Tue, Jun 23, 2026
Whatsapp

ਮੋਹਾਲੀ 'ਚ ਜਨਤਕ ਤੌਰ ਹਥਿਆਰ ਲੈ ਕੇ ਘੁਮੰਣ 'ਤੇ ਲੱਗੀ ਰੋਕ

Reported by:  PTC News Desk  Edited by:  Pardeep Singh -- November 18th 2022 10:38 AM
ਮੋਹਾਲੀ 'ਚ ਜਨਤਕ ਤੌਰ ਹਥਿਆਰ ਲੈ ਕੇ ਘੁਮੰਣ 'ਤੇ ਲੱਗੀ ਰੋਕ

ਮੋਹਾਲੀ 'ਚ ਜਨਤਕ ਤੌਰ ਹਥਿਆਰ ਲੈ ਕੇ ਘੁਮੰਣ 'ਤੇ ਲੱਗੀ ਰੋਕ

ਮੋਹਾਲੀ: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ।

ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK