Wed, Sep 2, 2026
Whatsapp

'ਭਗਵੰਤ ਮਾਨ, ਤੁਸੀਂ ਭੱਜ ਨਹੀਂ ਸਕਦੇ, ਜਵਾਬ ਦੇਣਾ ਪਵੇਗਾ...' ਪ੍ਰਤਾਪ ਬਾਜਵਾ ਨੇ ਡਾ. ਗੁਰਪ੍ਰੀਤ ਕੌਰ ਤੇ DA ਸਮੇਤ ਭ੍ਰਿਸ਼ਟਾਚਾਰ ਮਾਮਲਿਆਂ 'ਚ ਘੇਰੀ 'ਆਪ'

Partap Singh Bajwa : ਬਾਜਵਾ ਨੇ ਇਨ੍ਹਾਂ ਸਾਰੇ ਕੇਸਾਂ 'ਚ ਮੁੱਖ ਮੰਤਰੀ ਮਾਨ ਤੋਂ ਜਵਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਵਿਰੋਧੀ ਧਿਰਾਂ ਉਨ੍ਹਾਂ ਨੂੰ ਬਿਨਾਂ ਜਵਾਬ ਤੋਂ ਭੱਜਣ ਨਹੀਂ ਦੇਣਗੀਆਂ। ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਉਹ ਮੁਲਾਜ਼ਮਾਂ ਦਾ ਡੀਏ ਦੇਣਾ ਚਾਹੁੰਦੇ ਹਨ ਜਾਂ ਫਿਰ ਨਹੀਂ ?

Reported by:  PTC News Desk  Edited by:  KRISHAN KUMAR SHARMA -- September 02nd 2026 01:57 PM -- Updated: September 02nd 2026 02:12 PM
'ਭਗਵੰਤ ਮਾਨ, ਤੁਸੀਂ ਭੱਜ ਨਹੀਂ ਸਕਦੇ, ਜਵਾਬ ਦੇਣਾ ਪਵੇਗਾ...' ਪ੍ਰਤਾਪ ਬਾਜਵਾ ਨੇ ਡਾ. ਗੁਰਪ੍ਰੀਤ ਕੌਰ ਤੇ DA ਸਮੇਤ ਭ੍ਰਿਸ਼ਟਾਚਾਰ ਮਾਮਲਿਆਂ 'ਚ ਘੇਰੀ 'ਆਪ'

'ਭਗਵੰਤ ਮਾਨ, ਤੁਸੀਂ ਭੱਜ ਨਹੀਂ ਸਕਦੇ, ਜਵਾਬ ਦੇਣਾ ਪਵੇਗਾ...' ਪ੍ਰਤਾਪ ਬਾਜਵਾ ਨੇ ਡਾ. ਗੁਰਪ੍ਰੀਤ ਕੌਰ ਤੇ DA ਸਮੇਤ ਭ੍ਰਿਸ਼ਟਾਚਾਰ ਮਾਮਲਿਆਂ 'ਚ ਘੇਰੀ 'ਆਪ'

Partap Singh Bajwa : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਈ ਮੁੱਦਿਆਂ 'ਤੇ ਆਮ ਆਦਮੀ ਪਾਰਟੀ (AAP) ਨੂੰ ਘੇਰਿਆ। ਕਾਂਗਰਸੀ ਲੀਡਰ ਨੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Mann Wife Dr Gurpreet Kaur) ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ (Rajbir Singh Ghuman Case) ਅਤੇ ਸਰਕਾਰੀ ਮੁਲਾਜ਼ਮਾਂ ਦੇ ਡੀਏ (Dearness Allowance) ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਾਜਵਾ ਨੇ ਇਨ੍ਹਾਂ ਸਾਰੇ ਕੇਸਾਂ 'ਚ ਮੁੱਖ ਮੰਤਰੀ ਮਾਨ ਤੋਂ ਜਵਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਵਿਰੋਧੀ ਧਿਰਾਂ ਉਨ੍ਹਾਂ ਨੂੰ ਬਿਨਾਂ ਜਵਾਬ ਤੋਂ ਭੱਜਣ ਨਹੀਂ ਦੇਣਗੀਆਂ। ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਉਹ ਮੁਲਾਜ਼ਮਾਂ ਦਾ ਡੀਏ ਦੇਣਾ ਚਾਹੁੰਦੇ ਹਨ ਜਾਂ ਫਿਰ ਨਹੀਂ ?

