Kangana On Farm Laws Statement : ਖੇਤੀ ਕਾਨੂੰਨਾਂ 'ਤੇ ਕੰਗਨਾ ਦੇ ਬਿਆਨ 'ਤੇ ਸਿਆਸੀ ਹੰਗਾਮਾ, ਭਾਜਪਾ ਨੇ ਰੱਖੀ ਦੂਰੀ, ਤਾਂ ਹੁਣ ਕੰਗਨਾ ਨੇ ਲਿਆ ਯੂ-ਟਰਨ
Kangana On Farm Laws Statement : ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਤਿੰਨ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ 'ਤੇ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਪਾਰਟੀ ਦੀ ਵੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਕੰਗਨਾ ਰਣੌਤ ਨੇ ਆਪਣੇ ਬਿਆਨ ’ਤੇ ਯੂ ਟਰਨ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ ਉਸ ਨਾਲ ਕਈ ਲੋਕਾਂ ਨੂੰ ਠੇਸ ਪਹੁੰਚੀ ਹੈ ਜਿਸ ਕਾਰਨ ਮੈਨੂੰ ਇਹ ਸਮਝਣਾ ਚਾਹੀਦਾ ਹੈ ਮੈ ਹੁਣ ਇੱਕ ਅਦਾਕਾਰਾ ਨਹੀਂ ਹਾਂ ਪਾਰਟੀ ਵਰਕਰ ਵੀ ਹਾਂ ਅਤੇ ਮੇਰਾ ਬਿਆਨ ਪਾਰਟੀ ਦੇ ਨਾਲ ਹੋਣਾ ਚਾਹੀਦਾ ਹੈ। ਜਿਸ ਦੇ ਚੱਲਦੇ ਮੈ ਆਪਣੇ ਕਹੇ ਹੋਏ ਸ਼ਬਦਾਂ ਨੂੰ ਵਾਪਸ ਲੈਂਦੀ ਹਾਂ। ਜੋ ਵੀ ਬਿਆਨ ਹੋਵੇ ਉਹ ਪਾਰਟੀ ਨਾਲ ਜੁੜਿਆ ਹੋਇਆ ਬਿਆਨ ਹੋਵੇ।
Do listen to this, I stand with my party regarding Farmers Law. Jai Hind ???????? pic.twitter.com/wMcc88nlK2 — Kangana Ranaut (@KanganaTeam) September 25, 2024
ਇਸ ਸਬੰਧੀ ਕੰਗਨਾ ਰਣੌਤ ਨੇ ਵੀਡੀਓ ਸਾਂਝੀ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਪਾਰਟੀ ਨਾਲ ਖੜੀ ਹੈ।
ਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ। ਜਿਸ ਤੋਂ ਬਾਅਦ ਕੰਗਨਾ ਨੂੰ ਅੱਗੇ ਆ ਕੇ ਸਪੱਸ਼ਟੀਕਰਨ ਦੇਣਾ ਪਿਆ। ਉਨ੍ਹਾਂ ਅੱਜ ਸਪੱਸ਼ਟ ਕੀਤਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਉਹ ਪਾਰਟੀ ਦੇ ਸਟੈਂਡ ਦੀ ਪ੍ਰਤੀਨਿਧਤਾ ਨਹੀਂ ਕਰਦੀ।
ਭਾਜਪਾ ਨੇਤਾ ਗੌਰਵ ਭਾਟੀਆ ਨੇ ਕੰਗਨਾ ਦੀ ਸੋਸ਼ਲ ਮੀਡੀਆ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਕੰਗਨਾ ਦੁਆਰਾ ਖੇਤੀਬਾੜੀ ਕਾਨੂੰਨਾਂ 'ਤੇ ਦਿੱਤਾ ਗਿਆ ਬਿਆਨ ਉਨ੍ਹਾਂ ਦਾ ਨਿੱਜੀ ਵਿਚਾਰ ਹੈ। ਉਹ ਭਾਜਪਾ ਦੀ ਤਰਫੋਂ ਅਜਿਹਾ ਬਿਆਨ ਦੇਣ ਲਈ ਅਧਿਕਾਰਤ ਨਹੀਂ ਹੈ। ਕੰਗਨਾ ਨੇ ਇਸ 'ਤੇ ਸਪੱਸ਼ਟੀਕਰਨ ਵੀ ਦਿੱਤਾ ਹੈ।
ਇਹ ਵੀ ਪੜ੍ਹੋ : Punjab Panchayat Election 2024 : ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ !
- PTC NEWS