ਭਲਕੇ ਮੀਟ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਦੇ ਹੁਕਮ ਜਾਰੀ
ਕਪੂਰਥਲ਼ਾ : ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕਪੂਰਥਲਾ ਜ਼ਿਲ੍ਹੇ ਵਿਚ 05 ਫਰਵਰੀ 2023 ਨੂੰ ਧਾਰਮਿਕ ਸਮਾਗਮ ਵਾਲੀ ਜਗ੍ਹਾਂ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਹਰ ਸਾਲ ਦੀ ਤਰ੍ਹਾਂ ਧੂਮਧਾਮ ਨਾਲ ਮਨਾਇਆ ਜਾ ਰਿਹਾ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।
- PTC NEWS