Potash : ਕਿਸਾਨਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ! NPK ਤੋਂ ਬਾਅਦ ਇਸ ਖਾਦ ਦੀਆਂ ਕੀਮਤਾਂ 'ਚ ਹੋਇਆ 800 ਰੁਪਏ ਪ੍ਰਤੀ ਕੁਇੰਟਲ ਵਾਧਾ
Potash Fertilizer Price Hike : ਲਗਾਤਾਰ ਵੱਧ ਰਹੀਆਂ ਖੇਤੀ ਲਾਗਤਾਂ ਵਿਚਾਲੇ ਕਿਸਾਨਾਂ ਲਈ ਇੱਕ ਹੋਰ ਵੱਡਾ ਝਟਕਾ ਹੈ। ਖਾਦ ਕੰਪਨੀਆਂ ਵੱਲੋਂ ਜਿੱਥੇ ਇੱਕ ਮਹੀਨਾ ਪਹਿਲਾਂ ਐਨ.ਪੀ.ਕੇ. ਖਾਦ 'ਚ 1100 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਕਿਸਾਨਾਂ 'ਤੇ ਵਾਧੂ ਬੋਝ ਪਾਇਆ, ਉਥੇ ਹੀ ਹੁਣ ਪੌਟਾਸ਼ ਖਾਦ ਦੀਆਂ ਕੀਮਤਾਂ ਵਿੱਚ 800 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੱਤਾ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਨੇ ਜਾਣਕਾਰੀ ਦਿੰਦਿਆਂ ਵਾਧੇ ਦੀ ਸਖਤ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ...ਤਿੰਨ ਦਿਨ ਤੋਂ ਲਾਪਤਾ AAP ਸਰਪੰਚ ਦੇ ਪਤੀ ਦੀ ਮਿਲੀ ਲਾਸ਼, ਪੋਤਰੇ ਦਾ ਸਰਟੀਫਿਕੇਟ ਲੈਣ ਗਿਆ ਸੀ ਕੁਲਜੀਤ ਸਿੰਘ
ਮਹੀਨਾ ਪਹਿਲਾਂ ਐਨਪੀਕੇ ਖਾਦ ਦੀਆਂ ਵਧਾਈਆਂ ਗਈਆਂ ਸਨ ਕੀਮਤਾਂ
ਪੌਟਾਸ਼ ਖਾਦ ਦੀਆਂ ਵਧੀਆਂ ਕੀਮਤਾਂ ਸਬੰਧੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਖਾਦ ਕੰਪਨੀਆਂ ਨੇ ਐੱਨ ਪੀ ਕੇ ਖਾਦ ਗਰੇਡ 12:32:16 ਦੀ ਕੀਮਤ ਵਿੱਚ 1100 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਅਤੇ ਹੁਣ ਪੌਟਾਸ਼ ਦੀਆਂ ਕੀਮਤਾਂ ਵਿੱਚ 800 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ। ਉਹਨਾਂ ਦੱਸਿਆ ਕਿ ਪੌਟਾਸ਼ ਦੀ ਕੀਮਤ ਪਹਿਲਾਂ ਸਤੰਬਰ 2025 ਸਾਲ 'ਚ 1800 ਰੁਪਏ ਪ੍ਰਤੀ ਗੱਟਾ 50 ਕਿਲੋ ਦਾ ਸੀ ਅਤੇ ਹੁਣ ਇਸ ਦੀ ਕੀਮਤ 2200 ਰੁਪਏ ਪ੍ਰਤੀ ਗੱਟਾ 50 ਕਿਲੋ ਕਰ ਦਿੱਤੀ ਹੈ।
'ਕਿਸਾਨਾਂ 'ਤੇ ਪਵੇਗਾ ਵੱਡਾ ਬੋਝ'
ਉਹਨਾਂ ਨੇ ਕਿਹਾ ਕਿ ਦੇਸ਼ 'ਚ ਡੀਜ਼ਲ ਤੇਲ ਦੀ ਵਧਦੀ ਮਹਿੰਗਾਈ ਦੀ ਵਜ੍ਹਾ ਕਰਕੇ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਦੇ ਲਾਗਤ ਖਰਚੇ ਵੱਧ ਚੁੱਕੇ ਹਨ। ਹੁਣ ਖਾਦਾਂ ਦੀਆਂ ਦਿਨੋ ਦਿਨ ਵੱਧ ਰਹੀਆਂ ਕੀਮਤਾਂ ਕਾਰਨ ਖੇਤੀ ਦੀ ਲਾਗਤ ਵਧਣ ਦੇ ਕਾਰਨ ਕਿਸਾਨਾਂ ਨੂੰ ਦੁੱਗਣੀ ਮਾਰ ਝੱਲਣੀ ਪਵੇਗੀ ਅਤੇ ਦੂਸਰੇ ਪਾਸੇ ਕਿਸਾਨਾਂ ਨੂੰ ਫ਼ਸਲਾਂ ਦਾ ਉਚਿੱਤ ਮੁੱਲ ਵੀ ਨਹੀਂ ਮਿਲ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਦੇਸ਼ 'ਚ ਲਗਭਗ ਪੌਟਾਸ਼ ਖਾਦ ਦੀ 40 ਲੱਖ ਟਨ ਕਿਸਾਨਾਂ ਵੱਲੋਂ ਵਰਤੋਂ ਕੀਤੀ ਜਾਂਦੀ ਹੈ। ਕਿਸਾਨ ਆਗੂ ਸਰੂਪ ਸਿੰਘ ਰਾਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ਦੀ ਸਬਸਿਡੀ ਵਿੱਚ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਖਾਦ ਦੀਆਂ ਕੀਮਤਾਂ ਦੇ ਰੇਟ ਘੱਟ ਹੋ ਸਕਣ ਅਤੇ ਕਿਸਾਨਾਂ ਨੂੰ ਕੋਈ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ...
ਅੰਮ੍ਰਿਤਸਰ ਦੇ ਪ੍ਰਸਿੱਧ ਦੱਖਣ ਕੈਫੇ ਦੇ ਵੜਾ ਪਾਵ 'ਚ ਨਿਕਲਿਆ ਕੀੜਾ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ, DA ਨੂੰ ਲੈ ਕੇ ਚਿੱਠੀ ਜਾਰੀ, ਬਕਾਇਆਂ ਨੂੰ ਲੈ ਕੇ ਭੰਬਲਭੂਸੇ ਦੀ ਸਥਿਤੀ
- PTC NEWS