Thu, Feb 12, 2026
Whatsapp

Partap Bajwa Controversy : 'ਮੈਂ ਕੋਈ ਜਾਤੀਸੂਚਕ ਬਿਆਨ ਨਹੀਂ ਦਿੱਤਾ...' ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ

Partap Bajwa Controversy against Harbhajan Singh ETO : ਪ੍ਰਤਾਪ ਸਿੰਘ ਬਾਜਵਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪੰਜਾਬ-ਹਰਿਆਣਾ ਹਾਈਕੋਰਟ 'ਚ ਅਰਜ਼ੀ ਦਾਖਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਹੈ ਉਨ੍ਹਾਂ ਨੇ ਕੋਈ ਜਾਤੀ ਸੂਚਕ ਬਿਆਨ ਨਹੀਂ ਦਿੱਤਾ ਹੈ।

Reported by:  PTC News Desk  Edited by:  KRISHAN KUMAR SHARMA -- February 12th 2026 06:30 PM -- Updated: February 12th 2026 07:42 PM
Partap Bajwa Controversy : 'ਮੈਂ ਕੋਈ ਜਾਤੀਸੂਚਕ ਬਿਆਨ ਨਹੀਂ ਦਿੱਤਾ...' ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ

Partap Bajwa Controversy : 'ਮੈਂ ਕੋਈ ਜਾਤੀਸੂਚਕ ਬਿਆਨ ਨਹੀਂ ਦਿੱਤਾ...' ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ

Partap Bajwa vs AAP : ਆਮ ਆਦਮੀ ਪਾਰਟੀ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਵਿਰੁੱਧ ਬਿਆਨ ਦੇਣ ਤੋਂ ਬਾਅਦ ਵਿਵਾਦਾਂ ਦਾ ਸਾਹਮਣਾ ਕਰ ਰਹੇ ਪ੍ਰਤਾਪ ਸਿੰਘ ਬਾਜਵਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪੰਜਾਬ-ਹਰਿਆਣਾ ਹਾਈਕੋਰਟ 'ਚ ਅਰਜ਼ੀ ਦਾਖਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਹੈ ਉਨ੍ਹਾਂ ਨੇ ਕੋਈ ਜਾਤੀ ਸੂਚਕ ਬਿਆਨ ਨਹੀਂ ਦਿੱਤਾ ਹੈ।

ਪ੍ਰਤਾਪ ਬਾਜਵਾ ਨੇ ਹਾਈਕੋਰਟ 'ਚ ਪਟੀਸ਼ਨ ਵਿੱਚ ਕੀ ਕਿਹਾ ? 


ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਆਪਣੇ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਅਤੇ 9 ਫਰਵਰੀ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੋਈ ਜਾਤੀ ਸੰਬੰਧੀ ਬਿਆਨ ਨਹੀਂ ਦਿੱਤਾ, ਫਿਰ ਵੀ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਖਿਲਾਫ਼ ਵੀ ਕਾਰਵਾਈ ਦੀ ਕੀਤੀ ਮੰਗ

ਇਸ ਲਈ, ਬਾਜਵਾ ਨੇ ਕਮਿਸ਼ਨ ਦੇ ਚੇਅਰਮੈਨ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਅਤੇ ਜਾਰੀ ਕੀਤੇ ਗਏ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਨਾਲ ਹੀ ਉਨ੍ਹਾਂ ਨੇ ਕਮਿਸ਼ਨ ਦੇ ਚੇਅਰਮੈਨ ਵਿਰੁੱਧ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਅਪਮਾਨ ਕਰਨ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ, ਕਿਉਂਕਿ ਚੇਅਰਮੈਨ ਨੇ ਇਸ ਮਾਮਲੇ ਵਿੱਚ ਕਿਹਾ ਸੀ ਕਿ ਜੇਕਰ ਕਾਰਵਾਈ ਕੀਤੀ ਜਾਂਦੀ ਹੈ, ਤਾਂ ਉਹ ਆਪਣੇ ਭਾਪੇ ਦੇ ਦਫ਼ਤਰ ਚਲੇ ਜਾਂਦੇ ਹਨ, ਭਾਵੇਂ ਉਹ ਹਾਈ ਕੋਰਟ ਹੋਵੇ ਜਾਂ ਸੁਪਰੀਮ ਕੋਰਟ। ਅਜਿਹੀ ਭਾਸ਼ਾ ਅਦਾਲਤ ਦਾ ਅਪਮਾਨ ਹੈ।

ਤੀਜਾ, ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ, ਮੰਤਰੀ ਹਰਭਜਨ ਸਿੰਘ ਈਟੀਓ ਦੇ ਕਰੀਬੀ ਦੋਸਤ ਹਨ, ਇਸ ਲਈ ਉਹ ਇਸ ਕੇਸ ਦੀ ਸੁਣਵਾਈ ਨਹੀਂ ਕਰ ਸਕਦੇ।

ਬਾਜਵਾ ਨੇ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਪੂਰੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਸੋਮਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ।

- PTC NEWS

Top News view more...

Latest News view more...

PTC NETWORK
PTC NETWORK