ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ
ਅੰਮ੍ਰਿਤਸਰ: ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ ਅਤੇ ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 87- ਬਾਬਾ ਬਕਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ, 95-ਵੇਰਕਾ ਲਈ ਉੱਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, 96-ਅੰਮ੍ਰਿਤਸਰ ਸ਼ਹਿਰ ਪੂਰਬੀ ਲਈ ਜਾਇੰਦਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 97-ਅੰਮ੍ਰਿਤਸਰ ਸ਼ਹਿਰ ਕੇਂਦਰੀ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, 98-ਅੰਮ੍ਰਿਤਸਰ ਸ਼ਹਿਰ ਪੱਛਮੀ ਲਈ ਵਧੀਕ ਚੀਫ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ, 99-ਚੋਗਾਵਾਂ ਲਈ ਉੱਪ ਮੰਡਲ ਮੈਜਿਸਟ੍ਰੇਟ ਲੋਪੋਕੇ, 100-ਅਜਨਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅਜਨਾਲਾ, 101-ਗੁਰੂ ਕਾ ਬਾਗ ਲਈ ਉੱਪ ਮੰਡਲ ਮੈਜਿਸਟ੍ਰੇਟ ਮਜੀਠਾ, 102-ਜੰਡਿਆਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਅਤੇ 103-ਮੱਤੇਵਾਲ ਲਈ ਸਹਾਇਕ ਕਮਿਸ਼ਨਰ ਜਨਰਲ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਵਲ ਕੇਸਾਧਾਰੀ ਸਿੱਖ ਵਿੱਚ ਗੁਰਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ ਨੰਬਰ 1 ਭਰਨ ਦੀ ਖੇਚਲ ਅਤੇ ਫਾਰਮ ਵਿਅਕਤੀ ਦੇ ਰੂਪ ਵਿੱਚ ਹੀ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਫਾਰਮ ਨੰਬਰ 1 ਜਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.amritsar.nic.in ਉਪਲੱਬਧ ਕਰਵਾ ਦਿੱਤਾ ਗਿਆ ਹੈ।
- With inputs from agencies