Tue, Feb 24, 2026
Whatsapp

Samana ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ; ਜਾਣੋ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਿਕ ਸਮਾਣਾ ’ਚ ਧਰਮ ਯੁੱਧ ਮੋਰਚੇ ’ਚ ਸ਼ਾਮਲ ਹੋਣ ਦੇ ਲਈ ਕਿਸਾਨ ਜਾ ਰਹੇ ਸੀ ਜਿਨ੍ਹਾਂ ਨੂੰ ਰੋਕਣ ਦੇ ਲਈ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਸੀ। ਜਿਨ੍ਹਾਂ ਦੀ ਕਿਸਾਨਾਂ ਨਾਲ ਝੜਪ ਹੋਈ।

Reported by:  PTC News Desk  Edited by:  Aarti -- February 24th 2026 02:14 PM -- Updated: February 24th 2026 03:27 PM
Samana  ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ; ਜਾਣੋ ਪੂਰਾ ਮਾਮਲਾ

Samana ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ; ਜਾਣੋ ਪੂਰਾ ਮਾਮਲਾ

ਸਮਾਣਾ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ। ਮਿਲੀ ਜਾਣਕਾਰੀ ਮੁਤਾਬਿਕ ਸਮਾਣਾ ’ਚ ਧਰਮ ਯੁੱਧ ਮੋਰਚੇ ’ਚ ਸ਼ਾਮਲ ਹੋਣ ਦੇ ਲਈ ਕਿਸਾਨ ਜਾ ਰਹੇ ਸੀ ਜਿਨ੍ਹਾਂ ਨੂੰ ਰੋਕਣ ਦੇ ਲਈ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਸੀ। ਜਿਨ੍ਹਾਂ ਦੀ ਕਿਸਾਨਾਂ ਨਾਲ ਝੜਪ ਹੋਈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਟਰੈਕਟਰ-ਟਰਾਲੀਆਂ ਸਣੇ ਕਿਸਾਨਾਂ ਨੂੰ ਥਾਣੇ ਲਿਜਾਇਆ ਗਿਆ।


ਇਸ ਹੰਗਾਮੇ ਮਗਰੋਂ ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਧਰਮ ਯੁੱਧ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਅੱਜ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਨੇ ਧਰਮ ਯੁੱਧ ਮੋਰਚਾ ਸ਼ੁਰੂ ਕਰ ਦਿੱਤਾ। ਇਸ ਕਾਰਨ ਚੰਡੀਗੜ੍ਹ, ਹਿਸਾਰ, ਕੈਥਲ, ਸੰਗਰੂਰ ਅਤੇ ਪਟਿਆਲਾ ਜਾਣ ਵਾਲੇ ਰਸਤੇ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। 

ਸੂਤਰਾਂ ਅਨੁਸਾਰ, ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੁਰਜੀਤ ਸਿੰਘ ਖਾਲਸਾ ਵੱਲੋਂ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਤਹਿਸੀਲ ਪਾਰਕ ਵਿੱਚ ਇਕੱਠ ਹੋਣ ਤੋਂ ਬਾਅਦ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਝੜਪ ਵੀ ਹੋਈ। ਬਾਅਦ ਵਿੱਚ ਕਿਸਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਨਾਕਾ ਤੋੜ ਕੇ ਬੰਦਾ ਸਿੰਘ ਬਹਾਦਰ ਚੌਂਕ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ।

ਇਸ ਮੌਕੇ ‘ਤੇ ਪੰਜਾਬ ਪੁਲਿਸ ਦੇ ਭਾਰੀ ਜਵਾਨ ਤੈਨਾਤ ਕੀਤੇ ਗਏ ਹਨ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਸਵੇਰੇ ਤੋਂ ਹੀ ਪ੍ਰਸ਼ਾਸਨ ਵੱਲੋਂ ਟਿੱਪਰ ਲਾ ਕੇ ਰਸਤੇ ਬੰਦ ਕੀਤੇ ਗਏ ਸਨ, ਪਰ ਫਿਰ ਵੀ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋ ਗਈਆਂ। ਆਵਾਜਾਈ ਬੰਦ ਹੋਣ ਨਾਲ ਆਮ ਲੋਕ ਅਤੇ ਸਕੂਲ ਜਾਣ ਵਾਲੇ ਬੱਚੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਹੁਣ ਸਭ ਦੀ ਨਜ਼ਰ ਸਰਕਾਰ ਅਤੇ ਪ੍ਰਸ਼ਾਸਨ ‘ਤੇ ਹੈ ਕਿ ਇਹ ਮਸਲਾ ਕਿਵੇਂ ਹੱਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : MP Kangana Ranaut ਦੇ ਮਾਮਲੇ 'ਚ ਸੁਣਵਾਈ ਟਲੀ, ਬਠਿੰਡਾ ਅਦਾਲਤ ਨੇ 10 ਮਾਰਚ 'ਤੇ ਪਾਈ ਪੇਸ਼ੀ

- PTC NEWS

Top News view more...

Latest News view more...

PTC NETWORK
PTC NETWORK