Bathinda Jail: ਬਠਿੰਡਾ ਜੇਲ੍ਹ ਦੀ ਹਾਈ ਸੁਰੱਖਿਆ ਜੇਲ੍ਹ ’ਚ ਬੰਦ ਕਰੀਬ 50 ਕੈਦੀ ਭੁੱਖ ਹੜਤਾਲ ’ਤੇ ਬੈਠੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਭੁੱਖ ਹੜਤਾਲ ’ਚ ਨਾਭਾ ਜੇਲ੍ਹ ਬ੍ਰੇਕ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕਈ ਕੈਦੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਿਕ ਹੜਤਾਲ ਚ ਸ਼ਾਮਲ ਕੈਦੀਆਂ ਨੇ ਬੀਤੇ ਤਿੰਨ ਦਿਨਾਂ ਤੋਂ ਕੁਝ ਵੀ ਨਹੀਂ ਖਾਂਦਾ ਹੈ। ਇਸ ਦਾ ਕਾਰਨ ਜੇਲ੍ਹ ਪ੍ਰਬੰਧਨ ਦੀ ਮੰਗ ਪੂਰੀ ਨਹੀਂ ਕਰਨਾ ਹੈ। ਦਰਅਸਲ ਨਾਭਾ ਜੇਲ੍ਹ ਬ੍ਰੇਕ ਮਾਮਲੇ ਦਾ ਮੁਲਜ਼ਮ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ੍ਹ ਪ੍ਰਬੰਧਨ ਤੋਂ ਉਨ੍ਹਾਂ ਦੀ ਬੈਰਕ ’ਚ ਟੀਵੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮੁਲਜ਼ਮ ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ ’ਤੇ ਗੱਲ ਕੀਤੀ। ਪੁੱਤਰ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ।ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ Weather ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ !