Tue, Apr 23, 2024
Whatsapp

ਕਿਸਾਨਾਂ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ ਅੱਗੇ ਮੁਜ਼ਾਹਰੇ

Written by  Ravinder Singh -- January 11th 2023 04:10 PM
ਕਿਸਾਨਾਂ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ ਅੱਗੇ ਮੁਜ਼ਾਹਰੇ

ਕਿਸਾਨਾਂ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ ਅੱਗੇ ਮੁਜ਼ਾਹਰੇ

ਅੰਮ੍ਰਿਤਸਰ : ਪੰਜਾਬ ਵਿਚ ਜ਼ੀਰਾ ਦੀ ਮਾਲਬਰੋਜ਼ ਸ਼ਰਾਬ ਫੈਕਟਰੀ ਸਮੇਤ ਹੋਰ ਫੈਕਟਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਢਿੱਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਪ੍ਰਦੂਸ਼ਣ ਕੰਟਰੋਲ ਬੋਰਡ ਦਫਤਰਾਂ ਸਾਹਮਣੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪੱਧਰ ਉਤੇ ਵੱਡੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਫਤਰ ਨਜ਼ਦੀਕ ਵੱਲ੍ਹਾ ਫਾਟਕ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 3 ਘੰਟੇ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ।


ਕਾਬਿਲੇਗੈਰ ਹੈ ਕਿ ਭਾਰਤੀ-ਮਜ਼ਦੂਰ ਸੰਘ ਨੇ ਜ਼ੀਰਾ ਸ਼ਰਾਬ ਫੈਕਟਰੀ ਵਿਰੁੱਧ ਚੱਲ ਰਹੇ ਜਨ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਤੇ ਨਸੀਹਤ ਦਿੰਦਿਆਂ ਕਿਹਾ ਸੀ ਕਿ ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਨੂੰ ਲਟਕਾਉਣ ਦੀ ਬਜਾਏ ਪੰਜਾਬ ਸਰਕਾਰ ਲੋਕਤੰਤਰਿਕ ਨਿਜ਼ਾਮ ਤਹਿਤ ਸੰਜੀਦਾ ਤੇ ਜ਼ਿੰਮੇਵਾਰਾਨਾ ਸੋਚ ਤਹਿਤ ਜਨਤਾ ਦੀ ਪ੍ਰਤੀਨਿਧਤਾ ਕਰਦਿਆਂ ਇਸ ਮਾਮਲੇ ਦੇ ਹੱਲ ਲਈ ਜਨਹਿੱਤ ਵਿਚ ਤੁਰੰਤ ਫ਼ੈਸਲਾ ਲਵੇ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਕੁਪਵਾੜਾ 'ਚ ਫੌਜ ਦੀ ਗੱਡੀ ਖੱਡ 'ਚ ਡਿੱਗੀ, ਇਕ ਅਧਿਕਾਰੀ ਸਮੇਤ 3 ਜਵਾਨਾਂ ਦੀ ਮੌਤ

ਪੰਜਾਬ ਸਰਕਾਰ ਨੂੰ ਉਸ ਜਨਤਾ ਨਾਲ ਖੜ੍ਹਨਾ ਚਾਹੀਦਾ ਹੈ, ਜਿਸ ਜਨਤਾ ਨੇ ਉਸ ਨੂੰ ਪੰਜਾਬ ਵਿਚ ਅਪਣਾ ਪ੍ਰਤੀਨਿਧ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕਾਂ ਦੀ ਸਿਹਤ ਅਤੇ ਜ਼ਿੰਦਗੀਆਂ ਨਾਲ ਜੁੜਿਆ ਹੋਇਆ ਹੈ, ਇਸ ਲਈ ਜਨ ਪ੍ਰਤੀਨਿਧ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਜ਼ਿੰਦਗੀਆਂ ਅਤੇ ਵਾਤਾਵਰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦੇ ਸਕਦੀ ਹੈ।


- PTC NEWS

Top News view more...

Latest News view more...