Farmers Shahabad protest: ਲਾਠੀਚਾਰਜ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤੀ ਚਿਤਾਵਨੀ
Farmers Shahabad protest: ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਅਗਵਾਈ ‘ਚ ਹਰਿਆਣਾ ਸਰਕਾਰ ਤੋਂ ਸੂਰਜਮੁਖੀ ਦੀ ਫਸਲ ‘ਤੇ ਐਮਐਸਪੀ ਮੰਗ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਜਿਸ ਦੇ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ‘ਚ ਕਿਸਾਨਾਂ ਵੱਲੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ ਜਾ ਰਿਹਾ ਹੈ।
ਸ਼ੂਗਰਫੈੱਡ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ
ਕੁਰੂਕਸ਼ੇਤਰ ਵਿੱਚ ਸੂਰਜਮੁਖੀ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਮੰਗ ਨੂੰ ਲੈ ਕੇ ਜਾਮ ਲਗਾਉਣ ਵਾਲੇ ਕਿਸਾਨਾਂ ‘ਤੇ ਬੀਤੇ ਦਿਨ ਹੋਏ ਲਾਠੀਚਾਰਜ ਦੇ ਵਿਰੋਧ ‘ਚ ਜਜਪਾ ਵਿਧਾਇਕ ਅਤੇ ਸ਼ੂਗਰਫੈੱਡ ਦੇ ਚੇਅਰਮੈਨ ਰਾਮਕਰਨ ਕਾਲਾ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਅੰਦੋਲਨ ਰਹੇਗਾ ਜਾਰੀ- ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੀਟੀਸੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਐਮਐਸਪੀ ਕਿਸਾਨਾਂ ਦਾ ਹੱਕ ਹੈ ਅਤੇ 600 ਰੁਪਏ ਦਾ ਫਰਕ ਕਿਉਂ, ਜਦੋਂ ਕੋਈ ਆਪਣੀ ਤਨਖਾਹ ਵਿੱਚੋਂ 2000 ਰੁਪਏ ਵੀ ਘੱਟ ਨਹੀਂ ਲੈਂਦਾ ਤਾਂ ਕਿਸਾਨ ਕਿਉਂ 600 ਰੁਪਏ ਘੱਟ ਪੈਸੇ ਲੈ ਨੁਕਸਾਨ ਝੱਲਣ। ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਕਰਕੇ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਅੱਗੇ ਤੱਕ ਅੰਦੋਲਨ ਜਾਰੀ ਰਹੇਗਾ, ਰਾਕੇਸ਼ ਨੇ ਗ੍ਰਿਫਤਾਰ ਕਿਸਾਨਾਂ ਨਾਲ ਮੁਲਾਕਾਤ ਕਰਨ ਦੀ ਗੱਲ ਵੀ ਕਹੀ ਹੈ।
ਅਧਿਕਾਰੀਆਂ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ
ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੇ ਵਿਚਾਲੇ ਪਹੁੰਚ ਐਸਡੀਐਮ ਕਪਿਲ ਸ਼ਰਮਾ ਅਤੇ ਡੀਐਸਪੀ ਸ਼ਾਹਬਾਦ ਨਾਲ ਮੁਲਾਕਾਤ ਕੀਤੀ। ਕਿਸਾਨਾਂ ਤੋਂ ਗੱਲਬਾਤ ਨਾਲ ਐਸਡੀਐਮ ਨੇ ਕਿਹਾ ਕਿ ਕੀਮਤਾਂ ਦੇ ਅੰਦਰ ਹੀ ਤਹਿਤ ਪ੍ਰਦੇਸ਼ ਸਰਕਾਰ ਕਿਸਾਨਾਂ ਦੀ ਸੂਰਜਮੁਖੀ ਫਸਲ ਨੂੰ ਖਰੀਦ ਰਹੀ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਗੁਰਨਾਮ ਸਿੰਘ ਚੜੂਨੀ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕਾਨੂੰਨੀ ਮਸਲਾ ਹੈ ਇਸ ਤੇ ਗੱਲਬਾਤ ਕੀਤੀ ਜਾ ਰਹੀ ਹੈ।
ਵੱਡੀ ਗਿਣਤੀ ‘ਚ ਪੁਲਿਸ ਫੋਰਸ ਤੈਨਾਤ
ਕੁਰੂਕਸ਼ੇਤਰ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਹੈ। ਤਾਂ ਜੋ ਕਿਸੇ ਵੀ ਸਥਿਤੀ ਤੋਂ ਨਿਪਟਿਆ ਜਾ ਸਕੇ। ਦੂਜੇ ਪਾਸੇ ਕਿਸਾਨ ਆਗੂ ਮੀਟਿੰਗ ਤੋਂ ਬਾਅਦ ਆਪਣਾ ਅਗਲਾ ਕਦਮ ਦੱਸਣਗੇ।
ਵਿਰੋਧੀ ਪਾਰਟੀਆਂ ਹੋਈਆਂ ਇੱਕਠੀਆਂ
ਦੂਜੇ ਪਾਸੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸਰਕਾਰ 'ਤੇ ਹਮਲਾ ਬੋਲਿਆ ਹੈ। ਆਮ ਆਦਮੀ ਪਾਰਟੀ (ਆਪ), ਕਾਂਗਰਸ ਸਮੇਤ ਇਨੈਲੋ ਨੇ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਿਸਾਨਾਂ 'ਤੇ ਲਾਠੀਚਾਰਜ ਬੇਹੱਦ ਨਿੰਦਣਯੋਗ ਹੈ। ਕੀ ਐਮਐਸਪੀ ਦੀ ਮੰਗ ਕਰਨਾ ਗੁਨਾਹ ਹੈ?
ਇਹ ਹੈ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਕਿਸਾਨਾਂ ਨੇ ਸੂਰਜਮੁਖੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਨਾ ਹੋਣ ਦੇ ਵਿਰੋਧ 'ਚ ਐਨਐਚ 44 'ਤੇ ਜਾਮ ਲਗਾ ਦਿੱਤਾ ਸੀ, ਜਿਸ ਨੂੰ ਪੁਲਿਸ ਨੇ ਖੋਲ੍ਹਿਆ ਅਤੇ ਕਿਸਾਨ ਆਗੂ ਗੁਰਨਾਮ ਚੜੂਨੀ ਸਮੇਤ 9 ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਸ 'ਤੇ ਕਿਸਾਨ ਧਰਨੇ 'ਤੇ ਬੈਠੇ ਹਨ। ਸ਼ਾਹਬਾਦ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਜਲਦ ਹੀ ਧਰਨੇ ਵਾਲੀ ਥਾਂ 'ਤੇ ਜਾ ਕੇ ਪੁੱਛਣ ਜਾ ਰਹੇ ਹਨ।
ਇਹ ਵੀ ਪੜ੍ਹੋ: Punjab Governor: ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ ਪੰਜਾਬ ਦੇ ਰਾਜਪਾਲ, ਜਾਣੋ ਪੂਰਾ ਸ਼ੈਡਿਉਲ
- PTC NEWS