'ਭਗਵੰਤ ਮਾਨ, ਤੁਸੀਂ ਭੱਜ ਨਹੀਂ ਸਕਦੇ' : ਬਾਜਵਾ

ਪ੍ਰਤਾਪ ਸਿੰਘ ਬਾਜਵਾ ਨੇ ਡਾ. ਗੁਰਪ੍ਰੀਤ ਕੌਰ 'ਤੇ ਲੱਗੇ 5 ਕਰੋੜ ਰੁਪਏ ਮੰਗਣ ਦੇ ਇਲਜ਼ਾਮਾਂ ਨੂੰ ਲੈ ਕੇ CM ਭਗਵੰਤ ਮਾਨ ਨੂੰ ਘੇਰਿਆ। ਬਾਜਵਾ ਨੇ ਕਿਹਾ ਕਿ ਸਾਰਾ ਮਾਮਲਾ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ, ਹੁਣ ਚੁੱਪ ਰਹਿਣ ਨਾਲ ਕੰਮ ਨਹੀਂ ਚੱਲੇਗਾ। ਮੁੱਖ ਮੰਤਰੀ ਨੂੰ ਇਨ੍ਹਾਂ ਇਲਜ਼ਾਮਾਂ 'ਤੇ ਜਵਾਬ ਦੇਣਾ ਪਵੇਗਾ।

'ਜਦੋਂ ਇਸ਼ਤਿਹਾਰਾਂ ਤੇ ਪ੍ਰੋਗਰਾਮਾਂ ਲਈ ਪੈਸਾ ਤਾਂ ਫਿਰ ਮੁਲਾਜ਼ਮਾਂ ਲਈ ਕਿਉਂ ਨਹੀਂ ?'

ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ DA ਨਾ ਮਿਲਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਮਸਲਾ ਹੈ ਅਤੇ ਕਾਂਗਰਸ ਨੇ ਹਰ ਵਿਧਾਨ ਸਭਾ ਸੈਸ਼ਨ ਵਿੱਚ ਮੁਲਾਜ਼ਮਾਂ ਦੇ ਇਸ ਮੁੱਦੇ ਨੂੰ ਤਰਜੀਹ ਦਿੱਤੀ ਹੈ।

Dearness Allowance ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਦਲੀਲ- 15 ਦਿਨਾਂ 'ਚ 14191 ਕਰੋੜ ਦੇਣਾ ਸੰਭਵ ਨਹੀਂ

Rescue Video : ਹੜ੍ਹ ਰੂਪੀ ਨਦੀ 'ਚ ਮੌਤ ਨਾਲ ਕਈ ਘੰਟੇ ਜੂਝਦੀਆਂ ਰਹੀਆਂ ਦੋ ਜ਼ਿੰਦਗੀਆਂ, ਫੌਜ ਨੇ ਬਚਾਈ ਜਾਨ

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਹਾਈ ਕੋਰਟ ਦਾ ਰੁਖ ਕਰਨਾ ਪਿਆ। ਸਰਕਾਰ ਵੱਲੋਂ ਇਸ ਮਾਮਲੇ ਵਿੱਚ ਅੱਗੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਬਾਜਵਾ ਨੇ ਸਵਾਲ ਕੀਤਾ ਕਿ ਜੇ ਸਰਕਾਰ ਕੋਲ ਇਸ਼ਤਿਹਾਰਾਂ ਅਤੇ ਸਮਾਗਮਾਂ ਲਈ ਪੈਸਾ ਹੈ ਤਾਂ ਮੁਲਾਜ਼ਮਾਂ ਨੂੰ DA ਦੇਣ ਲਈ ਪੈਸਾ ਕਿਉਂ ਨਹੀਂ ਹੈ?

