Mon, Dec 9, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

Reported by:  PTC News Desk  Edited by:  Amritpal Singh -- November 05th 2024 04:07 PM
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਹਿ ਹੋਏ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।


- PTC NEWS

Top News view more...

Latest News view more...

PTC NETWORK