SAD Wings And States Presidents List : ਵੱਖ-ਵੱਖ ਵਿੰਗ ਅਤੇ ਰਾਜਾਂ ਦੇ ਪ੍ਰਧਾਨਾਂ ਦੀ ਨਿਯੁਕਤੀ, ਪਰਮਜੀਤ ਸਿੰਘ ਸਰਨਾ ਨੂੰ ਬਣਾਇਆ ਦਿੱਲੀ ਸਟੇਟ ਦਾ ਪ੍ਰਧਾਨ, ਦੇਖੋ ਲਿਸਟ
SAD Wings And States Presidents List : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅੰਦਰੂਨੀ ਪੁਨਰਗਠਨ ਅਤੇ ਮਜ਼ਬੂਤੀ ਮੁਹਿੰਮ ਦੇ ਹਿੱਸੇ ਵਜੋਂ ਵੱਖ-ਵੱਖ ਸੂਬਾਈ ਇਕਾਈਆਂ ਅਤੇ ਪਾਰਟੀ ਵਿੰਗਾਂ ਵਿੱਚ ਮਹੱਤਵਪੂਰਨ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਜਿਸ ’ਚ ਰਾਜਾਂ ਅਤੇ ਵਿੰਗਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਹੈ।
ਸੂਬਾਈ ਇਕਾਈਆਂ ਅਤੇ ਪਾਰਟੀ ਵਿੰਗਾਂ ਦੇ ਪ੍ਰਧਾਨਾਂ ਦੀ ਨਿਯੁਕਤੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਐਕਸ ’ਤੇ ਲਿਸਟ ਸਾਂਝੀ ਕੀਤੀ ਹੈ। ਜਿਸ ਮੁਤਾਬਿਕ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਿਲਜੀਤ ਸਿੰਘ ਭਿੰਡਰ ਹਿਮਾਚਲ ਪ੍ਰਦੇਸ਼ ਸੂਬਾ ਇਕਾਈ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੇ ਅਨੁਸੂਚਿਤ ਜਾਤੀਆਂ (ਐਸਸੀ) ਵਿੰਗ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਹੀਰਾ ਸਿੰਘ ਗਾਬੜੀਆ ਨੂੰ ਪਾਰਟੀ ਦੇ ਪੱਛੜੇ ਵਰਗ (ਬੀਸੀ) ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
SAD President S Sukhbir Singh Badal appointed Senior Delhi leader and Former President DSGMC S Paramjit Singh Sarna as President of Delhi State & S Daljit Singh Bhinder Executive Member SGPC as State President of Himachal Pradesh.
Senior SAD leader S Gulzar Singh Ranike will… pic.twitter.com/xLhN2h5gkR — Dr Daljit S Cheema (@drcheemasad) July 8, 2025
ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਨਵੇਂ ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ 15 ਸੀਨੀਅਰ ਆਗੂਆਂ ਨੂੰ ਇਹ ਜਿੰਮੇਵਾਰੀਆਂ ਸੌਂਪੀਆਂ ਹਨ।
ਸੂਚੀ ਵਿੱਚ ਕਿਹੜੇ-ਕਿਹੜੇ ਆਗੂਆਂ ਦੇ ਨਾਂਅ ਸ਼ਾਮਲ ?
ਇਸ ਸੂਚੀ ਰਾਹੀਂ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ, ਉਨ੍ਹਾਂ ਵਿੱਚ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਮਨਜੀਤ ਸਿੰਘ ਜੀ.ਕੇ., ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਸ਼ਾਮਲ ਹਨ।
ਇਹ ਵੀ ਪੜ੍ਹੋ : Senior Vice President List : ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ
- PTC NEWS