Mon, May 25, 2026
Whatsapp

Bathinda News : ਹਲਕਾ ਜੋਗਾ ਦੇ 53 ਪਿੰਡਾਂ ਦੇ 96 ਗੁਰੂਘਰਾਂ ਵਿੱਚ ਗੁਰਮਤਿ ਸਿਖਲਾਈ ਕੈਂਪਾਂ ਦੀਆਂ ਤਿਆਰੀਆਂ ਆਰੰਭ

ਇਸ ਮੁਹਿੰਮ ਦੇ ਪਹਿਲੇ ਦਿਨ ਪਿੰਡ ਘੁੰਮਣ ਕਲਾਂ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਸਿੰਘ ਸਾਹਿਬ ਅਤੇ ਗੁਰਪ੍ਰੀਤ ਸਿੰਘ ਝੱਬਰ ਨੇ ਸਥਾਨਕ ਨਗਰ ਨਿਵਾਸੀਆਂ ਦੇ ਘਰ-ਘਰ ਜਾ ਕੇ ਆਪ ਹੱਥੀਂ ਬੱਚਿਆਂ ਅਤੇ ਮਾਪਿਆਂ ਨੂੰ ਕੈਂਪਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਹੋਕਾ ਦਿੱਤਾ।

Reported by:  PTC News Desk  Edited by:  Aarti -- May 25th 2026 01:46 PM
Bathinda News : ਹਲਕਾ ਜੋਗਾ ਦੇ 53 ਪਿੰਡਾਂ ਦੇ 96 ਗੁਰੂਘਰਾਂ ਵਿੱਚ ਗੁਰਮਤਿ ਸਿਖਲਾਈ ਕੈਂਪਾਂ ਦੀਆਂ ਤਿਆਰੀਆਂ ਆਰੰਭ

Bathinda News : ਹਲਕਾ ਜੋਗਾ ਦੇ 53 ਪਿੰਡਾਂ ਦੇ 96 ਗੁਰੂਘਰਾਂ ਵਿੱਚ ਗੁਰਮਤਿ ਸਿਖਲਾਈ ਕੈਂਪਾਂ ਦੀਆਂ ਤਿਆਰੀਆਂ ਆਰੰਭ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਵੱਲੋਂ ਪਿਛਲੇ 10 ਸਾਲਾਂ ਦੀ ਨਿਰੰਤਰ ਪਰੰਪਰਾ ਨੂੰ ਕਾਇਮ ਰੱਖਦਿਆਂ ਇਸ ਸਾਲ ਵੀ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਵੱਡੇ ਪੱਧਰ 'ਤੇ ਲਗਾਏ ਜਾ ਰਹੇ ਹਨ। ਇਹ ਕੈਂਪ ਹਲਕਾ ਜੋਗਾ ਦੇ 53 ਪਿੰਡਾਂ ਵਿੱਚ ਸਥਿਤ 96 ਗੁਰੂਘਰਾਂ ਅੰਦਰ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਕੈਂਪਾਂ ਦੀ ਸਫਲਤਾ ਅਤੇ ਬੱਚਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਕੈਂਪਾਂ ਵਿੱਚ ਭੇਜਣ ਲਈ ਸੱਦਾ ਦੇਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੁਹਿੰਮ ਦੇ ਪਹਿਲੇ ਦਿਨ ਪਿੰਡ ਘੁੰਮਣ ਕਲਾਂ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਸਿੰਘ ਸਾਹਿਬ ਅਤੇ ਗੁਰਪ੍ਰੀਤ ਸਿੰਘ ਝੱਬਰ ਨੇ ਸਥਾਨਕ ਨਗਰ ਨਿਵਾਸੀਆਂ ਦੇ ਘਰ-ਘਰ ਜਾ ਕੇ ਆਪ ਹੱਥੀਂ ਬੱਚਿਆਂ ਅਤੇ ਮਾਪਿਆਂ ਨੂੰ ਕੈਂਪਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਹੋਕਾ ਦਿੱਤਾ।

ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਕਿਹਾ ਕਿ ਅਜੋਕੇ ਪਦਾਰਥਵਾਦੀ ਅਤੇ ਪੱਛਮੀ ਪ੍ਰਭਾਵ ਵਾਲੇ ਦੌਰ ਵਿੱਚ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਬੇਹੱਦ ਲਾਜ਼ਮੀ ਹੈ। ਹਲਕਾ ਜੋਗਾ ਵੱਲੋਂ ਪਿਛਲੇ ਇਕ ਦਹਾਕੇ ਤੋਂ ਚਲਾਈ ਜਾ ਰਹੀ ਇਹ ਲਹਿਰ ਸ਼ਲਾਘਾਯੋਗ ਹੈ।

ਸਿੰਘ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਜਿੱਥੇ ਗੁਰਮਤਿ ਦੀ ਮਹੱਤਤਾ 'ਤੇ ਚਾਨਣਾ ਪਾਇਆ, ਉੱਥੇ ਹੀ ਅਜੋਕੇ ਸਮੇਂ ਅੰਦਰ ਸਰਕਾਰਾਂ ਵੱਲੋਂ 'ਦ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਰਾਹੀਂ ਗੁਰਦੁਆਰਾ ਪ੍ਰਬੰਧਾਂ ਵਿੱਚ ਦਿੱਤੇ ਜਾ ਰਹੇ ਬੇਲੋੜੇ ਦਖ਼ਲ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਚੱਲ ਰਹੀਆਂ ਚਾਲਾਂ ਤੋਂ ਵੀ ਸੰਗਤ ਨੂੰ ਸੁਚੇਤ ਤੇ ਜਾਣੂ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕੈਂਪਾਂ ਦੇ ਮੁੱਖ ਮਕਸਦ ਬਾਰੇ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਦੇ ਗੰਭੀਰ ਸੰਕਟ ਤੋਂ ਬਚਾ ਕੇ ਗੁਰਮਤਿ ਰਹਿਣੀ-ਬਹਿਣੀ, ਨਿਤਨੇਮ, ਕੰਠ ਬਾਣੀ ਅਤੇ ਸਿੱਖ ਸੱਭਿਆਚਾਰ ਦੇ ਧਾਰਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਸਾਰੇ 53 ਪਿੰਡਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਇਸ ਸਿਖਲਾਈ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ  : Punjab Assembly Election : ਪੰਜਾਬ 'ਚ ਅਕਤੂਬਰ-ਨਵੰਬਰ ’ਚ ਹੋ ਸਕਦੀਆਂ ਨੇ ਵਿਧਾਨ ਸਭਾ ਚੋਣਾਂ ! ਸੁਖਬੀਰ ਸਿੰਘ ਬਾਦਲ ਦਾ ਵੱਡਾ ਦਾਅਵਾ

- PTC NEWS

Electrical Saftey authority

Top News view more...

Latest News view more...

PTC NETWORK
PTC NETWORK