੋ ਤੋਂ ਵਧਿਆ। ਜਿੱਥੇ ਕੁਝ ਪੋਲੀਟੀਕਲ ਬੈਕਗਰਾਊਡ ਦੇ ਦੇ ਲੋਕਾਂ ਨੇ ਟੈਕਸੀ ਡਰਾਈਵਰ ਰਣਜੋਤ ਸਿੰਘ ਦੇ ਉੱਪਰ ਤਸ਼ੱਦਦ ਕੀਤਾ। ਇਸ ਦੌਰਾਨ ਪੁਲਿਸ ਨੇ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ।

ਪਰਿਵਾਰ ਨੇ ਕਿਹਾ ਕਿ ਨੌਜਵਾਨ ਨੂੰ ਇਨਸਾਫ ਦਵਾਉਣ ਲਈ ਉਹਨਾਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਉਕਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।


ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਨੂੰ ਲੈ ਕੇ ਵਧਿਆ ਵਿਵਾਦ : ਪੀੜਤ ਪਰਿਵਾਰ

ਉਧਰ, ਪੀੜਤ ਪਰਿਵਾਰਿਕ ਮੈਂਬਰਾਂ ਸਮੇਤ ਆਗੂਆਂ ਨੇ ਦੱਸਿਆ ਕਿ ਇਹ ਘਟਨਾ 27 ਤਰੀਕ ਦੀ ਹੈ ਕਿ ਉਹਨਾਂ ਦੀ ਗੱਡੀ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਲੱਗੀ ਸੀ, ਜਿਸ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ ਅਤੇ ਇਹ ਵਿਵਾਦ ਵਧਿਆ, ਜਿਸ ਤੋਂ ਬਾਅਦ ਮੌਕੇ 'ਤੇ ਪੁਲਿਸ ਨੂੰ ਸੱਦਿਆ ਗਿਆ ਤਾਂ ਉਹਨਾਂ ਨੇ ਰਣਜੋਤ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਬਾਅਦ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਪਰਿਵਾਰ ਨੇ ਕਿਹਾ ਕਿ ਪੁਲਿਸ ਦਾ ਕਹਿਣਾ ਹੈ ਕਿ ਰਣਜੋਤ ਨੇ ਸ਼ਰਾਬ ਪੀਤੀ ਸੀ, ਪਰ ਉਸਦਾ ਚਲਾਨ ਕਰਨ ਦੀ ਬਜਾਏ ਉਸ ਨਾਲ ਕੁੱਟਮਾਰ ਕੀਤੀ ਗਈ ਹੈ, ਜਿਸ ਨੂੰ ਲੈ ਕੇ ਉਹ ਸਖਤ ਕਾਰਵਾਈ ਦੀ ਮੰਗ ਕਰਦੇ ਹਨ।

ਉਧਰ, ਮੌਕੇ 'ਤੇ ਮੌਜੂਦ ਏਸੀਪੀ ਗੁਰ ਇਕਬਾਲ ਸਿੰਘ ਨੇ ਕਿਹਾ ਕਿ ਇਹ ਮਾਮਲਾ 27 ਤਰੀਕ ਦਾ ਹੈ ਜਿੱਥੇ ਰਨਜੋਤ ਸਿੰਘ ਨਾਮਕ ਨੌਜਵਾਨ ਦਾ ਕਿਸੇ ਵਿਅਕਤੀਆਂ ਨਾਲ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਚਾਰ ਪੁਲਿਸ ਕੋਲ ਸ਼ਿਕਾਇਤ ਪਹੁੰਚੀ ਤਾਂ ਉਹਨਾਂ ਇਸ ਸਬੰਧੀ ਚੌਂਕੀ ਇੰਚਾਰਜ ਨੂੰ ਸੂਚਿਤ ਕੀਤਾ ਅਤੇ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਰਣਜੋਤ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮੈਡੀਕਲ ਕਰਵਾਇਆ ਗਿਆ।

ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ

ਏਸੀਪੀ ਨੇ ਕਿਹਾ ਕਿ ਇਸ ਨੇ ਜੀਵਨਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੇ ਨਾਲ ਵਿਵਾਦ ਹੋਇਆ, ਜਿਸ ਤੋਂ ਬਾਅਦ ਇਸਦਾ ਮੁੜ ਤੋਂ ਮੈਡੀਕਲ ਕਰਵਾਇਆ ਗਿਆ ਅਤੇ ਇਸ ਦੇ ਮੈਡੀਕਲ ਰਿਪੋਰਟ ਵਿੱਚ ਡਰਿੰਕ ਕੀਤੀ ਪਾਈ ਗਈ। ਉਹਨਾਂ ਕਿਹਾ ਕਿ ਇਸ ਦੌਰਾਨ ਨੌਜਵਾਨ ਦੇ ਸੱਟਾਂ ਵੀ ਲੱਗੀਆਂ ਹਨ ਪਰ ਇਸ ਨੂੰ ਲੈ ਕੇ ਹੁਣ ਪਰਿਵਾਰਿਕ ਮੈਂਬਰ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਇਸ ਮਾਮਲੇ ਸਬੰਧੀ ਫਿਲਹਾਲ ਜਾਂਚ ਜਾਰੀ ਹੈ। ਉਹਨਾਂ ਕਿਹਾ ਕਿ ਸੀਸੀਟੀਵੀ ਵੀਡੀਓ ਵੀ ਉਸ ਦਿਨ ਦੀ ਸਾਹਮਣੇ ਆਈ ਹੈ, ਜਿਸ ਨੂੰ ਅਫੈਂਸ ਦੇ ਤੌਰ 'ਤੇ ਵਰਤਿਆ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK