ਸ਼ਰਾਬ ਪੀ ਕੇ ਡਿਊਟੀ ਕਰਨ ਵਾਲਾ ਪੁਲਿਸ ਮੁਲਾਜ਼ਮ ਮੁਅੱਤਲ, ਨਸ਼ੇ ’ਚ ਕੀਤੀ ਸੀ ਸ਼ਰਮਨਾਕ ਹਰਕਤ
ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਕਰਨ ਦੇ ਦਾਅਵੇ-ਵਾਅਦੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਕੁਝ ਪੁਲਿਸ ਮੁਲਾਜ਼ਮ ਅਜਿਹੇ ਵੀ ਹਨ ਜੋ ਕਿ ਪੁਲਿਸ ਪ੍ਰਸ਼ਾਸਨ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਰਾਬ ਦੇ ਨਸ਼ੇ ’ਚ ਡਿਊਟੀ ਕਰਨ ਵਾਲੇ ਇੱਕ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਡੀਸੀ ਦਫਤਰ ਦੇ ਬਾਹਰ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ’ਚ ਇੱਕ ਪੁਲਿਸ ਮੁਲਾਜ਼ਮ ਸ਼ਰਾਬ ਦੇ ਨਸ਼ੇ ’ਚ ਸੀ। ਨਾਲ ਹੀ ਉਸ ’ਤੇ ਇਹ ਵੀ ਇਲਜ਼ਾਮ ਸੀ ਕਿ ਉਸ ਨੇ ਨਸ਼ੇ ਦੀ ਹਾਲਤ ਚ ਆਪਣੇ ਕਪੜੇ ਉਤਾਰ ਦਿੱਤੇ ਅਤੇ ਸ਼ਰਮਨਾਕ ਹਰਕਤ ਵੀ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਜਿਸ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਕਾਰਵਾਈ ਕਰਦੇ ਹੋਏ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰਨ ਤੋਂ ਬਾਅਦ ਵਿਭਾਗ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ।
-ਰਿਪਰੋਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: ਵਿਧਾਇਕ ਤੇ ਮੰਤਰੀ ਵਿਧਾਨ ਸਭਾ 'ਚ ਜਾਇਦਾਦ ਬਾਰੇ ਜਾਣਕਾਰੀ ਦੇਣ ਤੋਂ ਕਰ ਰਹੇ ਗੁਰੇਜ਼
- PTC NEWS