Pro Khalistan Slogans: ਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋ 'ਚ ਕਾਲਜ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਪੱਖੀ ਨਾਅਰੇ
ਬਠਿੰਡਾ: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਤਲਵੰਡੀ ਸਾਬੋ ਵਿੱਚ ਇਨ੍ਹਾਂ ਦੇ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ ਜਦੋ ਇੱਥੇ ਵਿਸਾਖੀ ਤੋਂ ਪਹਿਲਾ ਖਾਲਿਸਤਾਨੀ ਨਾਅਰੇ ਲਿਖੇ ਮਿਲੇ।
ਮਿਲੀ ਜਾਣਕਾਰੀ ਮੁਤਾਬਿਕ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਵਿਸਾਖੀ ਤੋਂ ਪਹਿਲਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਨਾਅਰਿਆਂ ਨੂੰ ਸਾਫ ਕਰਵਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਵਿਸਾਖੀ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਹਜ਼ਾਰਾਂ ਦੀ ਗਿਣਤੀ ’ਚ ਪੁਲਿਸ ਦੀ ਟੀਮਾਂ ਨੂੰ ਤੈਨਾਤ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਕਾਲਜ ਦੀਆਂ ਕੰਧਾਂ ਅਤੇ ਬੋਰਡ ’ਤੇ ਖ਼ਾਲਿਸਤਾਨੀ ਸਬੰਧੀ ਨਾਅਰੇ ਲਿਖੇ ਮਿਲਣਾ ਕਈ ਸਵਾਲ ਖੜੇ ਕਰ ਰਿਹਾ ਹੈ।
- PTC NEWS