PSPCL contractual staff On Strike : ਪੰਜਾਬ ਦੇ ਬਿਜਲੀ ਮਹਿਕਮੇ ਨਾਲ ਜੁੜੀ ਵੱਡੀ ਖ਼ਬਰ; ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਨੇ ਕੀਤਾ ਵੱਡਾ ਐਲਾਨ
PSPCL contractual staff On Strike : ਪੰਜਾਬ ਦੇ ਬਿਜਲੀ ਮਹਿਕਮੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ।
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਨੇ ਅੱਜ ਰਾਤ ਤੋਂ ਕੱਲ੍ਹ ਤੱਕ ਯਾਨੀ 5 ਅਗਸਤ ਤੱਕ ਪਾਵਰਕਾਮ ਠੇਕਾ ਮੁਲਾਜ਼ਮ ਮੁਕੰਮਲ ਤੌਰ ’ਤੇ ਹੜਤਾਲ ’ਤੇ ਰਹਿਣਗੇ। ਇਨ੍ਹਾਂ ਹੀ ਨਹੀਂ ਠੇਕਾ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।
ਇਹ ਹਨ ਬਿਜਲੀ ਕਾਮਿਆਂ ਦੀਆਂ ਮੰਗਾਂ
ਉੱਥੇ ਹੀ ਜੇਕਰ ਇਨ੍ਹਾਂ ਦੀਆਂ ਮੰਗਾਂ ਦੀ ਗੱਲ ਕੀਤੀ ਜਾਵੇ ਤਾਂ ਸਭ ਤੋਂ ਪਹਿਲੀ ਮੰਗ ਉਨ੍ਹਾਂ ਦੀ ਇਹ ਹੈ ਕਿ ਡਿਊਟੀ ਦੌਰਾਨ ਮਰਨ ਵਾਲੇ ਮੁਲਾਜ਼ਮ ਨੂੰ ਸ਼ਹੀਦ ਦਾ ਦਰਜਾ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇ। ਸਬ ਸਟੇਸ਼ਨ ਸਟਾਫ਼ ਦੀਆਂ ਮੁੱਖ ਮੰਗਾਂ: ਆਰਟੀਐਮ ਤੋਂ ਏਐਲਐਮ ਵਿੱਚ ਤਰੱਕੀ ਦਾ ਸਮਾਂ ਘਟਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਬ ਸਟੇਸ਼ਨ ਸਟਾਫ ਨੂੰ ਸੁਰੱਖਿਆ ਅਤੇ ਓਵਰਟਾਈਮ ਦੇਣਾ ਹੋਵੇਗਾ।
ਇਸ ਤੋਂ ਇਲਾਵਾ ਜਿਹੜੀਆਂ ਨਵੀਂ ਕੰਪਨੀਆਂ ਲਿਆਂਦੀ ਗਈਆਂ ਹਨ। ਉਨ੍ਹਾਂ ਵੱਲੋਂ ਘਟਿਆ ਸਾਮਾਨ ਦਿੱਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਉਨ੍ਹਾਂ ’ਤੇ ਨਕੇਲ ਵੀ ਕੱਸੀ ਜਾਵੇ। ਨਾਲ ਹੀ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਇਹ ਵੀ ਪੜ੍ਹੋ : Dera Baba Nanak News : ਯੂਥ ਅਕਾਲੀ ਆਗੂ ਦੇ ਘਰ ’ਤੇ ਚਲੀਆਂ ਤਾਬੜਤੋੜ ਗੋਲੀਆਂ; ਰੰਗਦਾਰੀ ਨਾ ਦੇਣ ’ਤੇ ਕੀਤੀ ਫਾਇਰਿੰਗ, ਘਟਨਾ CCTV ’ਚ ਕੈਦ
- PTC NEWS