ਮੁਲਾਜ਼ਮਾਂ 'ਤੇ ਕਾਰਵਾਈ ਨੂੰ ਲੈ ਕੇ ਸਰਕਾਰ ਘੇਰੀ

ਬਾਜਵਾ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਦੇ ਧਰਨਿਆਂ ਵਾਲੀਆਂ ਥਾਵਾਂ 'ਤੇ ਪਹੁੰਚੇ ਸਨ ਤਾਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਸੀ। ਉਸ ਸਮੇਂ ਸਰਕਾਰ ਵੱਲੋਂ ਪੰਜਾਬ ਨੂੰ ਧਰਨਾ-ਮੁਕਤ ਸਰਕਾਰ ਬਣਾਉਣ ਦੀ ਗੱਲ ਕੀਤੀ ਗਈ ਸੀ।

ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨਾਲ ਕਥਿਤ ਤੌਰ 'ਤੇ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਜਿਸ ਤਰ੍ਹਾਂ ਦੀ ਬੇਰਹਿਮੀ ਨਾਲ ਕਥਿਤ ਮਾਰਕੁੱਟ ਹੋ ਰਹੀ ਹੈ, ਉਸ ਦੀਆਂ ਘਟਨਾਵਾਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ, ਸੰਗਰੂਰ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਸਾਹਮਣੇ ਆ ਰਹੀਆਂ ਹਨ।

ਮੁਲਾਜ਼ਮ ਆਗੂ ਸੁਖਪਾਲ ਸਿੰਘ ਖੈਹਰਾ ਦੇ ਤਬਾਦਲੇ 'ਤੇ ਵੀ ਸਵਾਲ

ਪ੍ਰਤਾਪ ਬਾਜਵਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਬਾਜਵਾ ਨੇ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ “ਜਨਰਲ ਡਾਇਰ ਦੀ ਰੂਹ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਆ ਗਈ ਹੈ।”

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਲੋਕ ਸਰਕਾਰ ਦੇ ਕੰਮਾਂ ਦਾ ਜਵਾਬ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦਾ ਕਾਨੂੰਨ-ਵਿਵਸਥਾ 'ਤੇ ਕੰਟਰੋਲ ਨਹੀਂ ਹੈ ਅਤੇ ਨਸ਼ਿਆਂ 'ਤੇ ਵੀ ਪ੍ਰਭਾਵਸ਼ਾਲੀ ਕਾਬੂ ਨਹੀਂ ਪਾਇਆ ਜਾ ਰਿਹਾ।

ਪੰਜਾਬ ਦੇ ਕਰਜ਼ੇ 'ਤੇ ਸਰਕਾਰ ਨੂੰ ਘੇਰਿਆ

ਬਾਜਵਾ ਨੇ ਪੰਜਾਬ ਦੀ ਵਿੱਤੀ ਸਥਿਤੀ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਪੰਜਾਬ ਸਿਰ ਕਰੀਬ ₹2.70 ਲੱਖ ਕਰੋੜ ਦਾ ਕਰਜ਼ਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਹਰ ਹਫ਼ਤੇ ਨਵਾਂ ਕਰਜ਼ਾ ਲੈ ਰਹੀ ਹੈ ਅਤੇ ਸਰਕਾਰ ਕੋਲ ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਜਿੱਥੇ-ਜਿੱਥੇ ਸਰਕਾਰਾਂ ਰਹੀਆਂ ਹਨ, ਉੱਥੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕੀਤੀ ਗਈ। ਬਾਜਵਾ ਨੇ ਪੰਜਾਬ ਸਰਕਾਰ ਤੋਂ ਸੂਬੇ ਦੀ ਵਿੱਤੀ ਸਥਿਤੀ ਅਤੇ ਕਰਜ਼ੇ ਬਾਰੇ ਸਪੱਸ਼ਟ ਜਵਾਬ ਮੰਗਿਆ।

