Punjab State Open University Patiala : ਪ੍ਰੋਫੈਸਰ (ਡਾ.) ਰਤਨ ਸਿੰਘ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਨਿਯੁਕਤ
Jagat Guru Nanak Dev Punjab State Open University Patiala : ਪੰਜਾਬ ਦੇ ਰਾਜਪਾਲ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਚਾਂਸਲਰ ਦੇ ਨਿਰਦੇਸ਼ਾਂ ਅਨੁਸਾਰ, ਪ੍ਰੋਫੈਸਰ (ਡਾ.) ਰਤਨ ਸਿੰਘ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।
ਡਾ. ਰਤਨ ਸਿੰਘ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਲੀਗਲ ਸਟਡੀਜ਼ ਵਿੱਚ ਪ੍ਰੋਫੈਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਕੋਲ ਉੱਚ ਅਕਾਦਮਿਕ ਪੱਧਰ ਤੇ ਲੰਬਾ ਅਤੇ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਹੈ। ਉਨ੍ਹਾਂ ਨੇ ਲਗਭਗ 31 ਸਾਲਾਂ ਤੱਕ ਅਕਾਦਮਿਕ ਖੇਤਰ ਵਿੱਚ ਕੰਮ ਕਰਦੇ ਹੋਏ ਆਪਣੇ ਵਿਦਿਅਕ ਅਤੇ ਪ੍ਰਬੰਧਕੀ ਯੋਗਦਾਨ ਰਾਹੀਂ ਅਨੇਕਾਂ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ।
ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਐਲਐਲ.ਬੀ., ਐਲਐਲ.ਐਮ., ਪੀ.ਐੱਚ.ਡੀ. ਅਤੇ ਕਈ ਹੋਰ ਪੋਸਟ ਗ੍ਰੈਜੂਏਟ ਡਿਗਰੀਆਂ ਹਾਸਲ ਕੀਤੀਆਂ ਹਨ। ਡਾ. ਰਤਨ ਸਿੰਘ ਇੱਕ ਉਤਕ੍ਰਿਸ਼ਟ ਲੇਖਕ ਵੀ ਹਨ ਅਤੇ ਉਨ੍ਹਾਂ ਨੇ 80 ਤੋਂ ਵੱਧ ਰਿਸਰਚ ਪੇਪਰਾਂ ਅਤੇ ਕਿਤਾਬਾਂ ਦਾ ਪ੍ਰਕਾਸ਼ਨ ਕੀਤਾ ਹੈ, ਜੋ ਉਨ੍ਹਾਂ ਦੀ ਵਿਦਿਅਕ ਪਾਰਦਰਸ਼ਤਾ ਨੂੰ ਦਰਸਾਉਂਦੇ ਹਨ।
ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਐਸੋਸੀਏਟ ਡੀਨ ਸਟੂਡੈਂਟ ਵੈਲਫੇਅਰ, ਚੀਫ ਵਿਜਿਲੈਂਸ ਅਫਸਰ, ਅਤੇ ਡਾਇਰੈਕਟਰ ਵਰਗੇ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕਰਦੇ ਹੋਏ ਯੂਨੀਵਰਸਿਟੀ ਦੇ ਕਈ ਪੱਖਾਂ ਨੂੰ ਮਜ਼ਬੂਤ ਕੀਤਾ। ਉਨ੍ਹਾਂ ਦੀ ਪ੍ਰਸ਼ਾਸਕੀ ਯੋਗਤਾ, ਲੀਡਰਸ਼ਿਪ ਅਤੇ ਦੂਰਦਰਸ਼ੀਤਾ ਸੰਸਥਾ ਨੂੰ ਨਵੀਂ ਦਿਸ਼ਾ, ਗਤੀ ਅਤੇ ਉਤਸ਼ਾਹ ਦੇਣ ਵਿੱਚ ਸਮਰਥ ਹੈ।
- PTC NEWS