Mon, Mar 20, 2023
Whatsapp

President Droupadi Murmu Visit Punjab: ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਫਿਲਹਾਲ ਰਾਸ਼ਟਰਪਤੀ ਗੁਰਬਾਣੀ ਕੀਰਤਨ ਦਾ ਸਰਵਣ ਕਰ ਰਹੇ ਹਨ।

Written by  Ramandeep Kaur -- March 09th 2023 09:31 AM -- Updated: March 09th 2023 01:01 PM
President Droupadi Murmu Visit Punjab:  ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ  ਰਾਸ਼ਟਰਪਤੀ ਦ੍ਰੋਪਦੀ ਮੁਰਮੂ

President Droupadi Murmu Visit Punjab: ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਅੰਮ੍ਰਿਤਸਰ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਫਿਲਹਾਲ ਰਾਸ਼ਟਰਪਤੀ ਗੁਰਬਾਣੀ ਕੀਰਤਨ ਦਾ ਸਰਵਣ ਕਰ ਰਹੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿੱਘਾ ਸਵਾਗਤ ਕੀਤਾ  ਗਿਆ। ਸ੍ਰੀ ਹਰਿਮੰਦਿਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਵੀ ਕਰਨਗੇ। ਇਸ ਤੋਂ ਪਹਿਲਾਂ  ਉਨ੍ਹਾਂ ਦੀ ਆਮਦ, ਸਨਮਾਨ ਤੇ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਹਰਿਆਣਾ ਕਮੇਟੀ ਦੇ ਮਾਮਲੇ ’ਚ ਸਰਕਾਰ ਵੱਲੋਂ ਸਰਕਾਰ ਵਲੋਂ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜੀ ਬੰਦ ਕਰਨ ਦੀ ਵੀ ਮੰਗ ਕੀਤੀ ਜਾਵੇਗੀ।

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਹਰਿਆਣਾ ਕਮੇਟੀ ਦੇ ਮਾਮਲੇ ’ਚ ਸਰਕਾਰ ਵੱਲੋਂ ਸਰਕਾਰ ਵਲੋਂ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜੀ ਬੰਦ ਕਰਨ ਦੀ ਵੀ ਮੰਗ ਕੀਤੀ ਜਾਵੇਗੀ।

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਹਰਿਆਣਾ ਕਮੇਟੀ ਦੇ ਮਾਮਲੇ ’ਚ ਸਰਕਾਰ ਵੱਲੋਂ ਸਰਕਾਰ ਵਲੋਂ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜੀ ਬੰਦ ਕਰਨ ਦੀ ਵੀ ਮੰਗ ਕੀਤੀ ਜਾਵੇਗੀ।

ਮਾਨਯੋਗ ਰਾਸ਼ਟਰਪਤੀ ਦੀ ਫੇਰੀ ਦੌਰਾਨ ਪਬਲਿਕ ਨੂੰ ਕਿਸੇ ਤਰਾਂ ਦੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਬਲਿਕ ਦੀ ਸਹੂਲਤ ਲਈ ਪੁਲਿਸ ਵਲੋਂ ਅੰਮ੍ਰਿਤਸਰ ਸ਼ਹਿਰ ਦਾ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ, ਜਿਸ ਅਨੁਸਾਰ ਕੱਲ ਮਿਤੀ 09-03-2023 ਨੂੰ ਦੁਪਹਿਰ 12:00 ਵਜੇ ਤੋਂ 01:00  ਤੱਕ  ਏਅਰਪੋਰਟ ਤੋਂ ਹਾਲ ਗੇਟ ਤੋਂ ਸ਼੍ਰੀ ਦਰਬਾਰ ਸਾਹਿਬ ਤੱਕ ਦਾ ਰੂਟ ਬੰਦ ਰਹੇਗਾ ਤੇ ਇਸੇ ਤਰਾਂ ਬਾਅਦ ਦੁਪਹਿਰ 03:00 ਵਜੇ  ਤੋਂ 04:00 ਵਜੇ ਤਕ ਵਾਪਸੀ ਸਮੇਂ ਫਿਰ ਤੋਂ ਇਹ ਰੂਟ ਬੰਦ ਰਹੇਗਾ।

ਇਸ ਲਈ ਅਜਨਾਲਾ ਸਾਈਡ ਤੋਂ ਅੰਮ੍ਰਿਤਸਰ ਆਉਣ ਵਾਲੀ ਟ੍ਰੈਫਿਕ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ, ਅੱਡਾ ਰਾਜਾਸਾਂਸੀ ਤੋਂ, ਜੀ.ਟੀ ਰੋਡ ਜਲੰਧਰ ਵਾਲੀ ਸਾਈਡ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਗੋਲਡਨ ਗੇਟ ਤੋਂ ਵੱਲ੍ਹਾ/ਵੇਰਕਾ ਬਾਈਪਾਸ ਸਾਈਡ ਨੂੰ, ਜਿਲ੍ਹਾ ਤਰਨ ਤਾਰਨ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਾਰਾ ਵਾਲੇ ਪੁਲ ਨੂੰ, ਗੇਟ ਹਕੀਮਾ/ਝਬਾਲ ਰੋਡ ਸਾਈਡ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਚੋਂਕ ਖਜਾਨਾ/ਲੋਹਗੜ੍ਹ ਤੋਂ, ਘਿਊ ਮੰਡੀ ਚੋਂਕ ਨੂੰ ਆਉਣ ਵਾਲੀ ਟ੍ਰੈਫਿਕ ਸੁਲਤਾਨਵਿੰਡ ਚੋਂਕ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਉਕਤ ਸਮੇਂ ਦੌਰਾਨ ਡਾਈਵਰਟ ਕੀਤਾ ਜਾਵੇਗਾ। ਹੈਵੀ ਵਹੀਕਲਜ ਦੀ ਵੀ ਇਸ ਸਮੇਂ ਦੌਰਾਨ ਸ਼ਹਿਰ ਵਿੱਚ ਆਉਣ ਤੇ ਮੁਕੰਮਲ ਪਾਬੰਦੀ ਹੈ।

ਦੱਸ ਦੇਈਏ ਕਿ  ਦ੍ਰੋਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੈ। ਜਿਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ 'ਚ ਸਹੁੰ ਚੁੱਕੀ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਆਉਣ ਦੀ ਕਈ ਵਾਰ ਚਰਚਾ ਹੋਈ ਸੀ। ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਨੂੰ ਇਸ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਇਸ ਫੇਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਵਿਭਾਗ ਇਸ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ। ਰਾਸ਼ਟਰਪਤੀ ਮੁਰਮੂ ਦੀ ਨਿੱਜੀ ਸੁਰੱਖਿਆ ਲਈ ਪੂਰੀ ਤਿਆਰੀ ਕੀਤੀ ਗਈ ਹੈ।

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Punjab Budget Session: ਪੰਜਾਬ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਹੰਗਾਮੇ ਦੇ ਆਸਾਰ

- PTC NEWS

adv-img

Top News view more...

Latest News view more...