ਪੰਜਾਬ ਭਾਜਪਾ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ, 'ਆਪ' 'ਤੇ ਸਾਧੇ ਨਿਸ਼ਾਨੇ...
ਮਨਿੰਦਰ ਸਿੰਘ ਮੋਂਗਾ/ ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿੱਖੇ ਪੰਜਾਬ ਭਾਜਪਾ ਦੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਸਾਧਿਆ।ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ 218 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਪਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 1 ਰੁਪਇਆ ਵੀ ਨਹੀਂ ਦਿੱਤਾ ਗਿਆ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਚ 1 ਲੱਖ ਤੋਂ ਵੱਧ ਮਹਿੰਗੇ ਹੋਰਡਿੰਗ ਅਤੇ 1000 ਤੋਂ ਵੱਧ ਹੋਰਡਿੰਗਜ਼ ਚੰਡੀਗੜ੍ਹ 'ਚ ਲੱਗੇ ਹੋਏ ਹਨ, ਆਪ ਸਰਕਾਰ ਪੂਰੇ ਦੇਸ਼ 'ਚ ਇਹ ਇਸ਼ਤਿਹਾਰਬਾਜ਼ੀ ਕਰਨ 'ਚ ਮਸਰੂਫ ਹੈ।
ਕਾਂਗਰਸ ਬਾਰੇ ਵੀ ਕੀਤਾ ਖੁਲਾਸਾ:
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦਾ ਕਰਜ਼ਾ ਉਤਾਰਨ ਲਈ 2000 ਕਰੋੜ ਦਾ ਕਰਜ਼ਾ ਲਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਭਾਜਪਾ ਦੀ ਗਠਜੋੜ ਪਾਰਟੀ ਹੈ ਅਤੇ ਉਸ ਦਾ ਇਹ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ, ਜਦਕਿ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਜੇਲ੍ਹ ਜਾਣ ਦੇ ਡਰ ਤੋਂ ਹੀ ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰ ਲਿਆ ਹੈ, ਹੁਣ ਲੋਕਾਂ ਦੀ ਉਮੀਦ ਸਿਰਫ਼ ਭਾਜਪਾ ਵੱਲ ਹੈ।
'ਭਾਜਪਾ ਸਰਕਾਰ ਹਮੇਸ਼ਾ ਪੰਜਾਬ ਲਈ ਖੜੀ ਹੈ'
ਇਸੇ ਸੰਦਰਭ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਪੰਜਾਬ ਭਾਜਪਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਸੀਂ ਵਰਕਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਯੋਜਨਾਵਾਂ ਤਿਆਰ ਕੀਤੀਆਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ 480 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਇਸ ਸਟੇਸ਼ਨ ਨੂੰ ਅਤਿ ਆਧੁਨਿਕ ਅਤੇ ਸੁੰਦਰ ਸਟੇਸ਼ਨ ਬਣਾਇਆ ਜਾਵੇਗਾ। ਵਿਸ਼ਵ ਪੱਧਰੀ ਸ਼ਹਿਰ ਅਤੇ ਆਉਣ ਵਾਲੇ ਦਿਨਾਂ ਵਿੱਚ ਅੰਮ੍ਰਿਤਸਰ ਸਟੇਸ਼ਨ ਨੂੰ ਵੀ ਵੰਦੇ ਭਾਰਤ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਕਿਹਾ "ਭਾਜਪਾ ਹਮੇਸ਼ਾ ਪੰਜਾਬ ਲਈ ਖੜ੍ਹੀ ਹੈ ਅਤੇ ਤੁਸੀਂ ਵੀ ਖੜ੍ਹੇ ਹੋ।" ਪੰਜਾਬ ਵਿੱਚ ਨਸ਼ਿਆਂ ਦੀ ਦਲਦਲ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਪੰਜਵੇ ਵਿਅਕਤੀ ਨਸ਼ੇ ਦੀ ਲਤ ਲੱਗੀ ਹੋਈ ਹੈ ਪਰ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਇੱਥੇ ਅੰਤਰਰਾਸ਼ਟਰੀ ਪੱਧਰ ਦਾ ਸਟੇਡੀਅਮ ਜਾਂ ਇੰਸਟੀਚਿਊਟ ਬਣਾਇਆ ਜਾਵੇ।
ਇਹ ਵੀ ਪੜ੍ਹੋ: ਨੂੰਹ ਮਾਮਲੇ ਤੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ, 'ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ'
- PTC NEWS