Wed, Dec 17, 2025
Whatsapp

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੰਤਰੀ ਅਨਮੋਲ ਗਗਨ ਮਾਨ ਦੇ ਦਫਤਰ ਦਾ ਕੀਤਾ ਘਿਰਾਓ

ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਖੇ ਸਥਿਤ ਦਫਤਰ ਦਾ ਘੇਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

Reported by:  PTC News Desk  Edited by:  Aarti -- February 20th 2023 04:28 PM
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੰਤਰੀ ਅਨਮੋਲ ਗਗਨ ਮਾਨ ਦੇ ਦਫਤਰ ਦਾ ਕੀਤਾ ਘਿਰਾਓ

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੰਤਰੀ ਅਨਮੋਲ ਗਗਨ ਮਾਨ ਦੇ ਦਫਤਰ ਦਾ ਕੀਤਾ ਘਿਰਾਓ

ਮੁਹਾਲੀ: ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਖੇ ਸਥਿਤ ਦਫਤਰ ਦਾ ਘੇਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। 

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸਰਕਲ ਰੋਪੜ ਦੇ ਸਕੱਤਰ ਅਜੇ ਕੁਮਾਰ ਪ੍ਰਧਾਨ ਕੇਸਰ ਸਿੰਘ ਨੇ ਦੱਸਿਆ ਕਿ ਬਿਜਲੀ ਦਾ ਕੰਮ ਕਰਨ ਦੌਰਾਨ ਪਾਵਰਕਾਮ ਸੀਐਚਬੀ ਅਤੇ ਡਬਲਿਊ ਠੇਕਾ ਕਾਮਿਆਂ ਨਾਲ ਲਗਾਤਾਰ ਕਰੰਟ ਲੱਗਣ ਕਾਰਨ ਹਾਦਸੇ ਵਾਪਰ ਰਹੇ ਹਨ।


ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਖਰੜ ਵਿਖੇ ਸੀਐਚਬੀ ਸੰਜੀਵ ਕੁਮਾਰ ਬਿਡਾਲੀ ਫੀਡਰ ਤੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ 11 ਹਜ਼ਾਰ ਵੋਲਟਸ ਦਾ ਕੰਮ ਕਰ ਰਿਹਾ ਸੀ, ਸੀਐਚਬੀ ਸੰਜੀਵ ਕੁਮਾਰ ਕਰੰਟ ਲੱਗਣ ਕਾਰਨ ਖੰਭੇ ਤੋਂ ਨੀਚੇ ਡਿੱਗ ਪਿਆ ਜੋ ਕਿ ਜ਼ਖਮੀ ਹੋਣ ਦੇ ਕਾਰਨ ਹਸਪਤਾਲ ਵਿਖੇ ਇਲਾਜ ਅਧੀਨ ਸੀ ਜਿਸ ਨੂੰ 31 ਜਨਵਰੀ 2023 ਨੂੰ ਕਰੰਟ ਲੱਗਿਆ ਸੀ।  

ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਇਹ ਕੋਈ ਘਟਨਾ ਪਹਿਲੀ ਘਟਨਾ ਨਹੀਂ ਅਨੇਕਾਂ ਹੀ ਇਹ ਕਾਮੇ ਮੌਤ ਦੇ ਮੂੰਹ ਅਤੇ ਅਨੇਕਾਂ ਹੀ ਕਾਮੇ ਅਪੰਗ ਹੋ ਗਏ ਹਨ। ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਦਵਾਉਣ ਲਈ ਲਗਾਤਾਰ ਕਾਮੇ ਜਥੇਬੰਦੀ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਅਤੇ ਮੈਨੇਜਮੈਂਟ ਮੁਆਵਜ਼ਾ ਦੇਣ ਤੋਂ ਲਗਾਤਾਰ ਪਾਸਾ ਵੱਟਦੀ ਆ ਰਹੀ ਹੈ।   

ਜਥੇਬੰਦੀਆਂ ਆਗੂਆਂ ਨੇ ਸਰਕਾਰ ਤੇ ਮੈਨੇਜਮੈਂਟ ਤੋਂ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਘੱਟੋ-ਘੱਟ 50 ਲੱਖ ਮੁਆਵਜੇ ਅਤੇ ਪੈਨਸ਼ਨ  ਦੀ ਮੰਗ ਕੀਤੀ। ਇਸ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਵੱਲੋਂ ਧਰਨੇ ’ਚ ਬੈਠ ਕੇ ਇਨਸਾਫ਼  ਦੀ ਮੰਗ ਕੀਤੀ। 

-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਕੁਲਦੀਪ ਧਾਲੀਵਾਲ ਦੇ ਦਫਤਰ ਅੱਗੇ ਧਰਨਾ

- PTC NEWS

Top News view more...

Latest News view more...

PTC NETWORK
PTC NETWORK