adv-img
ਪੰਜਾਬ

ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ 'ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

By Pardeep Singh -- November 3rd 2022 05:52 PM
ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ 'ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ : ਜ਼ਿਲ੍ਹੇ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਅਸਲਾ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰਾਂ ਦਾ ਜਨਤਕ ਥਾਵਾਂ ਤੇ ਪ੍ਰਦਰਸ਼ਨ ਕਰਨ ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ.ਆਰ.ਪੀ.ਐਫ. ਦੇ ਕਰਮਚਾਰੀਆਂ ਜਿੰਨ੍ਹਾਂ ਪਾਸ ਸਰਕਾਰੀ ਹਥਿਆਰ ਹਨ ਤੇ ਲਾਗੂ ਨਹੀਂ ਹੋਣਗੇ। ਹੁਕਮ 13 ਜਨਵਰੀ 2023 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਸਮਰਾਲਾ 'ਚ CM ਮਾਨ ਨੇ ਸੁਵਿਧਾ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ

- PTC NEWS

adv-img
  • Share