Assistant Professor: ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਹੋਇਆ ਅੰਤਿਮ ਸਸਕਾਰ, ਮ੍ਰਿਤਕਾ ਦੀ ਧੀ ਨੂੰ ਮਿਲੇਗੀ ਸਰਕਾਰੀ ਨੌਕਰੀ
Assistant Professor Balwinder Kaur: ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਪਰਿਵਾਰ ਵੱਲੋਂ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬਲਵਿੰਦਰ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਪਰਿਵਾਰ ਵੱਲੋਂ ਧਰਨਾ ਲਗਾ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਸੀ। ਪਰ ਹੁਣ ਪਰਿਵਾਰ ਦੇ ਨਾਲ ਬਣੀ ਸਹਿਮਤੀ ਤੋਂ ਬਾਅਦ ਪਰਿਵਾਰ ਨੇ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ। ਹਾਲਾਂਕਿ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
ਦੂਜੇ ਪਾਸੇ 1158 ਸਹਾਇਕ ਪ੍ਰੋਫੈਸਰ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਏ ਗਏ ਹਨ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਕੀ ਸੀ ਮਾਮਲਾ..
1158 ਸਹਾਇਕ ਪ੍ਰੋਫੇਸਰ ਅਤੇ ਲਾਈਬ੍ਰੇਰਿਅਨ ਫਰੰਟ ਦੀ ਲਾਪਤਾ ਹੋਈ ਪ੍ਰੋਫੇਸਰ ਬਲਵਿੰਦਰ ਕੌਰ ਦੀ ਲਾਸ਼ ਰੈਲੋਂ ਪਿੰਡ ਨੇੜੇ ਸਰਹਿੰਦ ਨਹਿਰ ਚੋਂ ਕੁਝ ਦਿਨ ਪਹਿਲਾ ਮਿਲੀ ਸੀ। ਲਾਸ਼ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਲਿਆਂਦੀ ਗਈ ਸੀ।
ਦੱਸ ਦਈਏ ਕਿ ਪੁਲਿਸ ਅਨੁਸਾਰ ਲਾਸ਼ ਦੀ ਪਛਾਣ ਵੀ ਹੋ ਗਈ , ਦੂਜੇ ਪਾਸੇ ਬਲਵਿੰਦਰ ਕੋਰ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਪਹੁੰਚ ਗਏ ਹਨ। ਜਿਨ੍ਹਾਂ ਨੇ ਮ੍ਰਿਤਕ ਦੇਹ ਦੀ ਸ਼ਨਾਖਤ ਕਰ ਲਈ ਹੈ। ਖੁਦਕੁਸ਼ੀ ਦੌਰਾਨ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਖੁਦਕੁਸ਼ੀ ਨੋਟ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜਿੰਮੇਵਾਰ ਦੱਸਿਆ ਸੀ।
ਰੋਪੜ ’ਚ ਸਹਾਇਕ ਪ੍ਰੋਫੈਸਰ ਵੱਲੋਂ ਕਥਿਤ ਖੁਦਕੁਸ਼ੀ ਮਾਮਲਾ ਭਖ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਨਾਲ ਹੀ 1158 ਸਹਾਇਕ ਪ੍ਰੋਫੈਸਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ’ਚ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵੀ ਪਹੁੰਚਿਆ। ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਜ਼ ਨੂੰ ਮਿਲਣ ਲਈ ਵਫਦ ਪਹੁੰਚਿਆ। ਵਫਦ ’ਚ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਅਰਸ਼ਦੀਪ ਕਲੇਰ ਅਤੇ ਸਰਬਜੀਤ ਝਿੰਜਰ ਵੀ ਪਹੁੰਚੇ।
- PTC NEWS