Sat, Aug 29, 2026
Whatsapp

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ।

Reported by:  PTC News Desk  Edited by:  Amritpal Singh -- August 29th 2026 02:56 PM
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਅੰਮ੍ਰਿਤਸਰ- ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਾਮਲ ਹੋਏ, ਜਦਕਿ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਵਿਚ ਸ਼ਮੂਲੀਅਤ ਕੀਤੀ।

ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੰਘ ਹਨ, ਜਿਨ੍ਹਾਂ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਦੇ ਵਿਰੁੱਧ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਭਾਰਤੀ ਕਾਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜ਼ੇਲ੍ਹਾਂ ਵਿਚ ਬਿਤਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਨਾਲ ਜੁੜੇ ਇਹ ਅਹਿਮ ਮਾਮਲੇ ਪ੍ਰਤੀ ਹਮੇਸ਼ਾ ਹੀ ਅਵੇਸਲੀਆਂ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ਪ੍ਰਤੀ ਸੁਪਰੀਮ ਕੋਰਟ ਦੇ ਕਹਿਣ ਮਗਰੋਂ ਵੀ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ, ਜੋ ਕਾਨੂੰਨੀ ਅਧਿਕਾਰਾਂ ਨਾਲ ਵੀ ਬੇਇਨਸਾਫ਼ੀ ਹੈ। ਇਸੇ ਤਰ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਤੇ ਸੁਣਵਾਈ ਨਾ ਹੋਵੇ ਤਾਂ ਸਿੱਖ ਹਮੇਸ਼ਾਂ ਗੁਰੂ ਦਾ ਸਹਾਰਾ ਲੈਂਦਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੰਦੀ ਸਿੰਘਾਂ ਸਬੰਧੀ ਫੈਸਲਾ ਕਰਨ ਲਈ ਆਖਿਆ।

ਇਸ ਮੌਕੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK