Fri, May 1, 2026
Whatsapp

ਮਜ਼ਦੂਰ ਦਿਵਸ ਮੌਕੇ PRTC ਤੇ Punbus ਮੁਲਾਜ਼ਮਾਂ ਨੇ ਕੀਤਾ ਸੰਘਰਸ਼ ਦਾ ਐਲਾਨ; ਬੱਸ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਧ ਸਿੰਘ, ਸੂਬਾ ਜੁਆਇੰਟ ਸਕੱਤਰ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ 25/11 ਨੇ ਕਿਹਾ ਕਿ ਮਜ਼ਦੂਰਾਂ ਨੇ ਲੰਮੇ ਸੰਘਰਸ਼ਾਂ ਤੋਂ ਬਾਅਦ ਆਪਣੇ ਹੱਕ ਪ੍ਰਾਪਤ ਕੀਤੇ ਹਨ ਅਤੇ ਅੱਜ ਵੀ ਵਰਕਰ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ।

Reported by:  PTC News Desk  Edited by:  Aarti -- May 01st 2026 12:17 PM
ਮਜ਼ਦੂਰ ਦਿਵਸ ਮੌਕੇ PRTC ਤੇ  Punbus ਮੁਲਾਜ਼ਮਾਂ ਨੇ ਕੀਤਾ ਸੰਘਰਸ਼ ਦਾ ਐਲਾਨ; ਬੱਸ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ

ਮਜ਼ਦੂਰ ਦਿਵਸ ਮੌਕੇ PRTC ਤੇ Punbus ਮੁਲਾਜ਼ਮਾਂ ਨੇ ਕੀਤਾ ਸੰਘਰਸ਼ ਦਾ ਐਲਾਨ; ਬੱਸ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ

ਇੱਕ ਮਈ ਮਜ਼ਦੂਰ ਦਿਵਸ ਮੌਕੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਬੱਸ ਮੁਲਾਜ਼ਮਾਂ ਵੱਲੋਂ ਵਰਕਸ਼ਾਪ ਵਿਖੇ ਸਮਾਗਮ ਕਰਕੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਸਲਾਮ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਧ ਸਿੰਘ, ਸੂਬਾ ਜੁਆਇੰਟ ਸਕੱਤਰ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ 25/11 ਨੇ ਕਿਹਾ ਕਿ ਮਜ਼ਦੂਰਾਂ ਨੇ ਲੰਮੇ ਸੰਘਰਸ਼ਾਂ ਤੋਂ ਬਾਅਦ ਆਪਣੇ ਹੱਕ ਪ੍ਰਾਪਤ ਕੀਤੇ ਹਨ ਅਤੇ ਅੱਜ ਵੀ ਵਰਕਰ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ। 

ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਮੁਲਾਜ਼ਮਾਂ 'ਤੇ ਜ਼ੁਲਮ ਕੀਤੇ ਜਾ ਰਹੇ ਹਨ ਅਤੇ ਪਿਛਲੇ ਸਮੇਂ ਵਿੱਚ ਕਈ ਸਾਥੀਆਂ ਨੂੰ ਜੇਲ੍ਹਾਂ ਵਿੱਚ ਵੀ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਕਿਲੋਮੀਟਰ ਸਕੀਮ ਅਤੇ ਪ੍ਰਾਈਵੇਟ ਬੱਸਾਂ ਨੂੰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਦਾ ਯੂਨੀਅਨ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। 

ਮੁਲਾਜ਼ਮਾਂ ਨੇ ਮੰਗ ਕੀਤੀ ਕਿ ਆਊਟਸੋਰਸ, ਕੰਟ੍ਰੈਕਟ ਅਤੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਸਾਰੇ ਲੰਬਿਤ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਸੂਬਾ ਕੈਸ਼ਅਰ ਬਲਜੀਤ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ ਮਈ ਮਹੀਨੇ ਲਈ ਸੰਘਰਸ਼ੀਲ ਪ੍ਰੋਗਰਾਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 8 ਮਈ ਨੂੰ 100 ਆਰਡਨਰੀ ਬੱਸਾਂ ਦੇ ਟੈਂਡਰ ਖੋਲ੍ਹੇ ਜਾਣ ਦੀ ਸੂਚਨਾ ਮਿਲੀ ਹੈ, ਜਿਸਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਐਲਾਨ ਕੀਤਾ ਕਿ 10 ਮਈ ਨੂੰ ਟਰਾਂਸਪੋਰਟ ਮੰਤਰੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 18 ਮਈ ਨੂੰ ਇੱਕ ਦਿਨ ਦੀ ਹੜਤਾਲ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 25, 26 ਅਤੇ 27 ਮਈ ਨੂੰ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਗੱਲਬਾਤ ਰਾਹੀਂ ਮਸਲੇ ਹੱਲ ਕਰਨਾ ਚਾਹੁੰਦੀ ਹੈ ਤਾਂ ਯੂਨੀਅਨ ਹਰ ਵੇਲੇ ਤਿਆਰ ਹੈ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ  : Malot ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ; ਨਵੇਂ ਕਾਨੂੰਨ ਤਹਿਤ ਬੇਅਦਬੀ ਦਾ ਪਹਿਲਾ ਕੇਸ ਦਰਜ

- PTC NEWS

Top News view more...

Latest News view more...

PTC NETWORK
PTC NETWORK