ਬਰਗਾੜੀ-ਬਹਿਬਲ ਕਲਾਂ ਮਾਮਲਿਆਂ 'ਤੇ ਵੀ ਸਵਾਲ

ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਤਾਂ ਬਰਗਾੜੀ ਅਤੇ ਨਾ ਹੀ ਬਹਿਬਲ ਕਲਾਂ ਮਾਮਲਿਆਂ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਸਰਕਾਰ ਵੱਲੋਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।

ਭ੍ਰਿਸ਼ਟਾਚਾਰ ਦੇ ਮਾਮਲਿਆਂ 'ਤੇ CM ਤੋਂ ਜਵਾਬ ਮੰਗਿਆ

ਬਾਜਵਾ ਨੇ ਰਾਜਬੀਰ ਸਿੰਘ ਘੁੰਮਣ ਦੇ OSD ਮਾਮਲੇ ਅਤੇ ਨਿਤਿਨ ਗੋਹਿਲ ਨਾਲ ਜੁੜੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਹਿੰਦੇ ਰਹੇ ਹਨ ਕਿ ਜੇ ਉਨ੍ਹਾਂ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਦਾ ਕੋਈ ਮਾਮਲਾ ਸਾਹਮਣੇ ਆਵੇ ਤਾਂ ਉਸ 'ਤੇ ਸਵਾਲ ਕੀਤਾ ਜਾਵੇ।

ਬਾਜਵਾ ਨੇ ਕਿਹਾ ਕਿ ਹੁਣ ਸਰਕਾਰ ਨੂੰ ਸਿਰਫ਼ ਤਬਾਦਲਿਆਂ ਤੱਕ ਸੀਮਤ ਰਹਿਣ ਦੀ ਬਜਾਏ ਇਨ੍ਹਾਂ ਮਾਮਲਿਆਂ 'ਤੇ ਮੁੱਖ ਮੰਤਰੀ ਨੂੰ ਖ਼ੁਦ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ED ਵੱਲੋਂ ਸਾਹਮਣੇ ਲਿਆਂਦੇ ਗਏ ਮਾਮਲਿਆਂ ਅਤੇ ਕਥਿਤ ਇਲੈਕਟ੍ਰਾਨਿਕ ਸਬੂਤਾਂ ਦਾ ਵੀ ਹਵਾਲਾ ਦਿੱਤਾ।

Bank of America ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਸਨਕੀ ਮਹਿਲਾ ਦੇ ਹਮਲੇ 'ਚ ਇੱਕ ਹੋਰ ਜ਼ਖ਼ਮੀ

ਉਨ੍ਹਾਂ ਮਾਈਨਿੰਗ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੀਫ਼ ਸੈਕਟਰੀ ਨੂੰ ਨੋਟਿਸ ਮਿਲਣ ਵਰਗੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਨ੍ਹਾਂ ਸਾਰੇ ਮਾਮਲਿਆਂ 'ਤੇ ਜਵਾਬ ਦੇਣਾ ਪਵੇਗਾ।

ਅਖੀਰ ਵਿੱਚ ਬਾਜਵਾ ਨੇ ਕਿਹਾ ਕਿ ਸਰਕਾਰ ਭਾਵੇਂ ਖ਼ਬਰਾਂ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰੇ, ਪਰ ਲੋਕਾਂ ਦੇ ਸਵਾਲਾਂ ਤੋਂ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਇਨ੍ਹਾਂ ਮੁੱਦਿਆਂ ਨੂੰ ਵੱਡੇ ਪੱਧਰ 'ਤੇ ਉਠਾਇਆ ਜਾਵੇਗਾ।

ਇਹ ਵੀ ਪੜ੍ਹੋ... ਪਿੰਡ ਕਿੱਲੀ ਚਾਹਲਾਂ ਦੇ ਗੁਰਦੁਆਰਾ ਸਹਿਬ ਵਿੱਚੋਂ ਚੋਰ ਦਿਨ-ਦਿਹਾੜੇ ਗੱਲਾ ਲੈ ਕੇ ਹੋਏ ਫ਼ਰਾਰ, ਘਟਨਾ CCTV 'ਚ ਕੈਦ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK