Advertisment

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 356ਵਾਂ ਸਮੁੱਚੇ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ’ਚ ਪਵਿੱਤਰ ਜਲੌਅ ਸਜਾਏ ਗਏ ਹਨ।

author-image
Ravinder Singh
Updated On
New Update
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Advertisment

ਅੰਮ੍ਰਿਤਸਰ : ਦਸਵੇਂ ਪਾਤਸ਼ਾਹ ਸਾਹਿਬ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਤੇ ਕਵੀ ਦਰਬਾਰ ਕਰਵਾਇਆ ਗਿਆ।

Advertisment

ਸਵੇਰੇ 9 ਵਜੇ ਤੋਂ 12 ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ। ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।



ਸ਼ਰਧਾਲੂਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਣ ਤੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ।

- PTC NEWS
sikh-religious-news punjab-religious-news parkash-purab
Advertisment

Stay updated with the latest news headlines.

Follow us:
Advertisment